ਸੂਰਤ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਸੜਕ ਕਿਨਾਰੇ ਸੌਂ ਰਹੇ ਮਜ਼ਦੂਰਾਂ 'ਤੇ ਚੜ੍ਹਿਆ ਟਰੱਕ
ਸੂਰਤ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਸੜਕ ਕਿਨਾਰੇ ਸੌਂ ਰਹੇ ਮਜ਼ਦੂਰਾਂ 'ਤੇ ਚੜ੍ਹਿਆ ਟਰੱਕ:ਸੂਰਤ : ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਪਿਪਲੋਡ ਪਿੰਡ ਵਿੱਚਕੀਮ ਰੋਡ 'ਤੇ ਇੱਕ ਟਿੱਪਰ ਨੇ ਸੜਕ ਕਿਨਾਰੇ ਸੁੱਤੇ ਪਏ 20-21 ਲੋਕਾਂ ਨੂੰ ਦਰੜ ਦਿੱਤਾ ਹੈ, ਜਿਨ੍ਹਾਂ ਵਿਚੋਂ 15 ਲੋਕਾਂ ਦੀ ਮੌਤ ਹੋ ਗਈ ਹੈ ਅਤੇ 6 ਜ਼ਖਮੀ ਹੋ ਗਏ ਹਨ। ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ [caption id="attachment_467382" align="aligncenter"] ਸੂਰਤ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਸੜਕ ਕਿਨਾਰੇ ਸੌਂ ਰਹੇ ਮਜ਼ਦੂਰਾਂ 'ਤੇ ਚੜ੍ਹਿਆ ਟਰੱਕ[/caption] ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਦੇਰ ਰਾਤ 12 ਵਜੇ ਦੇ ਕਰੀਬ ਵਾਪਰਿਆ ਹੈ।ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦੇ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰ ਸੀ ਅਤੇ ਸਾਰੇ ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਦੇ ਕੁਸ਼ਲਗੜ ਦੇ ਵਸਨੀਕ ਸਨ। [caption id="attachment_467381" align="aligncenter"] ਸੂਰਤ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਸੜਕ ਕਿਨਾਰੇ ਸੌਂ ਰਹੇ ਮਜ਼ਦੂਰਾਂ 'ਤੇ ਚੜ੍ਹਿਆ ਟਰੱਕ[/caption] ਦੱਸਿਆ ਜਾ ਰਿਹਾ ਹੈ ਕਿ ਗੰਨੇ ਨਾਲ ਭਰਿਆ ਟਿੱਪਰ ਬਹੁਤ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਗਿਆ ਸੀ। ਟੱਕਰ ਵੱਜਣ ਕਾਰਨ ਟਿੱਪਰ ਡਰਾਈਵਰ ਨੇ ਕੰਟਰੋਲ ਗੁਆ ਲਿਆ ਅਤੇ ਡੰਪਰ ਸੜਕ ਕਿਨਾਰੇ ਸੌਂ ਰਹੇ ਮਜ਼ਦੂਰਾਂ ਉੱਤੇ ਉਲਟ ਗਿਆ। ਇਸ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ ਅਤੇ 6 ਜ਼ਖਮੀ ਹੋ ਗਏ ਹਨ। ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ, 14 ਫਰਵਰੀ ਨੂੰ ਪੈਣਗੀਆਂ ਵੋਟਾਂ [caption id="attachment_467383" align="aligncenter"] ਸੂਰਤ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਸੜਕ ਕਿਨਾਰੇ ਸੌਂ ਰਹੇ ਮਜ਼ਦੂਰਾਂ 'ਤੇ ਚੜ੍ਹਿਆ ਟਰੱਕ[/caption] ਇਸ ਹਾਦਸੇ ਵਿਚ ਤਕਰੀਬਨ 6 ਮਹੀਨਿਆਂ ਦੀ ਇਕ ਬੱਚੀ ਬਚ ਗਈ ਪਰ ਉਸ ਦੇ ਮਾਂ-ਬਾਪ ਦੀ ਮੌਤ ਹੋ ਗਈ। ਲੜਕੀ ਦੇ ਪਰਿਵਾਰ ਵਿਚ ਹੁਣ ਸਿਰਫ ਇਕ ਭੈਣ ਬਚੀ ਹੈ ਜੋ ਰਾਜਸਥਾਨ ਦੇ ਪਿੰਡ ਵਿਚ ਹੈ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਮਰਨ ਵਾਲਿਆਂ ਵਿੱਚ 8 ਆਦਮੀ, 5 ਔਰਤਾਂ ਅਤੇ 2 ਬੱਚੇ ਸ਼ਾਮਲ ਹਨ। -PTCNews