ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਹੋਈ। ਦੀਵਾਲੀ ਤੋਂ ਪਹਿਲਾ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੁੱਦਿਆ ਉੱਤੇ ਮੋਹਰ ਲਗਾਈ ਹੈ।
ਪੰਜਾਬ ਵਜ਼ਾਰਤ ਦੇ ਅਹਿਮ ਫ਼ੈਸਲੇ
ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਲਈ 25 ਕਰੋੜ ਰੁਪਏ ਦਾ ਖਰਚ ਲਈ ਪੈਸੇ ਰਾਖਵੇ ਕੀਤੇ ਹਨ।
ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਵਿੱਚ ਤਰਜੀਹ ਦੇਣ ਲਈ ਭਰਤੀ ਨੇਮਾਂ ਵਿੱਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਹੈ। ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਸਾਰੀਆਂ ਨੌਕਰੀਆਂ ਲਈ ਪੰਜਾਬੀ ਦਾ ਟੈਸਟ ਪਾਸ ਕਰਨਾ ਵੀ ਲਾਜ਼ਮੀ ਹੋਵੇਗੀ। ਪੰਜਾਬੀ ਦੇ ਟੈਸਟ ਵਿੱਚੋਂ 50 ਫੀਸਦੀ ਨੰਬਰ ਲੈਣੇ ਜ਼ਰੂਰੀ ਹਨ।
ਕੈਬਨਿਟ ਵਿੱਚ ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਉੱਤੇ ਮੋਹਰ ਲਗਾ ਦਿੱਤੀ ਹੈ। ਮੋਹਾਲੀ ਦੇ ਲੋਕਾਂ ਦੀ ਸਹੂਲਤ ਲਈ ਮੈਡੀਕਲ ਕਾਲਜ ਬਣਾਇਆ ਜਾਵੇਗਾ ਜਿਸ ਵਿੱਚ ਬੱਚਿਆ ਨੂੰ ਮੈਡੀਕਲ ਦੀ ਪੜ੍ਹਾਈ ਵੀ ਕਰਵਾਈ ਜਾਵੇਗੀ।
ਪੰਜਾਬ ਸਰਕਾਰ ਨੇ ਮੰਡੀ ਬੋਰਡ ਦਾ ਚੇਅਰਮੈਨ ਅਤੇ ਵਾਈਸ ਚੇਅਰਮੈਨ ਦਾ ਅਹੁਦਾ ਖਤਮ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੰਡੀ ਬੋਰਡ ਦਾ ਚੇਅਰਮੈਨ ਦਾ ਅਹੁਦਾ ਬੇਲੋੜਾ ਹੈ।
ਭਗਵੰਤ ਮਾਨ ਵੱਲੋਂ ਪੈਨਸ਼ਨ ਅਤੇ ਸਰਕਾਰੀ ਮੁਲਾਜ਼ਮਾਂ ਦੇ ਡੀਏ ਵਿੱਚ 6 ਫੀਸਦੀ ਵਾਧਾ ਕੀਤਾ ਹੈ। ਇਸ ਲਈ 200 ਕਰੋੜ ਰੁਪਏ ਦਾ ਖਰਚ ਦੀ ਗੱਲ ਕਹੀ ਹੈ। ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ।
ਬਿਜਲੀ ਵਿਭਾਗ 'ਚ ਨੌਕਰੀ ਦੌਰਾਨ ਜਾਨ ਗੁਵਾਉਣ ਵਾਲੇ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਸਰਕਾਰ ਨੇ ਕਿਹਾ ਹੈ ਕਿ ਹਰ ਹਰ ਜ਼ਿਲ੍ਹੇ 'ਚ CM ਵਿੰਡੋ ਖੋਲ੍ਹੀ ਜਾਵੇਗੀ। ਗੈਰ-ਕਾਨੂੰਨੀ ਮਾਇਨਿੰਗ ਦੌਰਾਨ ਡਰਾਈਵਰ ਦੀ ਬਜਾਏ ਮਾਲਕ 'ਤੇ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ:PM ਮੋਦੀ ਅੱਜ ਕੇਦਾਰਨਾਥ 'ਚ ਰੱਖਣਗੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ
-PTC News