'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਨੇ ਹਾਈ ਕੋਰਟ ਦਾ ਕੀਤਾ ਰੁਖ਼

By  Ravinder Singh September 12th 2022 04:15 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਵੱਲੋਂ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਹੈ। ਪਠਾਣਮਾਜਰਾ ਵੱਲੋਂ ਦੂਜੀ ਪਤਨੀ ਖ਼ਿਲਾਫ਼ ਆਈਟੀ ਐਕਟ ਤਹਿਤ ਦਰਜ ਕਰਵਾਈ ਗਈ ਐਫਆਈਆਰ ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਗੁਰਪ੍ਰੀਤ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ। 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਨੇ ਹਾਈ ਕੋਰਟ ਦਾ ਕੀਤਾ ਰੁਖ਼ ਪਟੀਸ਼ਨ ਵਿਚ ਕਿਹਾ ਗਿਆ ਕਿ ਪਠਾਣਮਾਜਰਾ ਖ਼ਿਲਾਫ਼ ਗੁਰਪ੍ਰੀਤ ਨੇ ਹਾਈ ਕੋਰਟ ਵਿਚ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਅਪਰਾਧਿਕ ਸ਼ਿਕਾਇਤ ਦਾਖ਼ਲ ਕੀਤੀ ਸੀ, ਜਿਸ ਦੇ ਕਾਊਂਟਰ ਲਈ ਇਹ ਐਫਆਈਆਰ ਦਰਜ ਕੀਤੀ ਗਈ ਹੈ ਜੋ ਕਿ ਸਿਆਸਤ ਤੋਂ ਪ੍ਰੇਰਿਤ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪਠਾਣਮਾਜਰਾ ਵੱਲੋਂ ਦੂਜੀ ਪਤਨੀ ਗੁਰਪ੍ਰੀਤ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਕਾਰਨ ਉਹ ਕਾਫੀ ਪਰੇਸ਼ਾਨ ਹੈ। ਪਟੀਸ਼ਨ ਉਤੇ ਜਲਦ ਸੁਣਵਾਈ ਹੋਣ ਦੀ ਸੰਭਾਵਨਾ ਹੈ। ਪਟੀਸ਼ਨ ਵਿਚ ਕਿਹਾ ਗਿਆ ਕਿ ਪਠਾਣਮਾਜਰਾ ਵੱਲੋਂ ਦੂਜੀ ਪਤਨੀ ਗੁਰਪ੍ਰੀਤ ਨੂੰ ਯੂ-ਟਿਊਬ ਉਤੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਵੀ ਪੜ੍ਹੋ : ਟ੍ਰੈਫਿਕ ਜਾਮ 'ਚ ਫਸੇ ਡਾਕਟਰ ਨੇ ਛੱਡੀ ਕਾਰ, 3 ਕਿਲੋਮੀਟਰ ਦੌੜ ਕੇ ਬਚਾਈ ਮਰੀਜ਼ ਦੀ ਜਾਨ ਕਾਬਿਲੇਗੌਰ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਉਤੇ ਪਟਿਆਲਾ 'ਚ FIR ਦਰਜ ਕੀਤੀ ਗਈ ਸੀ। ਇਹ FIR ਆਈ.ਟੀ.ਐਕਟ ਤਹਿਤ ਵੀਡੀਓ ਵਾਇਰਲ ਕਰਨ ਦੇ ਜੁਰਮ ਤਹਿਤ ਦਰਜ ਕੀਤੀ ਗਈ ਸੀ। ਹਰਮੀਤ ਪਠਾਣਮਾਜਰਾ ਨੇ ਸ਼ਿਕਾਇਤ ਵਿੱਚ ਕਿਹਾ ਸੀ ਕਿ ਮੇਰੀ ਪਤਨੀ ਨੇ ਆਪਣੇ ਰਿਵਾਲਵਰ ਨਾਲ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਜ਼ਿਕਰਯੋਗ ਹੈ ਕਿ ਪਠਾਣਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਨੇ ਵਿਧਾਇਕ ਉਤੇ ਗੰਭੀਰ ਦੋਸ਼ ਲਗਾਏ ਸਨ। ਗੁਰਪ੍ਰੀਤ ਕੌਰ ਨੇ ਵਿਧਾਇਕ ਪਠਾਣਮਾਜਰਾ ’ਤੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਵੀ ਦੋਸ਼ ਲਗਾਏ ਸਨ। ਗੁਰਪ੍ਰੀਤ ਕੌਰ ਦਾ ਕਹਿਣਾ ਸੀ ਕਿ ਪਿਛਲੇ ਸਾਲ 14 ਅਗਸਤ ਨੂੰ ਉਨ੍ਹਾਂ ਦਾ ਵਿਆਹ ਹੋਇਆ ਸੀ। -PTC News  

Related Post