ਸੰਗਰੂਰ 'ਚ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ 3 ਮੁਲਜ਼ਮ ਗ੍ਰਿਫ਼ਤਾਰ

By  Riya Bawa July 1st 2022 05:34 PM -- Updated: July 1st 2022 05:37 PM

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਵਿੱਚ ਪੁਲਿਸ ਨੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ਰਾਬ ਪੀਣ ਦੇ ਆਦੀ ਬਰਨਾਲਾ ਦੇ ਹਮੀਦੀ ਦੇ ਰਹਿਣ ਵਾਲੇ ਮੁਲਜ਼ਮ ਨੇ ਆਪਣੇ ਜੀਜਾ ਅਤੇ ਪੁੱਤਰ ਨਾਲ ਮਿਲ ਕੇ ਇਹ ਨਾਅਰੇ ਲਿਖੇ ਸਨ। ਇਨ੍ਹਾਂ ਤਿੰਨਾਂ ਨੇ ਪਾਬੰਦੀਸ਼ੁਦਾ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਇਸ਼ਾਰੇ 'ਤੇ ਇਹ ਨਾਅਰੇ ਲਿਖੇ ਸਨ। ਬਦਲੇ ਵਿਚ ਉਸ ਦੇ ਖਾਤੇ ਵਿਚ ਵਿਦੇਸ਼ ਤੋਂ ਪੈਸੇ ਆਏ। ਇਹ ਤਿੰਨੇ ਸੰਗਰੂਰ ਤੋਂ ਹਰਿਆਣਾ ਦੇ ਕਰਨਾਲ ਗਏ ਅਤੇ ਉੱਥੇ ਵੀ ਉਨ੍ਹਾਂ ਨੇ ਖਾਲਿਸਤਾਨੀ ਨਾਅਰੇ ਲਿਖੇ। arrest ਇਸ ਦੇ ਨਾਲ ਹੀ ਸੰਗਰੂਰ ਪੁਲਿਸ ਵਲੋਂ ਖ਼ਾਲਿਸਤਾਨ ਅਤੇ ਸਿੱਖ ਫ਼ਾਰ ਜਸਟਿਸ ਦੇ ਨਾਅਰੇ ਲਿਖਣ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਸਿੱਖ ਫ਼ਾਰ ਜਸਟਿਸ ਦੇ ਤਿੰਨ ਕਾਰਕੁਨਾਂ ਨੂੰ ਚੀਫ਼ ਜੁਡੀਅਸਲ ਮੈਜਿਸਟਰੇਟ ਜੀ.ਐੱਸ. ਸੇਖੋਂ ਦੀ ਅਦਾਲਤ ਨੇ ਸੱਤ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਬਚਾਅ 'ਚ ਵਕੀਲ ਪਦਮ ਪਾਲ ਪੇਸ਼ ਹੋਏ। ਸੰਗਰੂਰ ਦੇ ਐਸਐਸਪੀ ਮਨਦੀਪ ਸਿੱਧੂ ਨੇ ਦੱਸਿਆ ਕਿ 19 ਜੂਨ ਅਤੇ 26 ਜੂਨ ਨੂੰ ਸੰਗਰੂਰ ਵਿੱਚ ਕੁਝ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ। ਇਹ ਕਿਸੇ ਧਾਰਮਿਕ ਸਥਾਨ ਅਤੇ ਕੁਝ ਹੋਰ ਥਾਵਾਂ 'ਤੇ ਲਿਖਿਆ ਗਿਆ ਸੀ। ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (ਐਸਐਫਜੇ) ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਉਨ੍ਹਾਂ ਦਾ ਮਨੋਰਥ ਭਾਈਚਾਰਕ ਸਾਂਝ ਨੂੰ ਤੋੜ ਕੇ ਸਮਾਜ ਵਿੱਚ ਅਸ਼ਾਂਤੀ ਪੈਦਾ ਕਰਨਾ ਅਤੇ ਭਾਈਚਾਰਿਆਂ ਵਿੱਚ ਤਣਾਅ ਪੈਦਾ ਕਰਨਾ ਸੀ। ਸੰਗਰੂਰ 'ਚ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ 3 ਮੁਲਜ਼ਮ ਗ੍ਰਿਫਤਾਰ ਐਸਐਸਪੀ ਸਿੱਧੂ ਨੇ ਦੱਸਿਆ ਕਿ ਐਸਐਫਜੇ ਨੇ ਵੀਡੀਓ ਜਾਰੀ ਕਰਕੇ ਉਨ੍ਹਾਂ ਦੀ ਜ਼ਿੰਮੇਵਾਰੀ ਲਈ ਹੈ। ਇਸ ਮਾਮਲੇ ਵਿੱਚ ਰੇਸ਼ਮ ਸਿੰਘ, ਉਸ ਦਾ ਜੀਜਾ ਕੁਲਵਿੰਦਰ ਸਿੰਘ ਅਤੇ ਉਸ ਦਾ ਲੜਕਾ ਮਨਪ੍ਰੀਤ ਸਿੰਘ ਸ਼ਾਮਲ ਸਨ। ਰੇਸ਼ਮ ਸਿੰਘ ਚੰਡੀਗੜ੍ਹ ਦੇ ਏਲਾਂਟੇ ਮਾਲ ਅਤੇ ਹੋਰ ਮਾਲਾਂ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਰਿਹਾ ਹੈ। 3 accused arrested for writing Khalistan slogans in Sangrur ਇਹ ਵੀ ਪੜ੍ਹੋ: Bank Holidays in July: ਜੁਲਾਈ 'ਚ 14 ਦਿਨਾਂ ਲਈ ਬੰਦ ਰਹਿਣਗੇ ਬੈਂਕ, ਇੱਥੇ ਵੇਖੋ ਸੂਚੀ ਰੇਸ਼ਮ ਸਿੰਘ ਬਹੁਤ ਜ਼ਿਆਦਾ ਸ਼ਰਾਬ ਪੀਣ ਦਾ ਆਦੀ ਹੈ। ਉਸ ਦਾ ਜੀਜਾ ਕੁਲਵਿੰਦਰ ਸਿੰਘ ਆਪਣੇ ਪਿਤਾ ਦੇ ਕਤਲ ਕੇਸ ਵਿੱਚ ਇੱਕ ਸਾਲ ਤੋਂ ਜੇਲ੍ਹ ਵਿੱਚ ਸੀ। ਉਹ ਹਾਲ ਹੀ ਵਿੱਚ ਜੇਲ੍ਹ ਤੋਂ ਬਾਹਰ ਆਇਆ ਹੈ। ਕੁਲਵਿੰਦਰ ਪੁੱਤਰ ਮਨਪ੍ਰੀਤ ਦੀ ਉਮਰ 19 ਸਾਲ ਹੈ। ਕੁਲਵਿੰਦਰ ਨੇ ਪੀਰ ਦੀ ਪੋਸਟ ਪਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੈਸੇ ਦਾ ਲਾਲਚ ਦਿੱਤਾ ਗਿਆ ਹੈ। ਬਾਅਦ ਵਿੱਚ ਪਤਾ ਲੱਗਾ ਕਿ ਵੱਖ-ਵੱਖ ਚੈਨਲਾਂ ਰਾਹੀਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਭੇਜੇ ਗਏ ਸਨ ਜਿਸ ਦਾ ਅਹਿਮ ਸਬੂਤ ਪੁਲਿਸ ਨੂੰ ਮਿਲਿਆ ਹੈ। -PTC News

Related Post