ਚੰਡੀਗੜ੍ਹ : ਆਈ.ਏ.ਐਸ. ਏ. ਵੇਣੂ ਪ੍ਰਸਾਦ ਨੇ ਅੱਜ ਆਮ ਆਦਮੀ ਪਾਰਟੀ ਦੀ ਨਾਮਜ਼ਦ ਮੁੱਖ ਮੰਤਰੀ ਭਗਵੰਤ ਦੇ ਵਧੀਕ ਮੁੱਖ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਏ.ਵੇਣੂ ਪ੍ਰਸਾਦ ਸਾਲ 1991 ਬੈਚ ਦੇ ਆਈ.ਐਸ.ਆਈ ਅਫਸਰ ਹਨ। ਏ.ਵੇਣੂ ਪ੍ਰਸਾਦ ਹੁਸਨ ਲਾਲ ਦੀ ਥਾਂ ਲੈਣਗੇ। ਆਮ ਆਦਮੀ ਪਾਰਟੀ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ 16 ਮਾਰਚ ਨੂੰ ਸਹੁੰ ਚੁੱਕਣ ਜਾ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਸਾਰੇ ਅਹਿਮ ਅਹੁਦਿਆਂ ਉਤੇ ਅਫਸਰਾਂ ਤਾਇਨਾਤ ਕਰ ਰਹੀ ਹੈ ਅਤੇ ਜਲਦ ਹੀ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ। ਜ਼ਿਕਰਯੋਗ ਹੈ ਕਿ ਉਹ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ। ਉਹ ਲੰਬੇ ਸਮੇਂ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਐੱਮਡੀ ਰਹੇ ਹਨ ਅਤੇ ਮੌਜੂਦਾ ਸਮੇਂ ਏਸੀਐੱਸ, ਆਬਕਾਰੀ ਅਤੇ ਕਰ ਵਜੋਂ ਤਾਇਨਾਤ ਸਨ। ਦੱਸ ਦਈਏ ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ। ਭਗਵੰਤ ਮਾਨ ਚੰਡੀਗੜ੍ਹ ਸਥਿਤ ਰਾਜ ਭਵਨ ਵਿਖੇ ਪਹੁੰਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਸਿੰਘ ਮਾਨ ਦੇ ਦਾਅਵੇ ਨੂੰ ਪ੍ਰਵਾਨ ਕਰ ਲਿਆ। ਭਗਵੰਤ ਮਾਨ 16 ਮਾਰਚ ਨੂੰ ਸ਼ਹੀਦਾਂ ਦੀ ਧਰਤੀ ਖਟਕੜ ਕਲਾ ਵਿਖੇ ਦੁਪਹਿਰ 12.30 ਵਜੇ ਸਹੁੰ ਚੁੱਕਣਗੇ। ਇਹ ਵੀ ਪੜ੍ਹੋ : ਕਾਂਗਰਸ ਛੱਡ ਟੀਐੱਮਸੀ 'ਚ ਸ਼ਾਮਲ ਹੋਏ ਸ਼ਤਰੂਘਨ ਸਿਨਹਾ