ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਕਾਰਵਾਈ ਜਾਵੇਗੀ: ਇੰਜ:ਬਲਦੇਵ ਸਿੰਘ ਸਰਾਂ

By  Pardeep Singh May 8th 2022 08:46 PM

ਪਟਿਆਲਾ : ਸੀ.ਐਮ.ਡੀ. ਪੀ.ਐਸ.ਪੀ. ਸੀ. ਐਲ. ਇੰਜ:ਬਲਦੇਵ ਸਿੰਘ ਸਰਾਂ ਨੇ ਦੱਸਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੈਡੀ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਟਿਊਬਵੈਲਾਂ ਲਈ 8 ਘੰਟੇ ਬਿਜਲੀ ਸਪਲਾਈ ਕਰਵਾਈ ਜਾਵੇਗੀ,ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋ ਇਸ ਸੰਬੰਧ ਵਿੱਚ ਲੋੜੀਦੇ ਪ੍ਰਬੰਧ ਕਰ ਲਏ ਹਨ।ਇਸ ਦਾ ਪ੍ਰਗਟਾਵਾ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਤੇ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਿਚਕਾਰ ਪੀ ਐਸ ਪੀ ਸੀ ਐਲ ਦੇ ਮੁੱਖ ਦਫਤਰ ਵਿਖੇ ਇਕ ਵਿਸ਼ੇਸ਼ ਮੀਟਿੰਗ ਵਿੱਚ ਕੀਤਾ ਗਿਆ। ਇਸ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪੀ ਐਸ ਪੀ ਸੀ ਐਲ ਦੇ ਸੀ ਐਮ ਡੀ ਇੰਜੀਨੀਅਰ ਬਲਦੇਵ ਸਿੰਘ ਸਰਾਂ,ਇੰਜ: ਦਲਜੀਤ ਇੰਦਰਪਾਲ ਸਿੰਘ ਗਰੇਵਾਲ ਡਾਇਰੈਕਟਰ ਸੰਚਾਲਨ,ਇੰਜ: ਗੋਪਾਲ ਸ਼ਰਮਾ ਡਾਇਰੈਕਟਰ ਕਮਰਸ਼ਲ,ਇੰਜ: ਪਰਮਜੀਤ ਸਿੰਘ ਡਾਇਰੈਕਟਰ ਉਤਪਾਦਨ ਤੋਂ ਇਲਾਵਾ ਸਾਰੇ ਸੰਚਾਲਨ ਜ਼ੋਨਜ਼ ਦੇ ਮੁੱਖ ਇੰਜੀਨੀਅਰ,ਮੁੱਖ ਇੰਜੀਨੀਅਰ ਪੀ ਪੀ ਐਂਡ ਆਰ ਅਤੇ ਮੁੱਖ ਇੰਜੀਨੀਅਰ ਪੀ ਐਂਡ ਐਮ ਵੀ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਿਜਲੀ ਸਪਲਾਈ ਅਤੇ ਹੋਰ ਔਕੜਾਂ/ਮਸਲਿਆਂ ਬਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉੱਚ ਅਧਿਕਾਰੀਆਂ ਵੱਲੋ ਵੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਗਿਆ ਅਤੇ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿਸਾਨਾਂ ਦੇ ਜਰੂਰੀ ਮਸਲਿਆਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਮੀਟਿੰਗ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋ ਕਿਸਾਨਾਂ ਨੂੰ ਚੰਗੇ ਮਾਰਕੇ ਦੇ ਸ਼ੁੰਟ ਕਪੈਸਟਰ ਲਗਾਉਣ ਦੀ ਅਪੀਲ ਸੰਬੰਧੀ ਛਪਣ ਸਮੱਗਰੀ ਵੀ ਵੰਡੀ ਗਈ ਅਤੇ ਕਿਸਾਨਾਂ ਨੂੰ ਇਸ ਸਬੰਧੀ ਅਪੀਲ ਕੀਤੀ ਤਾਂ ਜੋ ਬਿਜਲੀ ਦੀ ਬੱਚਤ ਕੀਤੀ ਜਾ ਸਕੇ। ਇਸ ਤੋਂ ਇਲਾਵਾ ਬਿਜਲੀ ਖਪਤਕਾਰਾਂ ਨੂੰ ਘਰਾਂ ਵਿੱਚ ਹਲਕੇ ਰੰਗਾਂ ਦੇ ਪੈਂਟ ,ਪਾਣੀ ਦੀ ਬੱਚਤ, ਐਲ ਈ ਡੀ ਬੱਲਬ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ ਗਈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਨੇ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਦੇਸ਼ ਵਿੱਚ ਕੋਲੇ ਦੀ ਕਮੀ ਨੂੰ ਦੇਖਦੇ ਹੋਏ,ਬਿਜਲੀ ਦੀ ਬੱਚਤ ਕੀਤੀ ਜਾਵੇ, ਏ.ਸੀ,ਲਾਈਟਸ ਅਤੇ ਹੋਰ ਬਿਜਲੀ ਦੇ ਉਪਕਰਣ ਜਿਹਨਾਂ ਦੀ ਜਦੋਂ ਲੋੜ ਨਾ ਹੋਵੇ ਸਵਿੱਚ ਆਫ ਕਰਕੇ ਬਿਜਲੀ ਦੀ ਬੱਚਤ ਕੀਤੀ ਜਾਵੇ। ਇਹ ਵੀ ਪੜ੍ਹੋ:ਸਿੱਧੂ ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਮੁਲਾਕਾਤ -PTC News

Related Post