ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਮੁਹੱਲਾ ਕਲੀਨਿਕ 15 ਅਗਸਤ ਤੋਂ ਸ਼ੁਰੂ ਹੋਣਗੇ। ਮੁੱਢਲੇ ਤੌਰ ’ਤੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਨੂੰ ਪਾਰਟੀ ਨਾਲ ਜੋੜਦਿਆਂ ਉਨ੍ਹਾਂ ਦਾ ਨਾਂ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ। ਜਿਸ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉੱਤੇ ਦਿੱਲੀ ਦੀ ਤਰਜ ਉੱਤੇ ਮੁਹੱਲਾ ਕਲੀਨਕ ਬਣਾਏ ਜਾਣਗੇ। ਪੰਜਾਬ ਸਰਕਾਰ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਹਰ ਇਕ ਵਿਧਾਨ ਸਭਾ ਹਲਕੇ ਵਿੱਚ ਇਕ ਮੁਹੱਲਾ ਕਲੀਨਿਕ ਬਣਾਇਆ ਜਾਵੇਗਾ। ਹੁਣ ਮਾਨ ਸਰਕਾਰ ਪੰਜਾਬ 15 ਅਗਸਤ ਤੋਂ 75 ਕਲੀਨਿਕ ਸ਼ੁਰੂ ਕਰਨ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਵਿੱਚ ਜਿਹੜੇ ਸੇਵਾ ਕੇਂਦਰ ਬੰਦ ਹੋਏ ਸਨ ਉਨ੍ਹਾਂ ਨੂੰ ਮੁਹੱਲਾ ਕਲੀਨਿਕ ਦਾ ਰੂਪ ਦਿੱਤਾ ਗਿਆ ਹੈ। ਇਹ ਵੀ ਪੜ੍ਹੋ:ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ MSP‘ਤੇ ਬਣਾਈ ਕਮੇਟੀ 'ਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ‘ਤੇ ਕੀਤੀ ਨਿਖੇਧੀ -PTC News