ਅਕਾਲੀ ਦਲ ਸਰਕਾਰ ਸਮੇਂ ਜਾਰੀ ਯੋਜਨਾ ਦੇ ਪ੍ਰਚਾਰ ਲਈ 'ਆਪ' ਸਰਕਾਰ ਖ਼ਰਚ ਰਹੀ ਨਾਗਰਿਕਾਂ ਦੇ ਕਰੋੜਾਂ ਰੁਪਏ
ਚੰਡੀਗੜ੍ਹ, 12 ਜੁਲਾਈ: ਆਮ ਆਦਮੀ ਪਾਰਟੀ ਸਰਕਾਰ ਵੱਲੋਂ ਅੱਜ ਸਾਰੀਆਂ ਅਖਬਾਰਾਂ ਵਿਚ ਇਸ਼ਤਿਹਾਰ ਦੇ ਮਾਧਿਅਮ ਰਹਿਣ ਇਹ ਐਲਾਨ ਕੀਤਾ ਗਿਆ ਕਿ ਹੁਣ ਪੰਜਾਬ ਵਿੱਚ ਅਜਿਹੇ ਪ੍ਰਬੰਧ ਕੀਤੇ ਜਾ ਚੁੱਕੇ ਹਨ, ਜਿਸ ਨਾਲ ਵਾਹਨ ਖਰੀਦਣ ਵਾਲਿਆਂ ਨੂੰ ਆਰਟੀਏ ਦਫ਼ਤਰ ਦੇ ਚੱਕਰ ਨਹੀਂ ਲਗਾਉਣੇ ਪੈਣਗੇ।
ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਜੰਤਰ-ਮੰਤਰ ਤੇ ਕੇਜਰੀਵਾਲ ਦੀ ਰਿਹਾਇਸ਼ ਅੱਗੇ ਕਰੇਗਾ ਮੁਜ਼ਾਹਰਾ, ਮੂਸੇਵਾਲਾ ਦੇ ਕੇਸ ਦੀ ਜਾਂਚ CBI ਤੋਂ ਕਰਵਾਉਣ ਦੀ ਮੰਗ
‘ਆਪ’ ਸਰਕਾਰ ਨੇ ਇਸ਼ਤਿਹਾਰ ਦੇ ਕੇ ਕਿਹਾ ਹੈ ਕਿ ਹੁਣ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਡੀਲਰ ਕੋਲ ਹੀ ਹੋਵੇਗੀ। ਸਮਾਰਟ ਆਰਸੀ ਦੀ ਹੋਮ ਡਿਲੀਵਰੀ ਵੀ ਹੋਵੇਗੀ। ਜ਼ਿਕਰ ਯੋਗ ਹੈ ਕਿ ਇਸ ਯੋਜਨਾ ਦੀ ਸ਼ੁਰੂਆਤ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਸਾਲ 2011 ਵਿਚ ਹੀ ਕਰ ਦਿੱਤੀ ਗਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ 12 ਜੁਲਾਈ 2022 ਜਾਨੀ ਅੱਜ ਦੇ ਇਸ਼ਤਿਹਾਰਾਂ 'ਚ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਜਿਸ ਡੀਲਰ ਤੋਂ ਵਾਹਨ ਖਰੀਦਿਆ ਜਾਂਦਾ ਹੈ, ਉਸ ਤੋਂ ਵਾਹਨ ਰਜਿਸਟਰਡ ਕੀਤਾ ਜਾਵੇਗਾ। ਇਸ ਤੋਂ ਬਾਅਦ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਦੀ ਹੋਮ ਡਿਲੀਵਰੀ ਹੋਵੇਗੀ।
ਦੱਸਣਯੋਗ ਹੈ ਕਿ ਟਰਾਂਸਪੋਰਟ ਸੈਕਟਰ ਦੇ ਸੁਧਾਰਾਂ ਦੇ ਹਿੱਸੇ ਵਜੋਂ ਇਸ ਸਕੀਮ ਦੀ ਸ਼ੁਰੂਆਤ 12 ਅਕਤੂਬਰ 2011 ਨੂੰ ਅਕਾਲੀ ਦਲ ਦੇ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਦੇ ਜ਼ੀਰਕਪੁਰ 'ਚ ਇੱਕ ਡੀਲਰਸ਼ਿਪ ਵਿਖੇ ਨਾਇਬ ਸਿੰਘ ਨਾਮਕ ਵਿਅਕਤੀ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਜਾਰੀ ਕਰ ਕੀਤੀ ਸੀ।
ਉਸ ਵੇਲੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਟਰਾਂਸਪੋਰਟ ਵਿਭਾਗ ਦੇ ਪੋਰਟਲ ਦਾ ਵੀ ਉਦਘਾਟਨ ਕੀਤਾ ਸੀ, ਜਿਸ ਨਾਲ ਕੋਈ ਵੀ ਵਾਹਨ ਮਾਲਕ ਆਨਲਾਈਨ ਬੈਂਕਿੰਗ ਰਾਹੀਂ ਟੈਕਸ ਅਦਾ ਕਰ ਸਕੇ। ਉਸ ਵੇਲੇ ਇਸ ਸਕੀਮ ਦੀ ਸ਼ੁਰੂਆਤ ਇਸ ਲਈ ਕੀਤੀ ਗਈ ਸੀ ਤਾਂ ਜੋ ਲੋਕਾਂ ਨੂੰ ਆਰਸੀ ਬਣਵਾਉਣ ਲਈ ਰੀਜਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਦਬਾਅ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੁੱਦੇ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰਦਿਆਂ ਆੜੇ ਹੱਥੀਂ ਲਿਆ ਤੇ ਸਰਕਾਰ ਦੀ ਇਸ ਕਾਰਗੁਜ਼ਾਰੀ 'ਤੇ ਜਵਾਬ ਮੰਗਿਆ।