ਲੰਪੀ ਸਕਿਨ ਬਿਮਾਰੀ ਨਾਲ ਇਕੋਂ ਕਿਸਾਨ ਦੇ 5 ਪਸ਼ੂਆਂ ਦੀ ਹੋਈ ਮੌਤ

By  Pardeep Singh August 15th 2022 04:09 PM -- Updated: August 15th 2022 04:18 PM

ਅਜਨਾਲਾ: ਲੰਪੀ ਸਕਿਨ ਦੀ ਬਿਮਾਰੀ ਨੂੰ ਲੈ ਕੇ ਪੰਜਾਬ ਭਰ ਅੰਦਰ ਕਿਸਾਨਾਂ ਦੇ ਪਸ਼ੂਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਕਿਸਾਨਾਂ ਦਾ ਆਰਥਿਕ ਪੱਖੋਂ ਲੱਕ ਟੁੱਟਦਾ ਨਜ਼ਰ ਆ ਰਿਹਾ ਹੈ। ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਗੁਰਾਲਾ ਅੰਦਰ ਇਕ ਕਿਸਾਨ ਦੇ ਪਿਛਲੇ 10 ਦਿਨਾਂ ਅੰਦਰ 5 ਪਸ਼ੂਆਂ ਦੀ ਲੰਬੀ ਸਕਿਨ ਦੀ ਬਿਮਾਰੀ ਨਾਲ ਮੌਤ ਹੋ ਗਈ ਜਿਸ ਨੂੰ ਲੈ ਕੇ ਕਿਸਾਨ ਗੁਰਨਾਮ ਸਿੰਘ ਦੇ ਚਿਹਰੇ ਤੇ ਚਿੰਤਾ ਲਕੀਰਾਂ ਦਿਸ ਰਹੀਆਂ ਹਨ, ਉਥੇ ਹੀ ਅਜਨਾਲਾ ਖੇਤਰ ਦੇ ਪਿੰਡਾਂ ਅੰਦਰ ਲੰਪੀ ਸਕਿਨ ਦੀ ਬਿਮਾਰੀ ਨਾਲ ਵੱਡੀ ਗਿਣਤੀ ਚ ਪਸ਼ੂ ਇਸ ਦੀ ਲਪੇਟ ਚ ਆਏ ਹਨ ਜਿੱਥੇ ਕਿਸਾਨਾਂ ਦਾ ਬਹੁਤ ਸਾਰਾ ਨੁਕਸਾਨ ਹੋ ਰਿਹਾ ਹੈ।  ਲੰਪੀ ਸਕਿਨ ਬਿਮਾਰੀ ਦਾ ਕਹਿਰ: ਜੇਕਰ ਤੁਹਾਡੇ ਜਾਨਵਰਾਂ ਨੂੰ ਵੀ ਹੈ ਲੰਪੀ ਸਕਿਨ ਬਿਮਾਰੀ ਤੇ ਜਾਣੋ ਇਸ ਦੇ ਲੱਛਣ ਤੇ ਉਪਾਅ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ 5 ਪਸ਼ੂਆਂ ਦੀ ਲੰਪੀ ਸਕਿਨ ਦੀ ਬਿਮਾਰੀ ਨਾਲ ਮੌਤ ਹੋ ਗਈ ਹੈ ਜਿਸ ਨਾਲ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਰੁਪਏ ਦੀ ਦਵਾਈ ਉਹ ਇਨ੍ਹਾਂ ਪਸ਼ੂਆਂ ਤੇ ਲਾ ਚੁੱਕੇ ਹਨ ਪਰ ਫਿਰ ਵੀ ਉਨ੍ਹਾਂ ਦੇ ਪਸ਼ੂਆਂ ਦੀ ਮੌਤ ਹੋ ਗਈ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦਾ ਸਾਥ ਦੇ ਕੇ ਉਨ੍ਹਾਂ ਨੂੰ ਮੁਆਵਜ਼ਾ ਦੇਵੇ।  ਲੰਪੀ ਸਕਿਨ ਬਿਮਾਰੀ ਦਾ ਕਹਿਰ: ਜੇਕਰ ਤੁਹਾਡੇ ਜਾਨਵਰਾਂ ਨੂੰ ਵੀ ਹੈ ਲੰਪੀ ਸਕਿਨ ਬਿਮਾਰੀ ਤੇ ਜਾਣੋ ਇਸ ਦੇ ਲੱਛਣ ਤੇ ਉਪਾਅ ਇਸ ਮੌਕੇ ਪਿੰਡ ਵਾਸੀ ਬਲਜਿੰਦਰ ਸਿੰਘ ਅਤੇ ਹਰਜੀਤ ਸਿੰਘ ਨੇ ਦੱਸਿਆ ਕਿ ਲੰਪੀ ਸਕਿਨ ਦੀ ਬਿਮਾਰੀ ਨਾਲ ਵੱਡੇ ਪੱਧਰ ਉੱਤੇ ਨੁਕਸਾਨ ਹੋ ਰਿਹਾ ਹੈ ਪਰ ਸਰਕਾਰ ਦਾ ਕਿਸੇ ਤਰ੍ਹਾਂ ਦਾ ਕੋਈ ਪ੍ਰਬੰਧ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਦੱਸਿਆ ਕਿ ਪਿੰਡਾਂ ਅੰਦਰ ਕਿਸੇ ਤਰ੍ਹਾਂ ਦਾ ਸਰਕਾਰ ਦਾ ਕੋਈ ਵੀ ਡਾਕਟਰ ਨਹੀਂ ਪਹੁੰਚ ਰਿਹਾ ਅਤੇ ਨਾ ਹੀ ਉਨ੍ਹਾਂ ਕੋਲ ਵੈਕਸੀਨ ਪਹੁੰਚ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਕਿਸਾਨ ਨੂੰ ਸਰਕਾਰ ਬਣਦਾ ਮੁਆਵਜ਼ਾ ਦੇਵੇ ਅਤੇ ਡਿਸਪੈਂਸਰੀਆਂ ਅੰਦਰ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ।  ਇਹ ਵੀ ਪੜ੍ਹੋ:ਆਜ਼ਾਦੀ ਦਿਹਾੜੇ ਮੌਕੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ 'ਚ ਰੋਸ ਪ੍ਰਦਰਸ਼ਨ ਰਿਪੋਰਟ-ਪਕੰਜ ਮੱਲ੍ਹੀ -PTC News

Related Post