22 ਸਾਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ, ਜਾਣੋ ਕੀ ਹੈ ਪੂਰਾ ਮਾਮਲਾ

By  Pardeep Singh February 27th 2022 07:22 PM

ਗੁਰਦਾਸਪੁਰ :  ਗੁਰਦੁਆਰਾ ਵਿੱਚ ਸੇਵਾ ਕਰ ਰਹੇ  22 ਸਾਲਾਂ ਦੇ ਸੇਵਾਦਾਰ ਧਰਮਜੀਤ ਸਿੰਘ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਉੱਤੇ ਨੌਜਵਾਨ ਨੂੰ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਨੌਜਵਾਨ ਧਰਮਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਸਦੇ ਪੁੱਤਰ ਦੀ ਉਮਰ 22 ਸਾਲ ਸੀ ਅਤੇ ਉਹ ਗੁਰਦੁਆਰਾ ਸ੍ਰੀ  ਦਮਦਮਾ ਸਾਹਿਬ ਵਿੱਚ ਸੇਵਾਦਾਰ ਵਜੋਂ ਨੌਕਰੀ ਕਰਦਾ ਸੀ ਅਤੇ ਗੁਰਦੁਆਰਾ ਸਾਹਿਬ ਦੇ ਅਹੁਦੇਦਾਰਾਂ ਵੱਲੋਂ ਉਸ ਨੂੰ ਪਿੱਛਲੇ ਕੁੱਝ ਦਿਨਾਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਉਸ ਤੋਂ ਡਬਲ ਕੰਮ ਲਿਆ ਜਾ ਰਿਹਾ ਸੀ ਤਾਂ ਜੋ ਧਰਮਜੀਤ ਸਿੰਘ ਤੰਗ ਪ੍ਰੇਸ਼ਾਨ ਹੋ ਕੇ ਨੌਕਰੀ ਛੱਡ ਦੇਵੇ ਪਰ 22 ਤਰੀਕ ਨੂੰ ਉਸਨੇ ਦੁੱਖੀ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਇਲਾਜ ਦੌਰਾਨ ਉਸਦੀ ਅੱਜ ਮੌਤ ਹੋ ਗਈ। ਪੁਲਿਸ ਅਧਿਕਾਰੀ ਦਲਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਬਰਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਉਸਦੇ ਪੁੱਤਰ ਧਰਮਜੀਤ ਸਿੰਘ ਨੇ ਗੁਰਦੁਆਰਾ ਸਾਹਿਬ ਦੇ  ਅਹੁਦੇ ਗੁਰਮੁੱਖ ਸਿੰਘ ਅਤੇ ਉਸਦੇ 4 ਸਾਥੀਆਂ ਤੋਂ ਤੰਗ ਪ੍ਰੇਸ਼ਾਨ ਹੋ ਕੇ  ਖੁਦਕੁਸ਼ੀ ਕੀਤੀ ਹੈ। ਇਹ ਵੀ ਪੜ੍ਹੋ:ਤਾਏ ਦੇ ਮੁੰਡੇ ਤੋਂ ਤੰਗ ਆ ਕੇ ਕੁੜੀ ਨੇ ਕੀਤੀ ਖ਼ੁਦਕੁਸ਼ੀ -PTC News

Related Post