ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

By  Riya Bawa April 13th 2022 03:27 PM -- Updated: April 13th 2022 03:28 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਰਿਚਮੰਡ ਹਿਲ ਨਿਊਯਾਰਕ ਵਿਖੇ ਇਕ ਸਿੱਖ ਬਜ਼ੁਰਗ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕੀਤਾ ਗਿਆ ਸੀ ਅਤੇ ਹੁਣ ਤਾਜ਼ਾ ਵਾਪਰੀ ਘਟਨਾ ਵਿਚ ਇਸੇ ਇਲਾਕੇ ਅੰਦਰ ਦੋ ਸਿੱਖ ਵਿਅਕਤੀਆਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਹੈ, ਜੋ ਕਿ ਬੇਹੱਦ ਮੰਦਭਾਗਾ ਹੈ। Sangat, Sachkhand Sri Harmandir Sahib, Punjabi news, Advocate Dhami, Amritsar ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਦੁਨੀਆਂ ਵਿਚ ਕਿਤੇ ਵੀ ਆਈ ਮੁਸੀਬਤ ਸਮੇਂ ਹਮੇਸ਼ਾ ਮਾਨੁੱਖਤਾ ਦੀ ਭਲਾਈ ਲਈ ਮੋਹਰੀ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਧਰਤੀ ’ਤੇ ਵੱਸਦਿਆਂ ਸਿੱਖ ਭਾਈਚਾਰੇ ਨੇ ਉਥੋਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ’ਤੇ ਲਗਾਤਾਰ ਨਸਲੀ ਹਮਲੇ ਹੋ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਨਿਊਯਾਰਕ 'ਚ ਕਥਿਤ ਨਫ਼ਰਤੀ ਅਪਰਾਧ 'ਚ ਦੋ ਸਿੱਖ ਵਿਅਕਤੀਆਂ 'ਤੇ ਹਮਲਾ -PTC News

Related Post