‘ਆਪ' ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਦੱਸ ਦੇਈਏ ਕਿ ਪਟਿਆਲਾ ਨਿਵਾਸੀ ਗਗਨਦੀਪ ਸਿੰਘ ਚੱਢਾ ਪਿਛਲੇ ਲੰਬੇ ਸਮੇਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਸਨ , ਜਿਨ੍ਹਾਂ ਨੇ ਪਿਛਲੇ ਸਾਲ ਮਾਰਚ ਮਹੀਨੇ ਹੀ ਦਿੱਲੀ ਦੇ ਏਮਸ ਹਸਪਤਾਲ ਤੋਂ ਦਿਲ ਦੀ ਸਰਜਰੀ ਕਰਵਾਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਸੀਨੀਅਰ ਆਗੂਆਂ ਨੇ ਗਗਨਦੀਪ ਚੱਢਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਟਵੀਟ ਕਰਦਿਆਂ CM ਮਾਨ ਨੇ ਕਿਹਾ ਕਿ ‘ਯਕੀਨ ਨਹੀਂ ਹੋ ਰਿਹਾ ਕਿ ਆਮ ਆਦਮੀ ਪਾਰਟੀ ਦੇ ਸਾਡੇ ਸਾਥੀ, ਜੁਝਾਰੂ ਵਲੰਟੀਅਰ, ਪੰਜਾਬ ‘ਚ ਸਾਡਾ ਸੰਗਠਨ ਬਣਾਉਣ ‘ਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਸਾਡੇ ਵਿੱਚਕਾਰ ਨਹੀਂ ਰਹੇ..ਇਸ ਘੜੀ ‘ਚ ਪੂਰੀ ਪਾਰਟੀ ਪਰਿਵਾਰ ਨਾਲ ਹੈ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖਸ਼ੇ।’