ਯਮੁਨੋਤਰੀ ਰਾਸ਼ਟਰੀ ਰਾਜਮਾਰਗ 'ਤੇ ਖੱਡ 'ਚ ਡਿੱਗੀ ਬੱਸ, 16 ਯਾਤਰੀਆਂ ਦੀ ਮੌਤ, ਬਚਾਅ ਕਾਰਜ ਜਾਰੀ

By  Jasmeet Singh June 5th 2022 09:34 PM -- Updated: June 5th 2022 09:40 PM

ਉਤਰਾਖੰਡ ਬੱਸ ਹਾਦਸਾ: ਯਮੁਨੋਤਰੀ ਹਾਈਵੇਅ 'ਤੇ ਇਕ ਦਰਦਨਾਕ ਹਾਦਸਾ ਉਦੋਂ ਵਾਪਰਿਆ ਜਦੋਂ 28 ਸ਼ਰਧਾਲੂਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ 'ਚ ਹੁਣ ਤੱਕ 16 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ। ਇਹ ਵੀ ਪੜ੍ਹੋ: 92 ਖ਼ਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਲਈ ਲਗਾਇਆ ਗਿਆ 59.11 ਲੱਖ ਰੁਪਏ ਦਾ ਜੁਰਮਾਨਾ ਡੀਜੀਪੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਤੋਂ 28 ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਉੱਤਰਕਾਸ਼ੀ ਜ਼ਿਲ੍ਹੇ ਦੇ ਦਮਤਾ ਨੇੜੇ ਖੱਡ ਵਿੱਚ ਡਿੱਗ ਗਈ। ਮੌਕੇ 'ਤੇ ਰਾਹਤ ਕਾਰਜ ਜਾਰੀ ਹੈ ਅਤੇ ਹਾਦਸੇ ਵਾਲੀ ਥਾਂ ਤੋਂ ਹੁਣ ਤੱਕ 17 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਜਦਕਿ 6 ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਅਤੇ SDRF ਮੌਕੇ 'ਤੇ ਰਾਹਤ ਕਾਰਜਾਂ 'ਚ ਲੱਗੇ ਹੋਏ ਹਨ। ਹਾਦਸੇ ਦੀ ਸੂਚਨਾ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਐਸਡੀਆਰਐਫ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਡਰਾਈਵਰ ਅਤੇ ਕੰਡਕਟਰ ਦੀ ਸੀਟ ਤੋਂ ਇਲਾਵਾ 28 ਸਵਾਰੀਆਂ ਲਈ ਸੀਟ ਸੀ। ਘਟਨਾ ਸਥਾਨ ਤੋਂ ਹੁਣ ਤੱਕ 16 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਹੁਣ ਤੱਕ ਮਿਲੀਆਂ ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ਵਾਲੀ ਥਾਂ ਤੋਂ ਮਿਲੇ ਬੈਗ-ਪਰਸ ਅਤੇ ਮੋਬਾਈਲ ਦੀ ਮਦਦ ਨਾਲ ਲਾਸ਼ਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਕਹੀ ਇਹ ਗੱਲ ਬੱਸ ਵਿੱਚ ਸਵਾਰੀਆਂ ਦੀ ਗਿਣਤੀ ਦੇ ਬਾਰੇ ਵਿੱਚ ਕਿਹਾ ਜਾ ਰਿਹਾ ਹੈ ਕਿ ਇਸ ਵਿੱਚ 27 ਤੋਂ 28 ਸ਼ਰਧਾਲੂ ਸਵਾਰ ਸਨ। ਜ਼ਖ਼ਮੀਆਂ ਨੂੰ ਦਮਤਾ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਾਰੇ ਜ਼ਖਮੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। -PTC News

Related Post