ਦਿੱਲੀ ਤੋਂ ਆਪ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕੋਰੋਨਾ ਨਾਲ ਹੋਇਆ ਦੇਹਾਂਤ
ਨਵੀਂ ਦਿੱਲੀ : ਦਿੱਲੀ ਦੇ ਰਾਜੌਰੀ ਗਾਰਡਨ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਰਹੇ ਜਰਨੈਲ ਸਿੰਘ ਦਾ ਅੱਜ ਦਿਹਾਂਤ ਹੋ ਗਿਆ ਹੈ।ਉਹ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੀ ਲਪੇਟ ਵਿਚ ਸਨ ਤੇ ਦਿੱਲੀ ਦੇ ਇਕ ਹਸਪਤਾਲ ਵਿਚ ਦਾਖਲ ਸਨ। ਉਹ 48 ਸਾਲਾਂ ਦੇ ਸਨ। ਪੜ੍ਹੋ ਹੋਰ ਖ਼ਬਰਾਂ : ਵੈਕਸੀਨ, ਆਕਸੀਜਨ ਅਤੇ ਦਵਾਈਆਂ ਦੇ ਨਾਲ ਪ੍ਰਧਾਨ ਮੰਤਰੀ ਵੀ ਹੋਏ ਗਾਇਬ : ਰਾਹੁਲ ਗਾਂਧੀ [caption id="attachment_497279" align="aligncenter"] ਦਿੱਲੀ ਤੋਂ ਆਪ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕੋਰੋਨਾ ਨਾਲ ਹੋਇਆ ਦੇਹਾਂਤ[/caption] ਸਾਬਕਾ ਵਿਧਾਇਕ ਜਰਨੈਲ ਸਿੰਘ ਦੇ ਦਿਹਾਂਤ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕੇਜਰੀਵਾਲ ਵੱਲੋਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਸਮਾਜ ਨੂੰ ਦਿੱਤਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। [caption id="attachment_497280" align="aligncenter"] ਦਿੱਲੀ ਤੋਂ ਆਪ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕੋਰੋਨਾ ਨਾਲ ਹੋਇਆ ਦੇਹਾਂਤ[/caption] ਦੱਸਣਯੋਗ ਹੈ ਕਿ ਉਹ 2015 ਵਿਚ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਰਨ ਲਈ ਅਸਤੀਫ਼ਾ ਦੇ ਦਿੱਤਾ ਸੀ ਅਤੇ ਲੰਬੀ ਤੋਂ ਚੋਣ ਲੜੀ ਸੀ ਪਰ ਚੋਣ ਹਾਰ ਗਏ ਸਨ। [caption id="attachment_497276" align="aligncenter"] ਦਿੱਲੀ ਤੋਂ ਆਪ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕੋਰੋਨਾ ਨਾਲ ਹੋਇਆ ਦੇਹਾਂਤ[/caption] ਪੜ੍ਹੋ ਹੋਰ ਖ਼ਬਰਾਂ : ਰਾਸ਼ਨ ਕਾਰਡ ਵਿੱਚ ਇੰਝ ਜੋੜੋ ਘਰ ਦੇ ਨਵੇਂ ਮੈਂਬਰ ਦਾ ਨਾਮ, ਪੜ੍ਹੋ ਪੂਰਾ ਵੇਰਵਾ ਇਸ ਤੋਂ ਬਾਅਦ ਵਿਚ ਉਹਨਾਂ ਨੂੰ ਆਪ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਸੀ। ਜਰਨੈਲ ਸਿੰਘ ਨੇ 1984 ਦੇ ਸਿੱਖ ਕਤਲੇਆਮ ਬਾਰੇ ਕਿਤਾਬ ਵੀ ਲਿਖੀ ਸੀ। ਰਾਜੌਰੀ ਗਾਰਡਨ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਦਿੱਲੀ ਅਸੈਂਬਲੀ ਵਿਚ ਪ੍ਰਤੀਨਿਧਤਾ ਕਰਨ ਵਾਲੇ ਜਰਨੈਲ ਸਿੰਘ ਦੇਸ਼ ਦੇ ਚੰਗੇ ਨਾਮੀ ਪੱਤਰਕਾਰ ਹਨ। -PTCNews