ਚੰਡੀਗੜ੍ਹ ਦੀ ਸਾਬਕਾ ਮੇਅਰ ਜਸਵਾਲ ਸਣੇ 20 ਭਾਜਪਾ ਨੇਤਾ 12 ਸਾਲ ਪੁਰਾਣੇ ਮਾਮਲੇ 'ਚੋਂ ਹੋਏ ਬਰੀ

By  Ravinder Singh August 27th 2022 03:26 PM -- Updated: August 27th 2022 03:29 PM

ਚੰਡੀਗੜ੍ਹ : ਚੰਡੀਗੜ੍ਹ ਦੀ ਸਾਬਕਾ ਮੇਅਰ ਆਸ਼ਾ ਜਸਵਾਲ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਚੰਡੀਗੜ੍ਹ ਦੀ ਸਾਬਕਾ ਮੇਅਰ ਆਸ਼ਾ ਜਸਵਾਲ ਸਮੇਤ 20 ਭਾਜਪਾ ਨੇਤਾਵਾਂ ਨੂੰ 12 ਸਾਲ ਪੁਰਾਣੇ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। ਟਰਾਇਲ ਦੌਰਾਨ ਵਿਰੋਧੀ ਧਿਰ ਦਾ ਵਕੀਲ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕਿਆ ਤੇ ਚੰਡੀਗੜ੍ਹ ਪੁਲਿਸ ਦੇ ਗਵਾਹ ਅਦਾਲਤ ਵਿੱਚ ਮੁਲਜ਼ਮਾਂ ਦੀ ਪਛਾਣ ਕਰਨ ਵਿਚ ਵੀ ਨਾਕਾਮ ਰਹੇ। ਇਸ ਮਗਰੋਂ ਅਦਾਲਤ ਨੇ ਸਾਰਿਆਂ ਨੂੰ ਬਰੀ ਕਰ ਦਿੱਤਾ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਅਦਾਲਤ ਨੇ ਸਾਰੇ ਆਗੂਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਸਨ। ਚੰਡੀਗੜ੍ਹ ਦੀ ਸਾਬਕਾ ਮੇਅਰ ਜਸਵਾਲ ਸਣੇ 20 ਭਾਜਪਾ ਨੇਤਾ 12 ਸਾਲ ਪੁਰਾਣੇ ਮਾਮਲੇ 'ਚੋਂ ਹੋਏ ਬਰੀ12 ਸਾਲ ਪਹਿਲਾਂ ਹੁਰੀਅਤ ਨੇਤਾ ਮੀਰਵਾਈਜ਼ ਉਮਰ ਫਾਰੂਕ 'ਤੇ ਚੰਡੀਗੜ੍ਹ 'ਚ ਇਕ ਸਮਾਗਮ ਦੌਰਾਨ ਭਾਸ਼ਣ ਦੌਰਾਨ ਹਮਲਾ ਹੋਇਆ ਸੀ। ਇਨ੍ਹਾਂ ਸਾਰਿਆਂ 'ਤੇ ਸਾਲ 2010 'ਚ ਇਕ ਸਮਾਗਮ ਦੌਰਾਨ ਕਸ਼ਮੀਰੀ ਨੇਤਾ ਉਮਰ ਫਾਰੂਕ 'ਤੇ ਹਮਲਾ ਕਰਨ ਦਾ ਦੋਸ਼ ਸੀ। ਹੂਰੀਅਤ ਨੇਤਾ ਦੀ ਕਾਨਫਰੰਸ ਦੌਰਾਨ ਭਾਜਪਾ ਵਰਕਰਾਂ ਉਤੇ ਤੋੜ ਭੰਨ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਸਨ। ਇਹ ਵੀ ਪੜ੍ਹੋ : ਟੈਂਡਰ ਘਪਲਾ ; ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਇੰਦਰਜੀਤ ਇੰਦੀ ਨਾਮਜ਼ਦ ਇਸ ਮਾਮਲੇ 'ਚ ਭਾਜਪਾ ਦੇ 11 ਲੀਡਰਾਂ ਨੂੰ ਦੋਸ਼ੀ ਬਣਾਇਆ ਗਿਆ ਸੀ ਪਰ ਦੋ ਨੇਤਾਵਾਂ ਦੀ ਮੁਕੱਦਮੇ ਦੌਰਾਨ ਮੌਤ ਹੋ ਗਈ ਸੀ। ਕੁਲਦੀਪ ਕੌਲ ਤੇ ਸੰਤੋਸ਼ ਸ਼ਰਮਾ ਦੀ ਮੌਤ ਤੋਂ ਬਾਅਦ ਇਹ ਕੇਸ ਰੱਦ ਕਰ ਦਿੱਤਾ ਗਿਆ ਸੀ। ਇਨ੍ਹਾਂ ਸਾਰੇ ਆਗੂਆਂ ਖ਼ਿਲਾਫ਼ ਚੰਡੀਗੜ੍ਹ ਪੁਲਿਸ ਵੱਲੋਂ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਧਾਰਾ-3 ਤਹਿਤ ਕੇਸ ਦਰਜ ਕੀਤਾ ਗਿਆ ਸੀ। ਮਾਮਲੇ 'ਚ ਚੰਡੀਗੜ੍ਹ ਦੀ ਸਾਬਕਾ ਮੇਅਰ ਆਸ਼ਾ ਜਸਵਾਲ ਸਮੇਤ ਭਾਜਪਾ, ਬੀਜੇਪੀ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ 20 ਆਗੂਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ਵਿੱਚ ਸਾਬਕਾ ਕੌਂਸਲਰ ਸੁਨੀਤਾ ਤੇ ਸਾਬਕਾ ਕੌਂਸਲਰ ਰਜਿੰਦਰ ਕੌਰ ਰੱਤੂ ਦਾ ਨਾਂ ਵੀ ਸ਼ਾਮਲ ਸੀ। ਮਾਮਲੇ 'ਚ ਕਰੀਬ 10 ਸਾਲ ਬਾਅਦ 2020 'ਚ ਇਨ੍ਹਾਂ ਸਾਰਿਆਂ 'ਤੇ ਦੋਸ਼ ਆਇਦ ਹੋਏ ਸਨ। ਅਗਸਤ 2020 'ਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਇਸ ਕੇਸ ਦੀ ਸੁਣਵਾਈ ਸ਼ੁਰੂ ਹੋਈ ਸੀ। ਸੁਣਵਾਈ ਦੌਰਾਨ ਪੁਲਿਸ ਦੇ ਗਵਾਹ ਆਪਣੇ ਬਿਆਨ ਦੇਣ ਲਈ ਅਦਾਲਤ 'ਚ ਨਹੀਂ ਆਏ ਅਤੇ ਵਕੀਲ ਪੁਖ਼ਤਾ ਸਬੂਤ ਪੇਸ਼ ਨਹੀਂ ਕਰ ਸਕਿਆ। -PTC News  

Related Post