'ਆਪ' ਘਪਲਿਆਂ ਨੂੰ ਛੁਪਾਉਣ ਲਈ ਕਰ ਰਹੀ ਕੋਝੀ ਸਿਆਸਤ : ਅਸ਼ਵਨੀ ਸ਼ਰਮਾ
ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਨੂੰ ਰਗੜੇ ਲਗਾਏ। ਇਸ ਤੋਂ ਇਲਾਵਾ ਉਨ੍ਹਾਂ ਨੇ ਰਾਹੁਲ ਗਾਂਧੀ ਅਤੇ ਭਾਰਤ ਭੂਸ਼ਣ ਉਤੇ ਵੀ ਸਵਾਲ ਚੁੱਕੇ। ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਬੀਤੇ ਦਿਨੀਂ ਕੀਤੀ ਗਈ ਕਾਨਫਰੰਸ 'ਚੋਂ ਭਾਜਪਾ ਤੇ ਉਨ੍ਹਾਂ ਦੇ ਵਿਧਾਇਕਾਂ ਲਈ ਖ਼ਰੀਦੋ-ਫ਼ਰੋਖਤ ਦੇ ਲਾਏ ਇਲਜ਼ਾਮਾਂ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਦੋਸ਼ ਨਕਾਰ ਦਿੱਤੇ। ਉਨ੍ਹਾਂ ਨੇ ਆਪ’ ਵੱਲੋਂ ਉਨ੍ਹਾਂ ਦੇ ਵਿਧਾਇਕਾਂ ਨੂੰ ਖ਼ਰੀਦਣ ਦੇ ਲਾਏ ਦੋਸ਼ਾਂ ਨੂੰ ‘ਝੂਠਾ ਤੇ ਬੇਬੁਨਿਆਦ ਕਰਾਰ ਦਿੰਦਿਆਂ ਖ਼ਾਰਿਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਚਾਹੁੰਦੀ ਹੈ ਤਾਂ ਉਹ ਐਫਆਈਆਰ ਦਰਜ ਕਰਵਾ ਸਕਦੀ ਹੈ। ਉਨ੍ਹਾਂ ਨੂੰ ਕੋਈ ਰੋਕ ਨਹੀਂ ਰਿਹਾ। ਉਨ੍ਹਾਂ ਨੇ ਕਿਹਾ ਕਿ ਜਿਹੜੀ ਪਾਰਟੀ ਦੀ ਨੀਂਹ ਹੀ ਝੂਠ ਦੇ ਨਾਲ ਸ਼ੁਰੂ ਹੋਈ ਹੋਵੇ, ਉਸ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ। ਪੰਜਾਬ ਇਕਾਈ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦਿੱਲੀ 'ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਨਾਂ ਉਤੇ ਵੱਡੇ ਘਪਲੇ ਹੋਏ ਹਨ। ਇਨ੍ਹਾਂ ਦੇ ਘੁਟਾਲਿਆਂ ਦੀ ਸੂਚੀ ਬਹੁਤ ਲੰਬੀ ਹੈ ਤੇ ਇਨ੍ਹਾਂ ਦੇ ਘੁਟਾਲਿਆਂ ਦਾ ਪਰਦਾਫਾਸ਼ ਕਰਨ ਵਾਲਾ ਕੋਈ ਹੋਰ ਨਹੀਂ ਸਗੋਂ ਦਿੱਲੀ ਦੇ ਰਾਜਪਾਲ ਹਨ, ਜਿਸ ਨੇ ਇਨ੍ਹਾਂ ਸਾਰਿਆਂ ਦੇ ਘੁਟਾਲਿਆਂ ਦੀ ਜਾਂਚ ਦੀ ਮੰਗ ਕੀਤੀ ਸੀ। ਪਹਿਲਾਂ ਦਿੱਲੀ 'ਚ ਆਬਕਾਰੀ ਘੁਟਾਲਾ ਸਾਹਮਣੇ ਆਇਆ, ਫਿਰ ਸਕੂਲ ਘੁਟਾਲਾ, ਫਿਰ ਬੱਸ ਖ਼ਰੀਦ ਘੁਟਾਲਾ ਅਤੇ ਪਤਾ ਨਹੀਂ ਹੁਣ ਹੋਰ ਕਿਹੜੇ-ਕਿਹੜੇ ਘੁਟਾਲਿਆਂ ਦਾ ਪਰਦਾਫਾਸ਼ ਹੋਣਾ ਬਾਕੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਘਪਲਿਆਂ ਨੂੰ ਛੁਪਾਉਣ ਲਈ ਕੋਝੀ ਸਿਆਸਤ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਹੋਏ। ਇਸ ਕਰਕੇ ਉਨ੍ਹਾਂ ਦੇ ਵਿਧਾਇਕਾਂ ਉਤੇ ਕਾਫੀ ਦਬਾਅ ਹੈ। ਇਸ ਦੌਰਾਨ ਭਾਜਪਾ ਪ੍ਰਧਾਨ ਨੇ ਸਵਾਲ ਖੜ੍ਹੇ ਕੀਤੇ ਗਏ ਸਰਕਾਰ ਵੱਲੋਂ ਜਿੰਨੀਆਂ ਵੀ ਨੀਤੀਆਂ ਬਣਾਈਆਂ ਗਈਆਂ ਸਭ ਫੇਲ੍ਹ ਸਾਬਤ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿਚ ਕਰੈਸ਼ਰਾਂ ਦਾ ਬੁਰਾ ਹਾਲ ਹੈ ਉੱਥੇ ਹੀ ਇਹ ਆਬਕਾਰੀ ਨੀਤੀ ਨੂੰ ਲੈਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਾਂਗਰਸ ਦੇ ਸੀਨੀਅਰ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਲੈ ਕੇ ਇਹ ਵੀ ਕਿਹਾ ਕਿ ਇਕ ਤਾਂ ਇਮਾਨਦਾਰ ਹੁੰਦੇ ਹਨ ਇਕ ਕੱਟੜ ਇਮਾਨਦਾਰ ਹੁੰਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਈਡੀ ਨੂੰ ਸਬੂਤ ਦੇਣਾ ਸਾਡਾ ਕੰਮ ਨਹੀਂ ਹੈ ਇਹ ਜਾਂਚ ਏਜੰਸੀਆਂ ਕਰਦੀਆਂ ਹਨ। ਰਾਹੁਲ ਦੀ ਤਿਰੰਗਾ ਯਾਤਰਾ ਉਤੇ ਵੀ ਉਨ੍ਹਾਂ ਨੇ ਸਵਾਲ ਖੜ੍ਹੇ ਕੀਤੇ ਤੇ ਕਿਹਾ ਕਿ ਕਾਂਗਰਸ ਨੂੰ ਖਤਮ ਕਰਨ ਲਈ ਰਾਹੁਲ ਗਾਂਧੀ ਹੀ ਕਾਫੀ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਦਾ ਹਿੱਤਾਂ ਲਈ ਖੜ੍ਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ। -PTC News ਇਹ ਵੀ ਪੜ੍ਹੋ : ਜੇਲ੍ਹ ਮੰਤਰੀ ਦੇ ਜੇਲ੍ਹਾਂ ਨੂੰ ਮੋਬਾਇਲ ਫੋਨ ਮੁਕਤ ਕਰਨ ਦੇ ਦਾਅਵੇ ਖੋਖਲੇ - ਮਾਨਿਕ ਗੋਇਲ