ਕਿਸਾਨਾਂ ਤੇ ਸੂਬਾ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ, ਧਰਨਾ ਖ਼ਤਮ ਕਰਨ ਦਾ ਐਲਾਨ

By  Ravinder Singh May 18th 2022 10:58 AM -- Updated: May 18th 2022 06:22 PM

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਪੰਜਾਬ ਦੇ ਕਿਸਾਨਾਂ ਦਾ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਧਰਨਾ ਦੇ ਰਿਹਾ ਕਿਸਾਨਾਂ ਤੇ ਸੂਬਾ ਸਰਕਾਰ ਵਿਚਕਾਰ ਮੰਗਾਂ ਉਤੇ ਸਹਿਮਤੀ ਬਣਨ ਉਪਰੰਤ ਧਰਨਾ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। ਮੰਗਾਂ ਮਨਵਾਉਣ ਉਤੇ ਅੜੇ ਕਿਸਾਨਾਂ ਦੀ ਦੁਪਹਿਰ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਹੋਈ। ਚੰਡੀਗੜ੍ਹ-ਮੋਹਾਲੀ ਸਰਹੱਦ 'ਤੇ ਮੰਗਾਂ ਨੂੰ ਲੈ ਕੇ ਪੱਕਾ ਮੋਰਚਾ ਲਗਾਈ ਬੈਠੇ ਕਿਸਾਨਾਂ ਨੂੰ ਸਰਕਾਰ ਵੱਲੋਂ ਮੀਟਿੰਗ ਲਈ ਬੁਲਾਇਆ ਗਿਆ ਸੀ।  ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਵੀ ਮੀਟਿੰਗ ਹੋਈ। ਕਿਸਾਨਾਂ ਤੇ ਸੂਬਾ ਸਰਕਾਰ ਵਿਚਾਲੇ ਬਣੀ ਸਹਿਮਤੀ, ਖ਼ਤਮ ਹੋਵੇਗੀ ਹੜਤਾਲ!ਜਾਣਕਾਰੀ ਅਨੁਸਾਰ ਕਰੀਬ ਦੋ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਸਮਝੌਤਾ ਹੋ ਗਿਆ ਹੈ। ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਿਸਾਨ ਆਗੂਆਂ ਦੀ ਮੀਟਿੰਗ ਸਮਾਪਤ ਹੋ ਗਈ ਹੈ। ਕਿਸਾਨ ਜਲਦ ਹੀ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਆਪਣੀ ਹੜਤਾਲ ਖ਼ਤਮ ਕਰਨਗੇ। ਹਾਲਾਂਕਿ ਕਿਹੜੀਆਂ ਮੰਗਾਂ ਉਪਰ ਸਹਿਮਤੀ ਬਣੀ ਹੈ, ਇਸ ਬਾਰੇ ਅਜੇ ਤੱਕ ਵੇਰਵੇ ਸਾਹਮਣੇ ਨਹੀਂ ਆਏ ਹਨ। ਕਣਕ 'ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ 'ਤੇ ਸਹਿਮਤੀ ਨਹੀਂ ਬਣ ਸਕੀ। ਸੂਤਰਾਂ ਅਨੁਸਾਰ 13 ਵਿਚੋਂ 12 ਮੰਗਾਂ ਉਤੇ ਸਹਿਮਤੀ ਬਣ ਗਈ ਹੈ। ਪੰਜਾਬ ਸਰਕਾਰ ਨੇ ਇਹ ਮਾਮਲਾ ਕੇਂਦਰ ਕੋਲ ਉਠਾਉਣ ਦਾ ਭਰੋਸਾ ਦਿੱਤਾ ਹੈ। ਕਿਸਾਨਾਂ ਤੇ ਸੂਬਾ ਸਰਕਾਰ ਵਿਚਾਲੇ ਬਣੀ ਸਹਿਮਤੀ, ਖ਼ਤਮ ਹੋਵੇਗੀ ਹੜਤਾਲ!ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁਹਾਲੀ ਦੇ ਵਾਈਪੀਐਸ ਚੌਕ ਵਿੱਚ ਕਿਸਾਨਾਂ ਦੇ ਮੋਰਚੇ ਵਿੱਚ ਜਾ ਕੇ ਕਿਸਾਨਾਂ ਦਾ ਧਰਨਾ ਖ਼ਤਮ ਕਰਵਾਇਆ ਅਤੇ ਮੰਗਾਂ ਸਬੰਧੀ ਸਹਿਮਤੀ ਦਾ ਰਸਮੀ ਐਲਾਨ ਕੀਤਾ। ਇਸ ਤੋਂ ਬਾਅਦ ਕਿਸਾਨਾਂ ਨੇ ਅਰਦਾਸ ਉਪਰੰਤ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਮੰਗੀਆਂ ਮੰਗਾਂ ਸਬੰਧੀ ਵੇਰਵੇ ਦੇਣ ਲਈ ਖ਼ੁਦ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਧਰਨੇ ਵਾਲੀ ਥਾਂ ਪੁੱਜ ਗਏ। ਉੱਥੇ ਹੀ ਕਿਸਾਨਾਂ ਨੇ ਧਰਨਾ ਮੁਲਤਵੀ ਕਰਨ ਦਾ ਐਲਾਨ ਕਰਦੇ ਹੋਏ ਹਟਾ ਲਿਆ। ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਭਰੋਸਾ ਪ੍ਰਗਟਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਸੁਹਿਰਦਤਾ ਨਾਲ ਫ਼ੈਸਲੇ ਲੈ ਰਹੀ ਹੈ ਤੇ ਆਉਣ ਵਾਲੇ ਸਮੇਂ 'ਚ ਵੀ ਕਿਸੇ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪੰਚਾਇਤ ਮੰਤਰੀ ਨੇ ਕਿਹਾ ਕਿ ਝੋਨਾ ਲਗਾਉਣ ਸਬੰਧੀ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡਿਆ ਗਿਆ ਹੈ। ਪਹਿਲੇ ਜ਼ੋਨ 'ਚ 14 ਜੂਨ ਤੋਂ ਜਦੋਂਕਿ ਸਰਹੱਦੀ ਕਿਸਾਨ ਜਿਨ੍ਹਾਂ ਦੀ ਜ਼ਮੀਨ ਤਾਰ ਤੋਂ ਪਾਰ ਹੈ, ਉਨ੍ਹਾਂ ਲਈ ਝੋਨਾ ਲੁਆਈ ਦਾ ਸਮਾਂ 10 ਜੂਨ ਤੈਅ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ 3 ਦਿਨਾਂ ਦੇ ਅੰਦਰ-ਅੰਦਰ ਬਿਜਲੀ ਦੀ ਸਪਲਾਈ ਵੀ ਸ਼ੁਰੂ ਹੋ ਜਾਵੇਗਾ ਜਦੋਂਕਿ ਮੂੰਗੀ ਦੀ ਫ਼ਸਲ ਉੱਤੇ MSP ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ਜਿਸ ਦਾ ਭਾਅ 7275 ਰੁਪਏ ਤੈਅ ਕੀਤਾ ਗਿਆ ਹੈ। ਬਾਸਮਤੀ ਉੱਤੇ ਐੱਮਐੱਸਪੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ 19 ਮਈ ਨੂੰ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਬਾਰੇ ਖੁਲਾਸਾ ਕਰਨਗੇ। ਉਨ੍ਹਾਂ ਕਿਹਾ ਕਿ ਕੁਰਕੀ ਦੇ ਵਰੰਟ ਲੈ ਕੇ ਕੋਈ ਵੀ ਅਧਿਕਾਰੀ ਕਿਸਾਨਾਂ ਦੇ ਘਰ ਨਹੀਂ ਜਾਵੇਗਾ। ਚਿੱਪ ਵਾਲੇ ਮੀਟਰ ਵੀ ਨਹੀਂ ਲੱਗਣਗੇ। ਆਉਂਦੇ ਸਮੇਂ 'ਚ ਕਿਸਾਨਾਂ ਨਾਲ ਦੁਬਾਰਾ ਮੀਟਿੰਗ ਹੋਵੇਗੀ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤੇ ਗਏ ਐਲਾਨ 1.ਕਿਸਾਨਾਂ ਨੂੰ ਹੁਣ ਧਰਨੇ-ਮੁਜ਼ਾਹਰਿਆਂ ਦੀ ਜ਼ਰੂਰਤ ਨਹੀਂ ਪਵੇਗੀ : ਧਾਲੀਵਾਲ 2.ਕਿਸਾਨਾਂ ਨੂੰ ਕਰਜ਼ਾ ਮੁਕਤ ਕਰੇਗੀ ਸੂਬਾ ਸਰਕਾਰ : ਪੰਚਾਇਤ ਮੰਤਰੀ 3.ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਸਮੀ ਐਲਾਨ ਕੀਤਾ 4.ਪੰਜਾਬ ਵਿੱਚ ਝੋਨਾ 14 ਤੋਂ 17 ਜੂਨ ਤੋਂ ਲਗਾਇਆ ਜਾਵੇਗਾ 5.ਸਰਹੱਦੀ ਤੇ ਸੇਮ ਵਾਲੇ ਇਲਾਕਿਆਂ ਵਿੱਚ 10 ਜੂਨ ਨੂੰ ਝੋਨਾ ਲਗਾਇਆ ਜਾਵੇਗਾ 6.ਝੋਨਾ ਲਗਾਉਣ ਤੋਂ ਤਿੰਨ ਦਿਨ ਪਹਿਲਾਂ ਬਿਜਲੀ ਸਪਲਾਈ ਦਿੱਤੀ ਜਾਵੇਗੀ 7.ਮੂੰਗੀ ਉਤੇ ਐਮਐਸਪੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ 8.ਮੱਕੀ ਉਤੇ ਵੀ ਐਮਐਸਪੀ ਦਿੱਤੀ ਜਾਵੇਗੀ। 9.ਬਾਸਮਤੀ ਐਮਐਸਪੀ ਸਬੰਧੀ ਗ੍ਰਹਿ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ। 10.ਕਣਕ ਦਾ ਬੋਨਸ ਦੇਣ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਜਾਵੇਗੀ। 11.ਭਾਖੜਾ ਮੈਨੇਜਮੈਂਟ ਦੀ ਨੁਮਾਇੰਦਗੀ ਘਟਾਉਣ ਸਬੰਧੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਜਾਵੇਗੀ। 12.ਆਬਾਦਕਾਰ ਜ਼ਮੀਨਾਂ ਉਤੇ ਕਬਜ਼ੇ ਛੁਡਾਉਣ ਸਬੰਧੀ ਬੈਠ ਕੇ ਫ਼ੈਸਲਾ ਲਿਆ ਜਾਵੇਗਾ। 13.1 ਮਈ ਤੋਂ ਪੰਚਾਇਤ ਸ਼ਾਮਲਾਟ ਨੂੰ ਛੁਡਾਉਣ ਲਈ ਮੁਹਿੰਮ ਨੂੰ ਦੋ ਜ਼ੋਨਾਂ ਵਿੱਚ ਵੰਡਿਆ ਜਾਵੇਗਾ। 14.ਸੜਕਾਂ ਦੀ ਉਸਾਰੀ ਲਈ ਜ਼ਮੀਨ ਗ੍ਰਹਿਣ ਕਰਨ ਉਤੇ ਸਹਿਮਤੀ ਬਣੀ ਹੈ 15.ਪਾਣੀ ਦੇ ਪੱਧਰ ਨੂੰ ਠੀਕ ਕਰਨ ਲਈ ਨਹਿਰਾਂ ਨੂੰ ਅੰਦਰੋਂ ਪੱਕਾ ਨਹੀਂ ਕੀਤਾ ਜਾਵੇਗਾ 16.ਗੰਨੇ ਦਾ ਬਕਾਇਆ ਦਿੱਤਾ ਜਾਵੇਗਾ 17.ਚਿੱਪ ਵਾਲੇ ਮੀਟਰ ਨਹੀਂ ਲਗਾਏ ਜਾਣਗੇ ਕਿਸਾਨਾਂ ਤੇ ਸੂਬਾ ਸਰਕਾਰ ਵਿਚਾਲੇ ਬਣੀ ਸਹਿਮਤੀ, ਖ਼ਤਮ ਹੋਵੇਗੀ ਹੜਤਾਲ!ਜ਼ਿਕਰਯੋਗ ਹੈ ਕਿ ਕਿਸਾਨਾਂ ਬੁੱਧਵਾਰ ਸਵੇਰ ਤੱਕ ਮੰਗਾਂ ਪੂਰੀਆਂ ਨਾ ਹੋਣ 'ਤੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਇਸ ਦਰਮਿਆਨ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਵੀ ਬੁਲਾ ਲਈ ਸੀ। ਕਿਸਾਨਾਂ ਨੇ ਪੰਜਾਬ ਸਰਕਾਰ ਅੱਗੇ ਆਪਣੀਆਂ 13 ਮੰਗਾਂ ਰੱਖੀਆਂ ਹਨ। ਹੱਕੀ ਮੰਗਾਂ ਲਈ ਕਿਸਾਨ ਚੰਡੀਗੜ੍ਹ ਸਰਹੱਦ 'ਤੇ ਅੜੇ, 12 ਵਜੇ ਮੁੱਖ ਮੰਤਰੀ ਨਾਲ ਹੋਵੇਗੀ ਮੀਟਿੰਗਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਦਿਆਂ ਕਿਸਾਨ ਯੂਨੀਅਨਾਂ ਨੂੰ ਨਾਅਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਕਰਨ ਲਈ ਆਖਿਆ। ਹੱਕੀ ਮੰਗਾਂ ਲਈ ਕਿਸਾਨ ਚੰਡੀਗੜ੍ਹ ਸਰਹੱਦ 'ਤੇ ਅੜੇ, 12 ਵਜੇ ਮੁੱਖ ਮੰਤਰੀ ਨਾਲ ਹੋਵੇਗੀ ਮੀਟਿੰਗ ਕਿਸਾਨਾਂ ਦੀਆਂ ਮੁੱਖ ਮੰਗਾਂ 1. ਪੰਜਾਬ ਸਰਕਾਰ ਨੂੰ ਕਣਕ ਦਾ ਝਾੜ ਘੱਟ ਹੋਣ ਕਾਰਨ 500 ਰੁਪਏ ਪ੍ਰਤੀ ਏਕੜ ਬੋਨਸ ਦੇਣਾ ਚਾਹੀਦਾ ਹੈ। 2. ਚਿੱਪ ਵਾਲੇ ਬਿਜਲੀ ਮੀਟਰ ਲਗਾਉਣ ਦਾ ਫ਼ੈਸਲਾ ਰੱਦ ਕੀਤਾ ਜਾਵੇ। 3. ਮੱਕੀ ਤੇ ਮੂੰਗੀ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਵੇ। 4. ਬਾਸਮਤੀ ਦਾ ਭਾਅ 4500 ਰੁਪਏ ਪ੍ਰਤੀ ਕੁਇੰਟਲ ਐਲਾਨ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। 5. ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਦੇ ਨੁਮਾਇੰਦੇ ਨੂੰ ਬਹਾਲ ਕਰੋ। 6. ਕੇਂਦਰੀ ਪੂਲ ਤੋਂ ਬਿਜਲੀ ਪਹਿਲਾਂ ਵਾਂਗ ਬਹਾਲ ਕਰੋ। 7. ਕਿਸਾਨਾਂ ਨੂੰ ਝੋਨਾ ਲਾਉਣ ਲਈ 10 ਜੂਨ ਤੋਂ ਬਿਜਲੀ ਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ। 8. ਖੇਤੀ ਮੋਟਰਾਂ ਦਾ ਲੋਡ ਵਧਾਉਣ ਲਈ ਫੀਸ 4800 ਤੋਂ ਘਟਾ ਕੇ 1200 ਕੀਤੀ ਜਾਵੇ। 9. ਗੰਨੇ ਦੀ ਫ਼ਸਲ ਦਾ ਬਕਾਇਆ ਭਾਅ 35 ਰੁਪਏ ਦੇ ਵਾਧੇ ਨਾਲ ਤੁਰੰਤ ਅਦਾ ਕੀਤਾ ਜਾਵੇ। 10. ਕਰਜ਼ੇ ਕਾਰਨ ਕਿਸਾਨਾਂ ਦੇ ਵਾਰੰਟ ਅਤੇ ਕੁਰਕੀਆਂ ਬੰਦ ਕਰਵਾਈਆਂ ਜਾਣ। ਬੈਂਕਾਂ ਵੱਲੋਂ ਲਗਾਏ ਗਏ 22 ਹਜ਼ਾਰ ਕੇਸ ਵਾਪਸ ਲਏ ਜਾਣ। ਚੋਣ ਵਾਅਦੇ ਮੁਤਾਬਕ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। 11. ਪੰਚਾਇਤੀ ਜ਼ਮੀਨਾਂ ਦੇ ਨਾਂ 'ਤੇ ਆਬਾਦ ਕਿਸਾਨਾਂ ਦੀਆਂ ਜ਼ਮੀਨਾਂ ਖੋਹਣੀਆਂ ਬੰਦ ਕੀਤੀਆਂ ਜਾਣ। ਇਹ ਵੀ ਪੜ੍ਹੋ : ਮੌਸਮ ਨੇ ਬਦਲਿਆ ਮਿਜਾਜ਼, ਗਰਮੀ ਤੋਂ ਮਿਲੀ ਰਾਹਤ, ਪੰਜਾਬ 'ਚ ਕਈ ਥਾਵਾਂ 'ਤੇ ਪਿਆ ਮੀਂਹ

Related Post