ਲੁਧਿਆਣਾ ਸਟੇਸ਼ਨ 'ਤੇ ਖੜ੍ਹੀ ਯਾਤਰੀ ਟ੍ਰੇਨ ਦੇ ਡੱਬੇ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ

By  Riya Bawa July 9th 2022 01:36 PM -- Updated: July 9th 2022 01:38 PM

ਲੁਧਿਆਣਾ: ਉੱਤਰੀ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ ਦੇ ਲੁਧਿਆਣਾ ਸਟੇਸ਼ਨ 'ਤੇ ਸ਼ਨੀਵਾਰ ਸਵੇਰੇ ਪਲੇਟਫਾਰਮ ਨੰਬਰ 4 'ਤੇ ਖੜ੍ਹੀ ਇੱਕ ਯਾਤਰੀ ਰੇਲਗੱਡੀ 'ਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਟਰੇਨ ਨੇ ਹਿਸਾਰ ਜਾਣਾ ਸੀ, ਜਿਸ ਦਾ ਸਮਾਂ 3.20 ਹੈ। ਇਹ ਟਰੇਨ ਲੁਧਿਆਣਾ ਤੋਂ ਚੱਲਣੀ ਸੀ ਪਰ ਇਸ ਨੂੰ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸ ਦੇਈਏ ਕਿ ਅੱਜ ਏਡੀਜੀਪੀ ਗੁਰਪ੍ਰੀਤ ਕੌਰ ਨੇ ਲੁਧਿਆਣਾ ਸਟੇਸ਼ਨ 'ਤੇ ਚੈਕਿੰਗ ਕਰਨੀ ਹੈ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਸਟੇਸ਼ਨ 'ਤੇ ਪੁਲਸ ਅਧਿਕਾਰੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ ਕਿ ਦੇਖਦੇ ਹੀ ਦੇਖਦੇ ਸਟੇਸ਼ਨ 'ਤੇ ਹੰਗਾਮਾ ਹੋ ਗਿਆ। ਲੁਧਿਆਣਾ ਸਟੇਸ਼ਨ 'ਤੇ ਖੜ੍ਹੀ ਯਾਤਰੀ ਟ੍ਰੇਨ ਦੇ ਡੱਬੇ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ ਥਾਣਾ ਜੀਆਰਪੀ ਦੇ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਇਹ ਇਕ ਪੈਸੇਂਜਰ ਟ੍ਰੇਨ ਹੈ ਜੋ ਕਿ ਹਿਸਾਰ ਤੋਂ ਆ ਕੇ ਲੁਧਿਆਣਾ ਸਟੇਸ਼ਨ ਤੇ ਖੜ੍ਹੀ ਸੀ ਅਤੇ ਅੰਮ੍ਰਿਤਸਰ ਵੱਲ ਨੂੰ ਰਵਾਨਾ ਹੋਣਾ ਸੀ ਪਰ ਜਦੋਂ ਸਟੇਸ਼ਨ ਤੇ ਖੜ੍ਹੀ ਸੀ ਤਾਂ ਅਚਾਨਕ ਉਸ ਦੇ ਇੱਕ ਡੱਬੇ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੇ ਸਮੇਂ ਡੱਬੇ ਵਿਚ ਕੋਈ ਯਾਤਰੀ ਮੌਜੂਦ ਨਹੀਂ ਸੀ ਜਿਸ ਕਾਰਨ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ। ਲੁਧਿਆਣਾ ਸਟੇਸ਼ਨ 'ਤੇ ਖੜ੍ਹੀ ਯਾਤਰੀ ਟ੍ਰੇਨ ਦੇ ਡੱਬੇ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ ਇਹ ਵੀ ਪੜ੍ਹੋ: ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ ਪਲੇਟਫਾਰਮ ਨੰਬਰ 4 'ਤੇ ਲੋਕਾਂ ਦੀ ਭੀੜ ਜੁੜਣ ਲੱਗੀ। ਜਦੋਂ ਪੁਲਿਸ ਨੇ ਭੀੜ ਨੂੰ ਜੁੜਦੇ ਦੇਖਿਆ ਤਾਂ ਪਤਾ ਲੱਗਾ ਕਿ ਟਰੇਨ ਦੇ ਡੱਬੇ ਨੂੰ ਅੱਗ ਲੱਗੀ ਹੋਈ ਸੀ। ਅੱਗ ਦੀਆਂ ਲਪਟਾਂ ਨਿਕਲਣ ਲੱਗ ਪਈਆਂ। ਅੱਗ ਦੀਆਂ ਲਪਟਾਂ ਦੇਖ ਕੇ ਜੀਆਰਪੀ ਅਤੇ ਆਰਪੀਐਫ ਦੇ ਜਵਾਨ ਤੁਰੰਤ ਅੱਗ ਬੁਝਾਉਣ ਲਈ ਪੁੱਜੇ। ਇਸ ਦੇ ਨਾਲ ਹੀ ਸਟੇਸ਼ਨ 'ਤੇ ਮੌਜੂਦ ਵਿਕਰੇਤਾਵਾਂ ਨੇ ਅੱਗ 'ਤੇ ਕਾਬੂ ਪਾਉਣ ਲਈ ਪਾਣੀ ਦਾ ਵੀ ਪ੍ਰਬੰਧ ਕੀਤਾ। ਅੱਗ ਬੁਝਾਊ ਯੰਤਰਾਂ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਲੁਧਿਆਣਾ ਸਟੇਸ਼ਨ 'ਤੇ ਖੜ੍ਹੀ ਯਾਤਰੀ ਟ੍ਰੇਨ ਦੇ ਡੱਬੇ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ -PTC News

Related Post