ADGP ਨੇ ਧਾਰਮਿਕ ਸਥਾਨਾਂ ਤੇ ਸ਼ਹਿਰ ਦੇ ਵੱਖ ਵੱਖ ਚੌਕਾਂ 'ਤੇ ਨਾਕਿਆਂ ਦੀ ਕੀਤੀ ਚੈਕਿੰਗ

By  Riya Bawa September 6th 2022 07:44 AM -- Updated: September 6th 2022 07:47 AM

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਇੱਕ ਹਫ਼ਤੇ ਵਿੱਚ ਵਾਪਰੀਆਂ ਤਿੰਨ ਵੱਡੀਆਂ ਘਟਨਾਵਾਂ ਤੋਂ ਬਾਅਦ ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੱਲੋਂ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਅੰਮ੍ਰਿਤਸਰ ਸ਼ਹਿਰ ਦੇ ਵੱਖ ਵੱਖ ਚੌਕਾਂ 'ਤੇ ਲੱਗੇ ਨਾਕਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਦੇ ਦਿਸ਼ਾ ਨਿਰਦੇਸ਼ ਮੁਤਾਬਿਕ ਪੰਜਾਬ ਪੁਲਿਸ ਵਿਚ ਆਲਾ ਅਧਿਕਾਰੀਆਂ ਵੱਲੋਂ ਪੰਜਾਬ ਭਰ ਵਿੱਚ ਵੱਖ ਵੱਖ ਤਰ੍ਹਾਂ ਦੇ ਅਪਰੇਸ਼ਨ ਚਲਾਏ ਜਾ ਰਹੇ ਹਨ ਜਿਸ ਦੇ ਚੱਲਦੇ ਪੰਜਾਬ ਭਰ ਵਿੱਚ ਰਾਤ ਨੂੰ ਧਾਰਮਿਕ ਸਥਾਨਾਂ ਅਤੇ ਸ਼ਹਿਰ ਦੇ ਵੱਖ ਵੱਖ ਚੌਕਾਂ 'ਚ ਕੀਤੀ ਗਈ। ਨਾਕਾਬੰਦੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੌਰਾਨ ਪੰਜਾਬ ਪੁਲਿਸ ਨੇ ਬਹੁਤ ਵਧੀਆ ਭੂਮਿਕਾ ਅਦਾ ਕੀਤੀ ਹੈ ਜਿਸ ਤੋਂ ਬਾਅਦ ਹੁਣ ਗੈਂਗਸਟਰਾਂ ਅਤੇ ਡਰੱਗਜ਼ ਦੇ ਖਿਲਾਫ ਇਕ ਵੱਡੀ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਦੇ ਆਲਾ ਅਧਿਕਾਰੀ ਤਨਦੇਹੀ ਨਾਲ ਡਿਊਟੀ ਨਿਭਾਉਣਗੇ ਤਾਂ ਇਹ ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਰਹਿ ਸਕੇਗੀ। ਲੋਕ ਚੈਨ ਦੀ ਜ਼ਿੰਦਗੀ ਜੀਅ ਸਕਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਬਹੁਤ ਵਧੀਆ ਕੰਮ ਕਰ ਰਹੇ ਹਨ ਜਿਸ ਦੇ ਚੱਲਦੇ ਅੰਮਿ੍ਤਸਰ ਵਿੱਚ ਅਮਨ ਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਬਹਾਲ ਰੱਖਣਾ ਹੈ। ਇਹ ਵੀ ਪੜ੍ਹੋ:ਜੰਗਲਾਤ ਘੁਟਾਲਾ: ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਰਾਤ 10 ਵਜੇ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦੌਰੇ ’ਤੇ ਗਏ। ਉਨ੍ਹਾਂ ਜਿੱਥੇ ਬਾਈਪਾਸ 'ਤੇ ਸਥਿਤ ਚਰਚਾਂ ਦਾ ਦੌਰਾ ਕੀਤਾ, ਉੱਥੇ ਹੀ ਉਨ੍ਹਾਂ ਅੰਮ੍ਰਿਤਸਰ ਸ਼ਹਿਰ ਦੇ ਅੰਦਰ ਬਣੇ ਮੰਦਰਾਂ ਅਤੇ ਮਸਜਿਦਾਂ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਚੌਕਾਂ ’ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ। ਏਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਪੁਲਿਸ ਅਧਿਕਾਰੀ ਪੰਜਾਬ ਭਰ ਵਿੱਚ ਵੱਖ-ਵੱਖ ਅਪਰੇਸ਼ਨ ਚਲਾ ਰਹੇ ਹਨ। ਇਸ ਕਾਰਨ ਰਾਤ ਸਮੇਂ ਵੱਖ-ਵੱਖ ਸ਼ਹਿਰਾਂ ਵਿੱਚ ਧਾਰਮਿਕ ਸਥਾਨਾਂ ਦੀ ਚੈਕਿੰਗ ਕੀਤੀ ਗਈ ਹੈ। (ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ) -PTC News

Related Post