ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ, ਟਰੱਸਟ ਵੱਲੋਂ ਨਿੱਘਾ ਸਵਾਗਤ

By  Ravinder Singh October 28th 2022 04:27 PM

ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੁੰਚਿਆ। ਵਾਘਾ ਸਰਹੱਦ ਉਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ। 29 ਅਕਤੂਬਰ ਨੂੰ ਰੇਲਵੇ ਸਟੇਸ਼ਨ ਪੰਜਾ ਸਾਹਿਬ ਵਿਖੇ ਸਾਕੇ ਦੇ ਮਹਾਨ ਸ਼ਹੀਦ ਪ੍ਰਤਾਪ ਸਿੰਘ ਤੇ ਸ਼ਹੀਦ ਕਰਮ ਸਿੰਘ ਨੂੰ ਸਿਜਦਾ ਕੀਤਾ ਜਾਵੇਗਾ। 30 ਅਕਤੂਬਰ ਨੂੰ ਪੰਜਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਸਮਾਗਮ ਕੀਤਾ ਜਾਵੇਗਾ। ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ, ਟਰੱਸਟ ਵੱਲੋਂ ਨਿੱਘਾ ਸਵਾਗਤਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਿਥੇ ਸਾਕਾ ਪੰਜਾ ਦੀ ਸ਼ਤਾਬਦੀ ਮੌਕੇ ਪਹਿਲੀ ਵਾਰ ਜਥੇ ਨੂੰ ਵੀਜ਼ੇ ਦੇਣ ਉਤੇ ਸੁਚੱਜੇ ਪ੍ਰਬੰਧਾਂ ਲਈ ਪਾਕਿਸਤਾਨ ਸਰਕਾਰ ਦਾ ਧੰਨਵਾਦ ਕੀਤਾ ਉੱਥੇ ਹੀ ਭਾਰਤ-ਪਾਕਿਸਤਾਨ ਦੋਵੇਂ ਸਰਕਾਰਾਂ ਨੂੰ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਖੁੱਲ੍ਹੇ ਦਿਲ ਨਾਲ ਵੀਜ਼ੇ ਦੇਣ ਦੀ ਅਪੀਲ ਕੀਤੀ ਤਾਂ ਜੋ ਦੋਵੇਂ ਪਾਸੇ ਦੀਆਂ ਸੰਗਤਾਂ ਭਾਰਤ ਪਾਕਿ ਵਿਚ ਸਥਿਤ ਗੁਰਧਾਮਾਂ ਦੇ ਦਰਸ਼ਨ ਕਰ ਸਕਣ। ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਨੇ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਦਾ ਮੌਕਾ ਮਿਲਣ ਤੇ ਪਾਕਿਸਤਾਨ ਵਿਖੇ ਮਿਲੇ ਪਿਆਰ ਸਤਿਕਾਰ ਲਈ ਖ਼ੁਸ਼ੀ ਜ਼ਾਹਿਰ ਕੀਤੀ ਤੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਜਥੇ ਦੀ ਸੂਚੀ ਵਿਚੋਂ 40 ਵੀਜ਼ੇ ਕੱਟਣ ਉਤੇ ਨਿਰਾਸ਼ਾ ਜ਼ਾਹਿਰ ਕੀਤੀ। ਇਹ ਵੀ ਪੜ੍ਹੋ : ਸਬਸਿਡੀ ਵਾਲਾ ਬੀਜ ਤੇ ਡੀਏਪੀ ਨਾ ਮਿਲਣ ਕਾਰਨ ਕਿਸਾਨ ਪਰੇਸ਼ਾਨ ਇਸ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਸ਼ਰਧਾਲੂਆਂ ਵਿਚ ਖਾਸਾ ਉਤਸ਼ਾਹ ਦਿਖਾਈ ਦਿੱਤਾ। ਜਥੇ ਵਿੱਚ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਪੰਜ ਪਿਆਰੇ, ਰਾਗੀ ਜੱਥੇ ਤੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੀ ਅਗਵਾਈ ਹੇਠ ਆਈ ਵੱਡੀ ਗਿਣਤੀ ਵਿਚ ਸੰਗਤ ਸ਼ਾਮਲ ਹੈ। -PTC News  

Related Post