ਰਸਤੇ ਨੂੰ ਲੈ ਕੇ ਚੱਲੀਆ ਗੋਲ਼ੀਆਂ 'ਚ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

By  Ravinder Singh May 18th 2022 06:06 PM -- Updated: May 18th 2022 06:56 PM

ਅੰਮ੍ਰਿਤਸਰ : ਰਸਤੇ ਦੇ ਵਿਵਾਦ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਗੋਲ਼ੀਆਂ ਚੱਲ ਗਈਆਂ। ਗੋਲ਼ੀਆਂ ਚੱਲਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਗੋਲ਼ੀਆਂ ਚੱਲਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਰਸਤੇ ਨੂੰ ਲੈ ਕੇ ਚੱਲੀਆ ਗੋਲ਼ੀਆਂ 'ਚ ਨੌਜਵਾਨ ਦੀ ਮੌਤ, ਇਕ ਜ਼ਖ਼ਮੀਜਾਣਕਾਰੀ ਅਨੁਸਾਰ ਰਾਜਾਸਾਂਸੀ ਦੇ ਪਿੰਡ ਕਿਰਲਗੜ੍ਹ ਵਿਖੇ ਰਸਤੇ ਨੂੰ ਲੈ ਕੇ ਵਿਵਾਦ ਕਾਫੀ ਭਖ ਗਿਆ। ਇਸ ਤੋਂ ਬਾਅਦ ਇਕ ਧਿਰ ਨੇ ਗੋਲ਼ੀਆਂ ਚਲਾ ਦਿੱਤੀਆਂ। ਇਸ ਫਾਈਰਿੰਗ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਹ ਜ਼ੇਰੇ ਇਲਾਜ ਹੈ। ਗੋਲੀਆਂ ਚੱਲਣ ਨਾਲ ਰਾਜਾਸਾਂਸੀ ਦੇ ਪਿੰਡ ਕਿਰਲਗੜ੍ਹ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਣ ਉਤੇ ਪੁਲਿਸ ਅਧਿਕਾਰੀ ਮੌਕੇ ਉਤੇ ਪੁੱਜ ਗਏ। ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਸ਼ੁਰੂ। ਪੁਲਿਸ ਨੇ ਇਸ ਮਾਮਲੇ ਸਬੰਧੀ ਆਸਪਾਸ ਦੇ ਲੋਕਾਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਰਸਤੇ ਨੂੰ ਲੈ ਕੇ ਚੱਲੀਆ ਗੋਲ਼ੀਆਂ 'ਚ ਨੌਜਵਾਨ ਦੀ ਮੌਤ, ਇਕ ਜ਼ਖ਼ਮੀਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ ਲੁੱਟ-ਖੋਹ, ਝਪਟਮਾਰੀ ਤੇ ਹੱਤਿਆਵਾਂ ਦੇ ਮਾਮਲੇ ਵੱਧਣ ਕਾਰਨ ਲੋਕਾਂ ਵਿੱਚ ਕਾਫੀ ਸਹਿਮ ਦਾ ਮਾਹੌਲ ਹੈ। ਆਏ ਦਿਨ ਵਾਰਦਾਤਾਂ ਵਾਪਰਨ ਕਾਰਨ ਲੋਕਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗਲਤ ਅਨਸਰਾਂ ਉਤੇ ਸ਼ਿਕੰਜਾ ਕੱਸਿਆ ਜਾਵੇ ਤੇ ਲੋਕਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾਵੇ। ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਨਾਕਾਫੀ ਸਾਬਿਤ ਹੋ ਰਹੀਆਂ ਹਨ। ਅੰਮ੍ਰਿਤਸਰ ਵਿੱਚ ਵਾਪਰ ਰਹੀਆਂ ਵਾਰਦਾਤਾਂ ਕਾਰਨ ਪੁਲਿਸ ਦੀ ਕਾਰਗੁਜ਼ਾਰੀ ਉਤੇ ਸਵਾਲੀਆਂ ਨਿਸ਼ਾਨ ਖੜ੍ਹੇ ਹੋ ਰਹੇ ਹਨ। ਇਹ ਵੀ ਪੜ੍ਹੋ : ਕੁਦਰਤ ਦੀ ਅਨੋਖੀ ਸਿਰਜਣਾ, ਦੋ ਸਿਰਾਂ ਵਾਲਾ ਵਿਲੱਖਣ ਕਬੂਤਰ

Related Post