'ਆਪ' ਦੇ ਜੈ ਕਿਸ਼ਨ ਸਿੰਘ ਰੋੜੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ

By  Jasmeet Singh June 30th 2022 03:05 PM

ਚੰਡੀਗੜ੍ਹ, 30 ਜੂਨ: 'ਆਪ' ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਅੱਜ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਨਾਂਅ ਦੀ ਤਜਵੀਜ਼ 'ਆਪ' ਵਿਧਾਇਕਾ ਬਲਜਿੰਦਰ ਕੌਰ ਨੇ ਰੱਖੀ ਸੀ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦਾ ਸਮਰਥਨ ਕੀਤਾ ਸੀ। ਡਿਪਟੀ ਸਪੀਕਰ ਚੁਣੇ ਜਾਣ ਤੋਂ ਬਾਅਦ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਪਣੀ ਸੀਟ ’ਤੇ ਪੁੱਜੇ। ਜਿੱਥੇ ਮੁੱਖ ਮੰਤਰੀ ਨੇ ਰੋੜੀ ਨੂੰ ਵਿਧਾਨ ਸਭਾ ਦਾ ਡਿਪਟੀ ਸਪੀਕਰ ਬਣਨ 'ਤੇ ਵਧਾਈ ਦਿੱਤੀ। ਇਹ ਵੀ ਪੜ੍ਹੋ: ਜਲੰਧਰ ਦੇ ਪੀਏਪੀ ਕੰਪਲੈਸ ਦੀਆਂ ਕੰਧਾਂ 'ਤੇ ਲਿਖੇ ਖ਼ਾਲਿਸਤਾਨੀ ਨਾਅਰੇ ਰੋੜੀ 2017 ਤੋਂ ਰਾਜਨੀਤੀ ਵਿਚ ਸੇਵਾ ਨਿਭਾ ਰਹੇ ਨੇ ਤੇ ਭਾਰਤ ਦੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬ ਵਿਧਾਨ ਸਭਾ ਵਿੱਚ ਦੂਜੀ ਵਾਰ ਵਿਧਾਇਕ ਹਨ। ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲਗਾਤਾਰ ਦੂਜੀ ਵਾਰ 4179 ਵੋਟਾਂ ਦੇ ਫਰਕ ਨਾਲ ਜਿੱਤੇ ਸਨ। ਉਨ੍ਹਾਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਲੜੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਹਰਾਇਆ। 2022 ਵਿਚ ਵੀ ਉਹ ਬਹੁ-ਪੱਖੀ ਚੋਣ ਵਿਚ 4000 ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੇ ਸਨ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਿਰੁੱਧ ਵਿਧਾਨ ਸਭਾ 'ਚ ਮਤਾ ਪਾਸ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖਰੀ ਦਿਨ ਕਾਰਵਾਈ ਜਾਰੀ ਹੈ। ਪੰਜਾਬ ਸਰਕਾਰ ਨੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਅਧੀਨ ਕਰਨ ਦੇ ਵਿਰੁੱਧ ਮਤਾ ਪਾਰਿਤ ਕਰ ਦਿੱਤਾ ਹੈ। ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਨੇ ਇਸ ਸਬੰਧੀ ਮਤਾ ਪੇਸ਼ ਕੀਤਾ। ਜਿਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਸਮੁੱਚਾ ਪ੍ਰਸਤਾਵ ਪੜ੍ਹ ਕੇ ਸੁਣਾਇਆ। ਪੰਜਾਬ ਵਿਧਾਨ ਸਭਾ ਦੇ ਦੋ ਭਾਜਪਾ ਮੈਂਬਰਾਂ ਨੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੇਸ਼ ਕੀਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਬੰਧੀ ਮਤੇ ਦਾ ਵਿਰੋਧ ਕੀਤਾ ਜਦਕਿ ‘ਆਪ’, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਬਾਕੀ ਸਾਰੇ ਮੈਂਬਰਾਂ ਨੇ ਇਸ ਮਤੇ ਦਾ ਸਮਰਥਨ ਕੀਤਾ। ਜਿਸਤੋਂ ਬਾਅਦ ਇਸ ਮਤੇ ਨੂੰ ਪਾਸ ਕਰ ਦਿੱਤਾ ਗਿਆ। ਇਹ ਵੀ ਪੜ੍ਹੋ: ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਸੁੱਟੀ 17 ਕਰੋੜ ਰੁਪਏ ਦੀ ਹੈਰੋਇਨ ਬਰਾਮਦ 'ਅਗਨੀਪਥ ਸਕੀਮ' ਵਿਰੁੱਧ ਮਤਾ ਪਾਸ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਵਿੱਚ ਅਗਨੀਪਥ ਸਕੀਮ ਖ਼ਿਲਾਫ਼ ਸਰਬ ਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਦ ਇਸ ਸਕੀਮ ਵਿਰੁੱਧ ਮਤਾ ਪੇਸ਼ ਕੀਤਾ ਗਿਆ ਸੀ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਕਾਂਗਰਸ, ਅਕਾਲੀ ਦਲ ਅਤੇ ਹੋਰ ਸਾਰਿਆਂ ਨੇ ਇਸ ਮਤੇ ਦਾ ਸਮਰਥਨ ਕੀਤਾ। -PTC News

Related Post