ਮੋਹਾਲੀ: ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਅਤੇ ਮੋਹਾਲੀ ਦੇ ਹੋਰ ਵੱਖ-ਵੱਖ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਨੇ ਧਾਰਮਿਕ ਸਥਾਨਾਂ ਉੱਤੇ ਲੱਗੇ ਕੈਮਰਿਆਂ ਦੀ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਐਸਐਸਪੀ ਮੁਹਾਲੀ ਵਿਵੇਕਸ਼ੀਲ ਸੋਨੀ ਤੋਂ ਇਲਾਵਾ ਪੁਲਿਸ ਤੇ ਕਈ ਉੱਚ ਅਧਿਕਾਰੀ ਹਾਜ਼ਰ ਸਨ। ਏਡੀਜੀਪੀ ਅਰਪਿਤ ਸ਼ੁਕਲਾ ਦਾ ਕਹਿਣਾ ਹੈ ਕਿ ਰਾਤ ਸਮੇਂ ਪੁਲਿਸ ਦੀ ਪੈਟਰੋਲਿੰਗ ਹੋਰ ਵਧਾਈ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਧਾਰਮਿਕ ਸਥਾਨਾਂ ਦੀ ਚੌਕਸੀ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੇ ਧਾਰਮਿਕ ਸਥਾਨਾਂ ਦੇ ਆਗੂਆਂ ਨੂੰ ਸੁਚੇਤ ਕੀਤਾ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀਆਂ ਕੀਤੀਆ ਜਾ ਰਹੀਆ ਹਨ ਇਨ੍ਹਾਂ ਤੋਂ ਬਚਣ ਲਈ ਪੂਰੀ ਤਰ੍ਹਾਂ ਸੁਚੇਤ ਰਹੋ। ਬੀਤੇ ਦਿਨੀਂ ਤਰਨਤਾਰਨ ਵਿੱਚ ਮਾਂ ਮਰੀਅਮ ਦੀ ਮੂਰਤੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਉਸ ਤੋਂ ਬਾਅਦ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਚੌਕਸੀ ਵਰਤਦੇ ਹੋਏ ਸਾਰੇ ਧਾਰਮਿਕ ਸਥਾਨਾਂ ਨੂੰ ਅਲਰਟ ਕੀਤਾ ਹੈ। ਇਹ ਵੀ ਪੜ੍ਹੋ:PM ਮੋਦੀ ਨੇ ਜਲ ਸੈਨਾ ਨੂੰ ਸੌਂਪਿਆ ਸਵਦੇਸ਼ੀ INS ਵਿਕਰਾਂਤ -PTC News