ਆਮ ਆਦਮੀ ਪਾਰਟੀ ਦੀ ਬੀਜੇਪੀ ਨੂੰ ਚੁਣੌਤੀ, ਕਿਹਾ-ਬੀਜੇਪੀ ’ਚ ਸ਼ਾਮਿਲ ਹੋਣ ਵਾਲੇ ਸਾਬਕਾ ਮੰਤਰੀ ਭ੍ਰਿਸ਼ਟਾਚਾਰ 'ਚ ਗ੍ਰਸਤ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪ੍ਰੈਸ ਵਾਰਤਾ ਕੀਤੀ। ਆਮ ਆਦਮੀ ਪਾਰਟੀ ਨੇ ਪ੍ਰੈਸ ਵਾਰਤਾ ਵਿੱਚ ਬੀਜੇਪੀ ਉੱਤੇ ਤਿੱਖੇ ਨਿਸ਼ਾਨੇ ਸਾਧੇ ਹਨ।ਪੰਜਾਬ ਵਿੱਚ ਸੀਨੀਅਰ ਕਾਂਗਰਸੀ ਲੀਡਰਾਂ ਦੇ ਬੀਜੇਪੀ ਵਿੱਚ ਸ਼ਾਮਿਲ ਹੋਣ ਮਗਰੋਂ ਆਮ ਆਦਮੀ ਪਾਰਟੀ ਨੇ ਚੁਣੌਤੀ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਾਇਆ ਕਿ ਬੀਜੇਪੀ ’ਚ ਸ਼ਾਮਿਲ ਹੋਣ ਵਾਲੇ ਸਾਬਕਾ ਮੰਤਰੀ ਭ੍ਰਿਸ਼ਟਾਚਾਰ ’ਚ ਸ਼ਾਮਿਲ ਹਨ। ਇਨ੍ਹਾਂ ਮੰਤਰੀਆਂ ਨੇ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਤੋਂ ਬਚਣ ਬੀਜੇਪੀ ’ਚ ਸ਼ਰਨ ਲਈ ਹੈ। ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਤੋਂ ਬਚਣ ਲਈ ਭਗਵਾ ਪਾਰਟੀ ’ਚ ਲਈ ਸ਼ਰਨ ਉਨ੍ਹਾਂ ਨੇ ਕਿਹਾ ਹੈ ਕਿ ਬੀਜੇਪੀ ਵਿੱਚ ਸ਼ਾਮਿਲ ਹੋਣ ਵਾਲੇ ਕਾਂਗਰਸੀ ਹਨ ਉਨ੍ਹਾਂ ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਇਕ ਪਾਰਟੀ ਦੇ ਤਾਂ ਬਣ ਜਾਣ। ‘ਆਪ’ ਦੇ ਪ੍ਰਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇਲਜ਼ਾਮ ਲਾਇਆ ਕਿ ਭਾਜਪਾ ’ਚ ਸ਼ਾਮਿਲ ਹੋਣ ਵਾਲੇ ਸਾਬਕਾ ਮੰਤਰੀ ਭ੍ਰਿਸ਼ਟਾਚਾਰ ’ਚ ਸ਼ਾਮਿਲ ਹਨ ਤੇ ਇਨ੍ਹਾਂ ਮੰਤਰੀਆਂ ਨੇ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਤੋਂ ਬਚਣ ਲਈ ਭਗਵਾ ਪਾਰਟੀ ’ਚ ਸ਼ਰਨ ਲਈ ਹੈ। ਕਾਂਗਰਸੀ ਆਗੂਆਂ ਨੇ ਕਾਂਗਰਸ ਨਾਲ ਕੀਤੀ ਗਦਾਰੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਮਾਫੀਆ ਤੇ ਰੇਤ ਮਾਫੀਆ ਰਾਹੀਂ ਸੂਬੇ ਦੇ ਖਜ਼ਾਨੇ ਤੇ ਨੌਜਵਾਨੀ ਨੂੰ ਬਰਬਾਦ ਕਰਨ ਵਾਲੇ ਕਾਂਗਰਸੀ ਆਗੂਆਂ ਨੂੰ ਭਗਵਾ ਪਾਰਟੀ ਨੇ ਆਪਣੇ ਸਿਆਸੀ ਲਾਭ ਲਈ ਸੁਰੱਖਿਆ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਆਗੂਆਂ ਦੀ ਹਰ ਤਰ੍ਹਾਂ ਦੀ ਜਾਂਚ ਕਰਵਾਈ ਜਾਵੇਗੀ ਤੇ ਦੋਸ਼ੀ ਪਾਏ ਜਾਣ ਵਾਲੇ ਆਗੂਆਂ ਨੂੰ ਬਖਸ਼ਿਆ ਨਹੀਂ ਜਾਵੇਗਾ।