ਤਲਵੰਡੀ ਸਾਬੋ: ਅੱਜ ਸਬ ਡਵੀਜ਼ਨ ਦੇ ਪਿੰਡ ਰਾਈਆ ਵਿਖੇ ਸਵੇਰੇ ਪਾਣੀ ਦੀ ਵਾਰੀ ਨੂੰ ਲੈ ਕੇ ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸ ਦੇਈਏ ਕਿ ਇਸ ਨੌਜਵਾਨ ਦੀ ਪਛਾਣ ਕਿਸਾਨ ਭੁੱਚਰ ਸਿੰਘ (35) ਵਜੋਂ ਹੋਈ ਹੈ। ਇਸ ਦੌਰਾਨ ਮ੍ਰਿਤਕ ਦੀ ਲਾਸ਼ ਨੂੰ ਲੈ ਕੇ ਮ੍ਰਿਤਕ ਦੇ ਵਾਰਿਸ ਸਿਵਲ ਹਸਪਤਾਲ ਤਲਵੰਡੀ ਸਾਬੋ ਪੁੱਜੇ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅੱਜ ਪੰਚਾਇਤੀ ਜ਼ਮੀਨ ਦੀ ਪਾਣੀ ਦੀ ਵਾਰੀ ਸੀ ਪਰ ਪਿੰਡ ਦੇ ਸਾਬਕਾ ਸਰਪੰਚ ਅੰਮ੍ਰਿਤਪਾਲ ਸਿੰਘ ਅਤੇ ਪਿੰਡ ਦੇ ਆਪ ਆਗੂ ਕਿਰਪਾਲ ਸਿੰਘ ਨੇ ਓਥੇ ਰੌਲਾ ਪਾ ਲਿਆ। ਇਸੇ ਦੌਰਾਨ ਜਿੱਥੇ ਕਿਰਪਾਲ ਸਿੰਘ ਨੇ ਫਾਇਰਿੰਗ ਕੀਤੀ ਓਥੇ ਅੰਮ੍ਰਿਤਪਾਲ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਦੋ ਗੋਲੀਆਂ ਭੁੱਚਰ ਸਿੰਘ ਦੇ ਮਾਰੀਆਂ। ਭੁੱਚਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਵਾਰਿਸਾਂ ਨੇ ਦੱਸਿਆ ਕਿ ਲੜਾਈ ਦਾ ਖਦਸ਼ਾ ਉਨ੍ਹਾਂ ਨੇ ਪੁਲਿਸ ਕੋਲ ਪ੍ਰਗਟਾਇਆ ਸੀ ਪਰ ਦਬਾਅ ਕਾਰਣ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਹ ਵੀ ਪੜ੍ਹੋ:36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਤਿਆਰ, ਸਬ ਕਮੇਟੀ ਮੁੱਖ ਮੰਤਰੀ ਨੂੰ ਭੇਜੇਗੀ ਪ੍ਰਸਤਾਵ -PTC News