ਐਡਵੋਕੇਟ ਧਾਮੀ ਨੇ ਦੀਪ ਸਿੱਧੂ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ

By  Riya Bawa February 16th 2022 06:32 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਰੋਕਾਰਾਂ ਨੂੰ ਪੁਖਤਗੀ ਨਾਲ ਸੰਬੋਧਤ ਹੋਣ ਵਾਲੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਜਾਰੀ ਸ਼ੋਕ ਸੰਦੇਸ਼ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੀਪ ਸਿੱਧੂ ਨੇ ਕਿਸਾਨ ਸੰਘਰਸ਼ ਦੌਰਾਨ ਨੌਜਵਾਨੀ ਨੂੰ ਲਾਮਬੰਦ ਕਰਨ ਵਿਚ ਮੋਹਰੀ ਭੂਮਿਕਾ ਨਿਭਾਈ ਅਤੇ ਕਿਸਾਨ ਸੰਘਰਸ਼ ਦੀ ਅਵਾਜ਼ ਨੂੰ ਦੇਸ਼ ਦੁਨੀਆਂ ਵਿਚ ਫੈਲਾਇਆ। Advocate Harjinder Singh Dhami ਉਨ੍ਹਾਂ ਦੇ ਚਲਾਣੇ ਨਾਲ ਪੰਜਾਬ ਦੇ ਸੰਜੀਦਾ ਲੋਕ ਗਹਿਰੇ ਸਦਮੇ ਵਿਚ ਹਨ। ਉਨ੍ਹਾਂ ਵਿਛੜੀ ਰੂਹ ਨਮਿਤ ਅਰਦਾਸ ਕਰਦਿਆਂ ਦੀਪ ਸਿੱਧੂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਪੰਜਾਬੀ ਅਦਾਕਾਰ ਤੇ ਕਿਸਾਨੀ ਅੰਦੋਲਨ ਦਾ ਚਿਹਰਾ ਬਣੇ (Deep Sidhu) ਦੀਪ ਸਿੱਧੂ ਦਾ ਬੀਤੀ ਰਾਤ ਭਿਆਨਕ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ। ਸੜਕ ਹਾਦਸੇ ਦੌਰਾਨ ਉਨ੍ਹਾਂ ਦੀ ਮਹਿਲਾ ਮਿੱਤਰ ਗੰਭੀਰ ਜ਼ਖ਼ਮੀ ਹੋ ਗਈ। ਦੀਪ ਸਿੱਧੂ (Deep Sidhu)ਆਪਣੀ ਮਹਿਲਾ ਮਿੱਤਰ (Reena rai) ਸਮੇਤ ਸਕਾਰਪੀਓ ਗੱਡੀ 'ਚ ਦਿੱਲੀ ਤੋਂ ਪੰਜਾਬ ਵੱਲ ਆ ਰਹੇ ਸਨ। ਉਸ ਨੂੰ ਦੀਪ ਸਿੱਧੂ ਦੀ ਮੌਤ ਬਾਰੇ ਹਸਪਤਾਲ ਵਿਚ ਫੋਨ ਉਤੇ ਪਤਾ ਲੱਗਾ ਜਿਸ ਨੂੰ ਸੁਣ ਕੇ ਉਹ ਉਚ-ਉਚੀ ਰੋਣ ਲੱਗੀ, ਜਿਸ ਦਾ ਵੀਡੀਓ ਸਾਹਮਣੇ ਆਇਆ ਹੈੈ। Actor Deep Sidhu dies in road accident ਦੀਪ ਸਿੱਧੂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਘਰ ਲਿਆਂਦੀ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਨਮ ਅੱਖਾਂ ਨਾਲ ਵਾਹਿਗੁਰੂ ਦਾ ਜਾਪ ਕਰ ਰਹੇ ਸਨ। ਦੀਪ ਸਿੱਧੂ (Deep Sidhu)ਦੇ ਅੰਤਿਮ ਸੰਸਕਾਰ ਮੌਕੇ ਲੋਕ ਵੱਡੀ ਗਿਣਤੀ ਵਿੱਚ ਪਹੁੰਚੇ ਸਨ। ਪੁਲਿਸ ਨੇ ਦੀਪ ਸਿੱਧੂ ਦੇ ਪਰਿਵਾਰ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਧਾਰਾ 174 ਤਹਿਤ ਕਾਰਵਾਈ ਕੀਤੀ ਜਾਵੇਗੀ।ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸੋਨੀਪਤ ਦੇ ਸਿਵਲ ਹਸਪਤਾਲ ਦੇ ਬਾਹਰ ਪੁਲਿਸ ਵੱਲੋਂ ਫੋਰਸ ਤਾਇਨਾਤ ਕੀਤੀ ਗਈ ਹੈ। ਇਹ ਵੀ ਪੜ੍ਹੋ: ਦੀਪ ਸਿੱਧੂ ਦੀ ਮਹਿਲਾ ਮਿੱਤਰ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਸਿੱਧੂ ਨਾਲ ਆਖਰੀ PHOTO ਵਾਇਰਲ -PTC News

Related Post