ਭਗਵੰਤ ਸਿੰਘ ਮਾਨ 12ਵੀਂ ਪਾਸ, ਵਿਧਾਇਕਾਂ ਦੀ ਵਿਦਿਅਕ ਯੋਗਤਾ 'ਤੇ ਪੈਣੀ ਝਾਤ

By  Ravinder Singh March 21st 2022 09:16 AM -- Updated: March 21st 2022 09:18 AM

ਚੰਡੀਗੜ੍ਹ : ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡਾ ਬਹੁਮਤ ਲੈ ਕੇ ਸੱਤਾ ਵਿੱਚ ਆਈ ਹੈ। ਪੰਜਾਬ ਵਾਸੀਆਂ ਲਈਆਂ ਜਾਨਣਾ ਬਹੁਤ ਜ਼ਰੂਰੀ ਹੈ ਕਿ 117 ਵਿਧਾਇਕ ਕਿੰਨੇ ਕੁ ਪੜ੍ਹੇ ਲਿਖੇ ਹਨ। ਸਭ ਤੋਂ ਖ਼ਾਸ ਗੱਲ ਹੈ ਕਿ ਇਸ ਵਾਰ ਵਿਧਾਨ ਸਭਾ ਵਿੱਚ ਕੋਈ ਵੀ ਅਨਪੜ੍ਹ ਨਹੀਂ ਹੈ। ਵਿਧਾਨ ਸਭਾ `ਚ 5ਵੀਂ ਪਾਸ ਤੋਂ ਲੈਕੇ ਪੀਐਡੀ ਤੱਕ ਦਾ ਸੁਮੇਲ ਦੇਖਣ ਨੂੰ ਮਿਲ ਰਿਹਾ ਹੈ। ਇਸ ਵਾਰ ਵਿਧਾਨ ਸਭਾ ਵਿੱਚ ਚੁਣੇ ਗਏ ਕੁਝ ਵਿਧਾਇਕਾਂ ਨੇ ਪ੍ਰੋਫੈਸ਼ਨਲ ਕੋਰਸ ਵੀ ਕੀਤੇ ਹੋਏ ਹਨ। ਇਸ ਪੜ੍ਹਾਈ-ਲਿਖਾਈ ਦਾ ਪੰਜਾਬ ਦਾ ਲੋਕਾਂ ਨੂੰ ਕਿੰਨਾ ਕੁ ਲਾਹਾ ਮਿਲੇਗਾ ਇਹ ਆਉਣ ਵਾਲੇ ਸਮਾਂ ਹੀ ਦੱਸੇਗਾ। ਵਿਧਾਇਕਾਂ ਦੀ ਵਿਦਿਅਕ ਯੋਗਤਾ ਉਤੇ ਝਾਤ ਮਰੀਏ ਤਾਂ ਵਿਧਾਨ ਸਭਾ ਵਿੱਚ ਸਭ ਤੋਂ ਘੱਟ ਵਿਦਿਅਕ ਯੋਗਤਾ ਵਾਲੇ ਵਿਧਾਇਕ ਲੁਧਿਆਣਾ ਕੇਂਦਰੀ ਤੋਂ ਅਸ਼ੋਕ ਪਰਾਸ਼ਰ ਦੱਸੇ ਜਾਂਦੇ ਹਨ। ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਦੀ ਵਿਦਿਅਕ ਯੋਗਤਾ 5ਵੀਂ ਪਾਸ ਹੈ। ਅੰਮ੍ਰਿਤਸਰ ਉੱਤਰੀ ਤੋਂ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਮਲੇਰਕੋਟਲਾ ਤੋਂ 'ਆਪ' ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਕੋਲ ਪੀਐਚਡੀ ਦੀ ਡਿਗਰੀ ਹੈ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਭ ਤੋਂ ਵੱਧ ਪੜ੍ਹੇ-ਲਿਖੇ ਹਨ। ਇਸ ਤੋਂ ਇਲਾਵਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਵਿਧਾਇਕਾ ਸੰਤੋਸ਼ ਕੁਮਾਰੀ ਕਟਾਰੀਆ, ਭੁੱਚੋ ਮੰਡੀ ਤੋਂ 'ਆਪ' ਵਿਧਾਇਕ ਜਗਸੀਰ ਸਿੰਘ, ਫ਼ਾਜ਼ਿਲਕਾ ਤੋਂ ਆਪ ਵਿਧਾਇਕ ਨਰਿੰਦਰ ਪਾਲ ਸਿੰਘ, ਗੁਰਦਾਸਪੁਰ ਤੋਂ ਬਰਿੰਦਰਮੀਤ ਸਿੰਘ ਅਤੇ ਮਲੋਟ ਤੋਂ 'ਆਪ' ਵਿਧਾਇਕਾ ਡਾ. ਬਲਜੀਤ ਕੌਰ ਕੋਲ ਡਿਪਲੋਮਾ ਦੀ ਡਿਗਰੀ ਹੈ। ਵਿਧਾਨ ਸਭਾ 'ਚ ਚੁਣੇ ਗਏ ਵਿਧਾਇਕਾਂ ਦੀ ਵਿਦਿਅਕ ਯੋਗਤਾ 'ਤੇ ਪੈਣੀ ਝਾਤਅਮਰਗੜ੍ਹ ਤੋਂ ਆਪ' ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ, ਅਮਲੋਹ ਤੋਂ 'ਆਪ' ਵਿਧਾਇਕ ਗੁਰਿੰਦਰ ਸਿੰਘ, ਅੰਮ੍ਰਿਤਸਰ ਦੱਖਣੀ ਤੋਂ ਆਪ ਵਿਧਾਇਕ ਇੰਦਰਬੀਰ ਸਿੰਘ ਨਿੱਜਰ, ਅਟਾਰੀ ਤੋਂ 'ਆਪ' ਵਿਧਾਇਕ ਜਸਵਿੰਦਰ ਸਿੰਘ, ਬੰਗਾ ਤੋਂ ਅਕਾਲੀ ਵਿਧਾਇਕ ਸੁਖਵਿੰਦਰ ਕੁਮਾਰ, ਬੱਸੀ ਪਠਾਣਾ ਤੋਂ 'ਆਪ' ਵਿਧਾਇਕ ਰੁਪਿੰਦਰ ਸਿੰਘ, ਬੁਢਲਾਡਾ ਤੋਂ ਆਪ ਵਿਧਾਇਕ ਬੁੱਢ ਰਾਮ, ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ, ਚਮਕੌਰ ਸਾਹਿਬ ਤੋਂ 'ਆਪ' ਵਿਧਾਇਕ ਚਰਨਜੀਤ ਸਿੰਘ, ਗੁਰੂ ਹਰ ਸਹਾਇ ਤੋਂ 'ਆਪ' ਵਿਧਾਇਕ ਫ਼ੌਜਾ ਸਿੰਘ, ਜਗਰਾਓਂ ਤੋਂ ਆਪ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਜੰਡਿਆਲਾ ਤੋਂ 'ਆਪ' ਵਿਧਾਇਕ ਹਰਭਜਨ ਸਿੰਘ, ਪਟਿਆਲਾ ਦੇਹਾਤੀ ਤੋਂ ਵਿਧਾਇਕ ਬਲਬੀਰ ਸਿੰਘ, ਪਟਿਆਲਾ ਸ਼ਹਿਰੀ ਤੋਂ 'ਆਪ' ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਪਾਇਲ ਤੋਂ 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸ਼ਾਮ ਚੁਰਾਸੀ ਤੋਂ 'ਆਪ' ਵਿਧਾਇਕ ਡਾ. ਰਵਜੋਰ ਸਿੰਘ, ਸ਼੍ਰੀ ਹਰਗੋਬਿੰਦਪੁਰ ਤੋਂ 'ਆਪ' ਵਿਧਾਇਕ ਅਮਰਪਾਲ ਸਿੰਘ, ਸੁਲਤਾਨਪੁਰ ਲੋਧੀ ਤੋਂ ਰਾਣਾ ਇੰਦਰ ਪ੍ਰਤਾਪ ਸਿੰਘ, ਤਲਵੰਡੀ ਸਾਬੋ ਤੋਂ 'ਆਪ' ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਤੇ ਤਰਨ ਤਾਰਨ ਤੋਂ 'ਆਪ' ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਵਿਦਿਅਕ ਯੋਗਤਾ ਐਮਏ ਪਾਸ ਹੈ। ਵਿਧਾਨ ਸਭਾ 'ਚ ਚੁਣੇ ਗਏ ਵਿਧਾਇਕਾਂ ਦੀ ਵਿਦਿਅਕ ਯੋਗਤਾ 'ਤੇ ਪੈਣੀ ਝਾਤਪੰਜਾਬ ਵਿਧਾਨ ਸਭਾ `ਚ ਸਿਰਫ਼ ਤਿੰਨ ਵਿਧਾਇਕਾਂ ਦੀ ਵਿਦਿਅਕ ਯੋਗਤਾ 8ਵੀਂ ਪਾਸ ਹੈ। ਇਨ੍ਹਾਂ ਵਿੱਚ ਹਲਕਾ ਖੇਮ ਕਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਣ ਸਿੰਘ ਧੁਨ, ਲੁਧਿਆਣਾ (ਉੱਤਰੀ) ਤੋਂ 'ਆਪ' ਵਿਧਾਇਕ ਮਦਨ ਲਾਲ ਬੰਗਾ ਤੇ ਸ੍ਰੀ ਮੁਕਤਸਰ ਸਾਹਿਬ ਤੋਂ 'ਆਪ' ਵਿਧਾਇਕ ਜਗਦੀਪ ਸਿੰਘ ਉਰਫ਼ ਕਾਕਾ ਬਰਾੜ ਦੇ ਨਾਂ ਸ਼ਾਮਲ ਹੈ। ਵਿਧਾਨ ਸਭਾ ਵਿੱਚ 17 ਵਿਧਾਇਕ 10ਵੀਂ ਪਾਸ ਹਨ। ਹਲਕਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ, ਭੋਆ ਤੋਂ 'ਆਪ' ਵਿਧਾਇਕ ਲਾਲ ਚੰਦ, ਫ਼ਰੀਦਕੋਟ ਤੋਂ 'ਆਪ' ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਹਲਕਾ ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਹਲਕਾ ਗਿੱਲ ਤੋਂ ਆਪ ਵਿਧਾਇਕ ਜੀਵਨ ਸਿੰਘ ਸੰਗੋਵਾਲ, ਅਜਨਾਲਾ ਤੋਂ 'ਆਪ' ਵਿਧਾਇਕ ਕੁਲਦੀਪ ਸਿੰਘ ਕੁਲਦੀਪ ਸਿੰਘ ਧਾਲੀਵਾਲ, ਬਟਾਲਾ ਤੋਂ 'ਆਪ' ਵਿਧਾਇਕ ਅਮਨਸ਼ੇਰ ਸਿੰਘ, ਜਲੰਧਰ ਪੱਛਮੀ ਤੋਂ 'ਆਪ' ਵਿਧਾਇਕ ਸ਼ੀਤਲ ਅੰਗੂਰਲ, ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ, ਲੁਧਿਆਣਾ ਪੂਰਬੀ ਤੋਂ 'ਆਪ' ਵਿਧਾਇਕ ਦਲਜੀਤ ਸਿੰਘ ਗਰੇਵਾਲ, ਮੁਕੇਰੀਆਂ ਤੋਂ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ, ਮੋਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ, ਸਾਹਨੇਵਾਲ ਤੋਂ ਆਪ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਸਮਰਾਲਾ ਤੋਂ 'ਆਪ' ਵਿਧਾਇਕ ਜਗਤਾਰ ਸਿੰਘ, ਸ਼ਾਹਕੋਟ ਤੋਂ ਕਾਂਗਰਸ ਦੇ ਹਰਦੇਵ ਸਿੰਘ ਲਾਡੀ, ਸ਼ੁਤਰਾਣਾ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਹਲਕਾ ਜ਼ੀਰ ਤੋਂ ਆਪ ਵਿਧਾਇਕ ਨਰੇਸ਼ ਕਟਾਰੀਆ ਦੀ ਵਿਦਿਅਕ ਯੋਗਤਾ 10ਵੀਂ ਪਾਸ ਹੈ। ਵਿਧਾਨ ਸਭਾ 'ਚ ਚੁਣੇ ਗਏ ਵਿਧਾਇਕਾਂ ਦੀ ਵਿਦਿਅਕ ਯੋਗਤਾ 'ਤੇ ਪੈਣੀ ਝਾਤਇਸ ਤੋਂ ਇਲਾਵਾ 24 ਵਿਧਾਇਕ 12ਵੀਂ ਪਾਸ ਹਨ। ਹਲਕਾ ਬੱਲੂਆਣਾ ਤੋਂ 'ਆਪ' ਵਿਧਾਇਕ ਅਮਨਦੀਪ ਸਿੰਘ ਮੁਸਾਫ਼ਿਰ, ਬਬਾ ਬਕਾਲਾ ਤੋਂ ਆਪ ਵਿਧਾਇਕ ਦਲਬੀਰ ਸਿੰਘ ਟੌਂਗ, ਭਦੌੜ ਤੋਂ ਚੰਨੀ ਨੂੰ ਚਿੱਤ ਕਰਨ ਵਾਲੇ 'ਆਪ' ਵਿਧਾਇਕ ਲਾਭ ਸਿੰਘ ਉੱਗੋਕੇ, ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਅਯਾਲੀ, ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਦੇ ਮੁੱਖ ਮੰਤਰੀ ਤੇ ਧੂਰੀ ਤੋਂ ਵਿਧਾਇਕ ਭਗਵੰਤ ਮਾਨ, ਗੜ੍ਹਸ਼ੰਕਰ ਤੋਂ ਆਪ ਵਿਧਾਇਕ ਜੈ ਕ੍ਰਿਸ਼ਨ, ਘਨੌਰ ਤੋਂ 'ਆਪ' ਵਿਧਾਇਕ ਗੁਰਲਾਲ ਘਨੌਰ, ਹੁਸ਼ਿਆਰਪੁਰ ਤੋਂ 'ਆਪ' ਵਿਧਾਇਕ ਬ੍ਰਹਿਮ ਸ਼ੰਕਰ, ਜਲੰਧਰ ਉੱਤਰੀ ਤੋਂ ਕਾਂਗਰਸੀ ਵਿਧਾਇਕ ਅਵਤਾਰ ਹੈਨਰੀ ਜੂਨੀਅਰ, ਖੰਨਾ ਤੋਂ 'ਆਪ' ਵਿਧਾਇਕ ਤਰੁਨਪ੍ਰੀਤ ਸਿੰਘ ਸੌਂਡ, ਖਡੂਰ ਸਾਹਿਬ ਤੋਂ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਖਰੜ ਤੋਂ ਆਪ ਵਿਧਾਇਕਾ ਅਨਮੋਲ ਗਗਨ ਮਾਨ, ਲੰਬੀ ਤੋਂ ਪੰਜਾਬੀ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ, ਮੌੜ ਤੋਂ 'ਆਪ' ਵਿਧਾਇਕ ਸੁਖਵੀਰ ਸਿੰਘ, ਨਾਭਾ ਤੋਂ ਆਪ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਨਵਾਂ ਸ਼ਹਿਰ ਤੋਂ ਬਸਪਾ ਵਿਧਾਇਕ ਨਛੱਤਰ ਪਾਲ, ਪੱਟੀ ਤੋਂ ਆਪ ਵਿਧਾਇਕ ਲਾਲਜੀਤ ਸਿੰਘ ਭੁੱਲਰ, ਰਾਏਕੋਟ ਤੋਂ 'ਆਪ' ਵਿਧਾਇਕ ਹਾਕਮ ਸਿੰਘ, ਰੂਪਨਗਰ ਤੋਂ ਆਪ ਵਿਧਾਇਕ ਦਿਨੇਸ਼ ਕੁਮਾਰ ਚੱਢਾ, ਸਮਾਣਾ ਤੋਂ 'ਆਪ' ਵਿਧਾਇਕ ਚੇਤਨ ਸਿੰਘ ਜੌਰਾਮਾਜਰਾ, ਸਨੌਰ ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਹਲਕਾ ਉੜਮੜ ਤੋਂ 'ਆਪ' ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਵਿੱਦਿਅਕ ਯੋਗਤਾ 12ਵੀਂ ਪਾਸ ਹੈ। ਅਬੋਹਰ ਤੋਂ ਕਾਂਗਰਸੀ ਵਿਧਾਇਕ ਸੰਦੀਪ ਜਾਖੜ, ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ,ਧਰਮਕੋਟ ਤੋਂ ਆਮ ਆਦਮੀ ਪਾਰਟੀ ਵਿਧਾਇਕ ਦਵਿੰਦਰਜੀਤ ਸਿੰਘ, ਫ਼ਤਿਹਗੜ੍ਹ ਚੂੜੀਆਂ ਤੋਂ ਕਾਂਗਰਸੀ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਫ਼ਿਰੋਜ਼ਪੁਰ (ਸ਼ਹਿਰੀ) ਤੋਂ ਆਮ ਆਦਮੀ ਪਾਰਟੀ ਵਿਧਾਇਕ ਰਣਬੀਰ ਸਿੰਘ, ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ, ਜਲੰਧਰ ਕੇਂਦਰੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਰਮਨ ਅਰੋੜਾ, ਲੁਧਿਆਣਾ ਦੱਖਣੀ ਤੋਂ ਰਾਜਿੰਦਰ ਪਾਲ ਕੌਰ, ਲੁਧਿਆਣਾ ਪੱਛਮੀ ਤੋਂ 'ਆਪ' ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਕਾਦੀਆਂ ਤੋਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਰਾਜਾ ਸਾਂਸੀ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸਰਕਾਰੀਆਂ, ਰਾਜਪੁਰਾ ਤੋਂ ਆਮ ਆਦਮੀ ਪਾਰਟੀ ਵਿਧਾਇਕਾ ਨੀਨਾ ਮਿੱਤਲ, ਰਾਮਪੁਰਾ ਫੂਲ ਤੋਂ 'ਆਪ' ਵਿਧਾਇਕ ਬਲਕਾਰ ਸਿੱਧੂ, ਸੁਜਾਨਪੁਰ ਤੋਂ ਕਾਂਗਰਸੀ ਵਿਧਾਇਕ ਨਰੇਸ਼ ਪੁਰੀ ਅਤੇ ਸੁਨਾਮ ਤੋਂ 'ਆਪ' ਵਿਧਾਇਕ ਅਮਨ ਅਰੋੜਾ, ਹਲਕਾ ਮਜੀਠਾ ਤੋਂ ਬਿਕਰਮ ਮਜੀਠੀਆ ਦੀ ਪਤਨੀ ਤੇ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ, ਮਹਿਲ ਕਲਾਂ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਨਕੋਦਰ ਤੋਂ 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ, ਨਿਹਾਲ ਸਿੰਘ ਵਾਲਾ ਤੋਂ 'ਆਪ' ਵਿਧਾਇਕ ਮਨਜੀਤ ਸਿਮਘ ਬਿਲਾਸਪੁਰ, ਪਠਾਨਕੋਟ ਤੋਂ ਭਾਜਪਾ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ, ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ 21 ਵਿਧਾਇਕ ਗ੍ਰੈਜੂਏਟ ਹਨ। ਵਿਧਾਨ ਸਭਾ 'ਚ ਚੁਣੇ ਗਏ ਵਿਧਾਇਕਾਂ ਦੀ ਵਿਦਿਅਕ ਯੋਗਤਾ 'ਤੇ ਪੈਣੀ ਝਾਤਇਸ ਤੋਂ ਇਲਾਵਾ ਅੰਮ੍ਰਿਤਸਰ ਕੇਂਦਰੀ ਤੋਂ 'ਆਪ' ਵਿਧਾਇਕ ਅਜੇ ਗੁਪਤਾ, ਅੰਮ੍ਰਿਤਸਰ ਈਸਟ ਤੋਂ 'ਆਪ' ਵਿਧਾਇਕਾ ਜੀਵਨਜੌਤ ਕੌਰ, ਅੰਮ੍ਰਿਤਸਰ ਪੱਛਮੀ ਤੋਂ ਆਪ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਅਨੰਦਪੁਰ ਸਾਹਿਬ ਤੋਂ 'ਆਪ' ਵਿਧਾਇਕ ਹਰਜੋਤ ਸਿੰਘ ਬੈਂਸ, ਹਲਕਾ ਆਤਮ ਨਗਰ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਸਿੱਧੂ, ਬਾਘਾ ਪੁਰਾਣਾ ਤੋਂ 'ਆਪ' ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਬਰਨਾਲਾ ਤੋਂ 'ਆਪ' ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਬਠਿੰਡਾ (ਦੇਹਾਤੀ) ਤੋਂ ਆਪ ਵਿਧਾਇਕ ਅਮਿਤ ਰੱਤਨ, ਬਠਿੰਡਾ ਸ਼ਹਿਰੀ ਤੋਂ ਆਪ ਵਿਧਾਇਕ ਜਗਰੂਪ ਸਿੰਘ ਗਿੱਲ, ਜਲਾਲਾਬਾਦ ਤੋਂ 'ਆਪ' ਵਿਧਾਇਕ ਜਗਦੀਪ ਕੰਬੋਜ, ਕਰਤਾਰਪੁਰ ਤੋਂ 'ਆਪ' ਵਿਧਾਇਕ ਬਲਕਾਰ ਸਿੰਘ, ਕੋਟਕਪੂਰਾ ਤੋਂ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਲਹਿਰਾ ਤੋਂ 'ਆਪ' ਵਿਧਾਇਕ ਬਰਿੰਦਰ ਕੁਮਾਰ ਗੋਇਲ, ਮਾਨਸਾ ਤੋਂ 'ਆਪ' ਵਿਧਾਇਕ ਵਿਜੇ ਸਿੰਗਲਾ, ਮੋਗਾ ਤੋਂ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਕਰਾਰੀ ਸ਼ਿਕਸਤ ਦੇਣ ਵਾਲੀ 'ਆਪ' ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਸੰਗਰੂਰ ਤੋਂ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ, ਸਰਦੂਲਗੜ੍ਹ ਤੋਂ 'ਆਪ' ਵਿਧਾਇਕ ਗੁਰਪ੍ਰੀਤ ਸਿੰਘ, ਦਸੂਹਾ ਤੋਂ 'ਆਪ' ਵਿਧਾਇਕ ਕਰਮਬੀਰ ਸਿੰਘ, ਦੀਨਾ ਨਗਰ ਤੋਂ ਕਾਂਗਰਸੀ ਵਿਧਾਇਕਾ ਅਰੁਣਾ ਚੌਧਰੀ, ਦਿੜ੍ਹਬਾ ਤੋਂ 'ਆਪ' ਵਿਧਾਇਕ ਹਾਰਪਾਲ ਸਿੰਘ ਚੀਮਾ, ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਵਿਧਾਇਕ ਲਖਬੀਰ ਸਿੰਘ ਰਾਏ, ਫ਼ਿਰੋਜ਼ਪੁਰ ਦੇਹਾਤੀ ਤੋਂ 'ਆਪ' ਵਿਧਾਇਕ ਰਜਨੀਸ਼ ਕੁਮਾਰ ਦਹੀਆ, ਜੈਤੋਂ ਤੋਂ 'ਆਪ' ਵਿਧਾਇਕ ਅਮੋਲਕ ਸਿੰਘ, ਦੀ ਵਿਦਿਅਕ ਯੋਗਤਾ ਗ੍ਰੈਜੁਏਟ ਪ੍ਰੋਫ਼ੈਸ਼ਨਲ ਹੈ। ਇਹ ਵੀ ਪੜ੍ਹੋ : ਸ਼ਾਹੀ ਸ਼ਹਿਰ ਪਟਿਆਲਾ 'ਚ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ

Related Post