ਬੀਐਸਐਫ ਦਾ ਐਲਾਨ, ਡਰੋਨ ਦੀ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਵੇਗਾ 1 ਲੱਖ ਰੁਪਏ ਦਾ ਇਨਾਮ

By  Ravinder Singh April 20th 2022 05:57 PM

ਜਲੰਧਰ : ਦੇਸ਼ ਵਿਰੋਧੀ ਤਾਕਤਾਂ ਵੱਲੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਲਈ ਡਰੋਨ ਦੀ ਨਿਰੰਤਰ ਕੀਤੀ ਜਾ ਰਹੀ ਵਰਤੋਂ ਨੂੰ ਦੇਖ ਬੀ ਐਸ ਐਫ ਨੇ ਵੀ ਚੌਕਸੀ ਵਧਾ ਦਿੱਤੀ ਹੈ ਤੇ ਸਰਹੱਦੀ ਇਲਾਕਿਆਂ ਵਿੱਚ ਗਸ਼ਤ ਵੀ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਬੀਐਸਐਫ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਹੈਡ ਕੁਆਰਟਰ ਪੰਜਾਬ ਫਰੰਟੀਅਰ ਬੀ ਐਸ ਐਫ ਜਲੰਧਰ ਕੈਂਟ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਡਰੋਨ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਇਕ ਲੱਖ ਰੁਪਏ ਰੁਪਏ ਇਨਾਮ ਦਿੱਤਾ ਜਾਵੇਗਾ। ਬੀਐਸਐਫ ਦਾ ਐਲਾਨ, ਡਰੋਨ ਦੀ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਵੇਗਾ 1 ਲੱਖ ਰੁਪਏ ਦਾ ਇਨਾਮਡਰੋਨ ਸਬੰਧ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਬੀ ਐਸ ਐਫ ਵੱਲੋਂ ਫੋਨ ਨੰਬਰ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡਰੋਨ ਸਬੰਧੀ ਜਾਣਕਾਰੀ ਦੇਣ ਲਈ ਇਨ੍ਹਾਂ ਨੰਬਰਾਂ 9417809047 ਜਾਂ 0181 2233348 ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਬੀਐਸਐਫ ਦਾ ਐਲਾਨ, ਡਰੋਨ ਦੀ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਵੇਗਾ 1 ਲੱਖ ਰੁਪਏ ਦਾ ਇਨਾਮ ਜ਼ਿਕਰਯੋਗ ਹੈ ਕਿ ਭਾਰਤ-ਪਾਕਿ ਸਰਹੱਦ ਉਤੇ ਰੋਜ਼ਾਨਾ ਹੀ ਡਰੋਨ ਵਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੇ ਬਰਾਮਦ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ ਓ ਪੀ ਭੈਣੀਆਂ ਨੇੜੇ ਬੀ.ਐਸ.ਐਫ ਜਵਾਨਾਂ ਨੂੰ ਬੀਤੀ ਰਾਤ ਡਰੋਨ ਦੀ ਹਰਕਤ ਦਿਖਾਈ ਦਿੱਤੀ। ਬੀਐਸਐਫ ਦਾ ਐਲਾਨ, ਡਰੋਨ ਦੀ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਵੇਗਾ 1 ਲੱਖ ਰੁਪਏ ਦਾ ਇਨਾਮਇਸ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਵੱਲ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਤੁਰੰਤ ਡਰੋਨ ਵਾਪਸ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ , ਸਵੇਰੇ ਦਿਨ ਚੜ੍ਹਦਿਆਂ ਹੀ ਬੀ.ਐਸ.ਐਫ ਜਵਾਨਾਂ ਅਤੇ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਤਰ੍ਹਾਂ ਦੀ ਘਟਨਾਵਾਂ ਨਾਲ ਰਿਹਾਇਸ਼ੀ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਜਾਂਦਾ ਹੈ। ਇਸ ਸਭ ਨੂੰ ਰੋਕਣ ਲਈ ਬੀਐਸਐਫ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ : ਆਈਏਐਸ ਟੀਨਾ ਡਾਬੀ ਅੱਜ ਬੱਝਣਗੇ ਵਿਆਹ ਦੇ ਬੰਧਨ 'ਚ, ਪਹਿਲੇ ਪਤੀ ਦੇ ਪੁੱਜਣ 'ਤੇ ਭੰਬਲਭੂਸਾ

Related Post