ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ, ਏਆਈਜੀ ਮਨਮੋਹਨ ਸ਼ਰਮਾ ਦੀ ਕੀਤੀ ਤਾਰੀਫ਼

By  Ravinder Singh October 19th 2022 03:34 PM

ਚੰਡੀਗੜ੍ਹ : ਵਿਜੀਲੈਂਸ ਦੇ ਏ.ਆਈ.ਜੀ. ਮਨਮੋਹਨ ਸ਼ਰਮਾ ਤੇ ਟੀਮ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੁੱਖ ਮੰਤਰੀ ਚੰਡੀਗੜ੍ਹ ਸਥਿਤ ਰਿਹਾਇਸ਼ ਉਪਰ ਹੋਈ। ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਏਆਈਜੀ ਸਮੇਤ ਪੂਰੀ ਟੀਮ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਤੁਹਾਡੇ ਵਰਗੇ ਇਮਾਨਦਾਰ ਅਫ਼ਸਰਾਂ ਦੀ ਜ਼ਰੂਰਤ ਹੈ। ਕਾਬਿਲੇਗੌਰ ਹੈ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਏਆਈਜੀ ਮਨਮੋਹਨ ਸ਼ਰਮਾ ਨੇ ਠੁਕਰਾ ਦਿੱਤੀ ਸੀ। ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ, ਏਆਈਜੀ ਮਨਮੋਹਨ ਸ਼ਰਮਾ ਦੀ ਕੀਤੀ ਤਾਰੀਫ਼ਇਸ ਦੇ ਨਾਲ ਹੀ ਉਨ੍ਹਾਂ ਨੇ ਵਿਜੀਲੈਂਸ ਦੀ ਟੀਮ ਨੂੰ ਕਾਰਵਾਈ ਕਰਨ ਲਈ ਪੂਰੀ ਖੁੱਲ੍ਹ ਦਿੱਤੀ ਹੈ। ਇਸ ਮੀਟਿੰਗ 'ਚ ਵਿਜਿਲੈਂਸ ਚੀਫ ਵਰਿੰਦਰ ਕੁਮਾਰ ਤੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੀ ਮੌਜੂਦ ਸਨ। ਦੱਸ ਦੇਈਏ ਕਿ ਵਿਜੀਲੈਂਸ ਦੇ ਏ.ਆਈ.ਜੀ. ਮਨਮੋਹਨ ਸਿੰਘ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ ਪਰ ਹੁਣ ਸੁੰਦਰ ਸ਼ਾਮ ਅਰੋੜਾ ਵਿਜੀਲੈਂਸ ਦੀ ਗ੍ਰਿਫ਼ਤ ਵਿਚ ਹਨ। -PTC News ਇਹ ਵੀ ਪੜ੍ਹੋ : ਬੂਹੇ ਆਈ ਜੰਞ ਵਿੰਨੋ ਕੁੜੀ ਦੇ ਕੰਨ, ਪੰਜਾਬ ਸਰਕਾਰ ਨੇ ਪਰਾਲੀ ਦੀ ਸੰਭਾਲ ਲਈ ਹੁਣ ਮੰਗੀਆਂ ਕੁਟੇਸ਼ਨਾਂ

Related Post