ਸਿੱਧੂ ਮੂਸੇਵਾਲਾ ਕਤਲ ਮਾਮਲਾ: ਫੋਰੈਂਸਿਕ ਜਾਂਚ 'ਚ ਕਰੀਬ ਪੰਜ ਹਥਿਆਰਾਂ ਦੀ ਹੋਈ ਸ਼ਨਾਖ਼ਤ: ਸੂਤਰ

By  Riya Bawa July 13th 2022 09:29 AM

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਵੱਡੀ ਅੱਪਡੇਟ ਸਾਹਮਣੇ ਆਈ ਹੈ। ਸੂਤਰਾਂ ਦੇ ਮੁਤਾਬਿਕ ਫੋਰੈਂਸਿਕ ਜਾਂਚ ’ਚ ਪਤਾ ਲੱਗਾ ਹੈ ਕਿ ਗਾਇਕ ਦੀ ਹੱਤਿਆ ਲਈ ਇਕ ਏਕੇ-47, ਇਕ 30 ਬੋਰ ਦਾ ਪਿਸਤੌਲ ਤੇ ਨੌਂ ਐਮਐਮ ਦੇ ਚਾਰ ਜਾਂ ਪੰਜ ਪਿਸਤੌਲ ਵਰਤੇ ਗਏ ਹਨ। ਹਾਲਾਂਕਿ ਪੰਜਾਬ ਤੇ ਦਿੱਲੀ ਪੁਲਿਸ ਕਤਲ ਤੋਂ 45 ਦਿਨਾਂ ਬਾਅਦ ਵੀ ਹਥਿਆਰ ਬਰਾਮਦ ਨਹੀਂ ਕਰ ਸਕੀ ਹੈ। ਪੁਲਿਸ ਸੂਤਰਾਂ ਮੁਤਾਬਕ ਕਾਰਤੂਸਾਂ ਦੀ ਫੋਰੈਂਸਿਕ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਏਕੇ-47 ਤੇ ਪਿਸਤੌਲ ਵਰਤੇ ਗਏ ਹਨ। Punjab News ਸ਼ੂਟਰਾਂ ਨੇ 25 ਜਾਂ ਉਸ ਤੋਂ ਵੱਧ ਗੋਲੀਆਂ ਕਾਰ ਉਤੇ ਮਾਰੀਆਂ ਸਨ। ਕਈ ਹੋਰ ਗੋਲੀਆਂ ਨੇੜਲੇ ਘਰਾਂ ਦੀਆਂ ਕੰਧਾਂ ਵਿਚ ਫਸੀਆਂ ਤੇ ਕੁਝ ਖੇਤਾਂ ਵਿਚੋਂ ਮਿਲੀਆਂ ਹਨ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਸ਼ੂਟਰਾਂ ਨੇ ਹਥਿਆਰ ਹਰਿਆਣਾ ਵਿਚ ਇਕ ਵਿਅਕਤੀ ਨੂੰ ਸੌਂਪੇ ਤੇ ਮਗਰੋਂ ਵੱਖ-ਵੱਖ ਥਾਵਾਂ ਵੱਲ ਫਰਾਰ ਹੋ ਗਏ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਇਸ ਕੇਸ ਵਿਚ ਪਹਿਲਾਂ ਹੀ ਪ੍ਰਿਆਵਰਤ ਫੌਜੀ, ਕਸ਼ਿਸ਼, ਅੰਕਿਤ ਤੇ ਸਚਿਨ ਭਿਵਾਨੀ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। Major-breakthrough-in-Sidhu-Moosewala’s-murder-case-5 ਇਹ ਵੀ ਪੜ੍ਹੋ: ਬਲੌਂਗੀ ਸਥਿਤ ਗਊਸ਼ਾਲਾ ਦੀ 10 ਏਕੜ ਜ਼ਮੀਨ ਦਾ ਮਾਮਲਾ ਪਹੁੰਚਿਆ ਹਾਈਕੋਰਟ, ਬਲਬੀਰ ਸਿੱਧੂ ਨੂੰ ਮਿਲੀ ਰਾਹਤ ਪੁਲਿਸ ਨੇ ਇਸ ਮਾਮਲੇ ਵਿਚ ਗ੍ਰੇਨੇਡ ਲਾਂਚਰ ਦੇ ਨਾਲ 8 ਗ੍ਰੇਨੇਡ, ਨੌਂ ਇਲੈਕਟ੍ਰਿਕ ਡੈਟੋਨੇਟਰਜ਼, ਇਕ ਅਸਾਲਟ ਰਾਈਫਲ ਤੇ 20 ਕਾਰਤੂਸ ਵੀ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਤਿੰਨ ਅਤਿ-ਆਧੁਨਿਕ ਪਿਸਤੌਲ ਵੀ ਮਿਲੇ ਸਨ। ਪੁਲੀਸ ਨੇ ਦੱਸਿਆ ਸੀ ਕਿ ਇਹ ਸਾਰਾ ਅਸਲਾ ਹਮਲਾਵਰਾਂ ਦੀ ਦੂਜੀ ਯੋਜਨਾ ਦਾ ਹਿੱਸਾ ਸੀ। ਜੇਕਰ ਹਥਿਆਰ ਕੰਮ ਨਾ ਕਰਦੇ ਤਾਂ ਗ੍ਰੇਨੇਡ ਦੀ ਵਰਤੋਂ ਵੀ ਕੀਤੀ ਜਾ ਸਕਦੀ ਸੀ ਪਰ ਮੂਸੇਵਾਲਾ ਦੀ ਹੱਤਿਆ ਵਿਚ ਵਰਤੇ ਗਏ ਅਸਲ ਹਥਿਆਰ ਹਾਲੇ ਤੱਕ ਬਰਾਮਦ ਨਹੀਂ ਹੋਏ ਹਨ। About five weapons identified in forensic probe in Sidhu Musewala murder case: Sources -PTC News

Related Post