ਡੇਰਾ ਰਾਧਾਸੁਆਮੀ ਦੇ ਪੈਰੋਕਾਰਾਂ ਤੇ ਨਹਿੰਗ ਸਿੰਘਾਂ ਵਿਚਾਲੇ ਹੋਈ ਝੜਪ, ਕਈ ਜਣੇ ਜ਼ਖ਼ਮੀ
ਅੰਮ੍ਰਿਤਸਰ : ਬਿਆਸ ਵਿਖੇ ਡੇਰਾ ਰਾਧਾਸੁਆਮੀ ਦੇ ਪੈਰੋਕਾਰਾਂ ਤੇ ਨਹਿੰਗ ਸਿੰਘਾਂ ਵਿਚਾਲੇ ਹੋਈ ਝੜਪ ਵਿੱਚ ਕਈ ਵਿਅਕਤੀ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਇਸ ਦੌਰਾਨ ਇਕ ਪੁਲਿਸ ਅਧਿਕਾਰੀ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ।
ਦੋਵੇਂ ਧਿਰਾਂ ਵਿਚ ਗਾਵਾਂ ਨੂੰ ਲੈ ਕੇ ਵਿਵਾਦ ਸ਼ੁਰੂ ਹੋਇਆ ਸੀ ਜੋ ਕਿ ਬਾਅਦ ਵਿਚ ਖ਼ੂਨੀ ਰੂਪ ਧਾਰਨ ਕਰ ਗਿਆ। ਭਾਰੀ ਗਿਣਤੀ ਵਿਚ ਮੌਕੇ ਉਤੇ ਪੁਲਿਸ ਬਲ ਪੁੱਜ ਗਿਆ ਤੇ ਹਾਲਾਤ ਉਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਦੋਵੇਂ ਧਿਰਾਂ ਨੇ ਇਕ ਦੂਜੇ ਉਤੇ ਇੱਟਾਂ ਰੋੜਿਆਂ ਨਾਲ ਹਮਲਾ ਸ਼ੁਰੂ ਕਰ ਦਿੱਤਾ ਤੇ ਬਾਅਦ ਵਿਚ ਫਾਇਰਿੰਗ ਵੀ ਕੀਤੀ। ਅੰਮ੍ਰਿਤਸਰ ਦੇ ਐਸਐਸਪੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਥਿਤੀ ਕੰਟਰੋਲ ਵਿੱਚ ਹੈ। ਝੜਪ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਪਰ ਪਹੁੰਚ ਗਈ। ਇਸ ਦੌਰਾਨ ਲੋਕਾਂ ਨੂੰ ਭਜਾਉਣ ਲਈ ਪੁਲਿਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ।
ਇਹ ਵੀ ਪੜ੍ਹੋ : ਸਰਕਾਰੀ ਫਾਈਲ ਕਵਰ ਰਾਹੀਂ ਸਮਾਜਿਕ ਕੁਰੀਤੀਆਂ ਖ਼ਿਲਾਫ਼ ਕੀਤਾ ਜਾਵੇਗਾ ਜਾਗਰੂਕ: ਮੀਤ ਹੇਅਰ
ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਸਿਵਲ ਹਸਪਤਾਲ ਅੰਮ੍ਰਿਤਸਰ ਤੇ ਗੁਰੂ ਨਾਨਕ ਹਸਪਤਾਲ ਅੰਮਿ੍ਤਸਰ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਜ਼ਖ਼ਮੀ ਇਲਾਜ ਅਧੀਨ ਹਨ ਪਰ ਕਿਸੇ ਦੇ ਜਾਨ ਜਾਣ ਦੀ ਖ਼ਬਰ ਨਹੀਂ ਹੈ। ਕਾਬਿਲੇਗੌਰ ਹੈ ਕਿ ਪਹਿਲਾਂ ਵੀ 3 ਵਾਰ ਇਸੇ ਮਸਲੇ ਉਤੇ ਹੋ ਲੜਾਈ ਹੋ ਚੁੱਕੀ ਹੈ।