ਕਾਬੁਲ ਦੇ ਗੁਰਦੁਆਰਾ ਕਰਤ-ਏ-ਪਰਵਾਨ 'ਚ ਹੋਏ ਹਮਲੇ ਦੀ PM ਮੋਦੀ ਨੇ ਸਖ਼ਤ ਸ਼ਬਦਾਂ 'ਚ ਕੀਤੀ ਨਿੰਦਾ
ਕਾਬੁਲ : ਕਾਬੁਲ ਵਿਖੇ ਸਥਿਤ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ ਉਤੇ ਬੀਤੇ ਦਿਨੀ ਦਹਿਸ਼ਤਗਰਦਾਂ ਨੇ ਹਮਲਾ ਕਰ ਦਿੱਤਾ। ਅਣਪਛਾਤੇ ਹਥਿਆਰਬੰਦ ਹਮਲਾਵਰ ਕਾਬੁਲ ਵਿਖੇ ਗੁਰਦੁਆਰਾ ਕਰਤੇ ਪਰਵਾਨ ਵਿੱਚ ਹਥਿਆਰਾਂ ਦੇ ਜ਼ੋਰ ਉਤੇ ਅੰਦਰ ਵੜ ਗਏ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ ‘ਕਰਤੇ ਪ੍ਰਵਾਨ’ ਵਿੱਚ ਆਈਐੱਸਆਈਐੱਸ (ਖੁਰਸਾਨ) ਨਾਲ ਸਬੰਧਤ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ।
ਗੁਰਦੁਆਰੇ ਵਿੱਚ ਤਿੰਨ ਧਮਾਕੇ ਕੀਤੇ ਗਏ ਹਨ ਤੇ ਦੋ ਜਣਿਆਂ ਦੀ ਮੌਤ ਹੋਈ ਹੈ ਤੇ ਸੱਤ ਜਣੇ ਜ਼ਖ਼ਮੀ ਹੋਏ ਹਨ। ਇਸ ਦੌਰਾਨ ਅਫਗਾਨਿਸਤਾਨ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਅਬਦੁਲ ਨਫੀ ਟਾਕੋਰ ਨੇ ਗੁਰਦੁਆਰੇ ’ਤੇ ਹੋਏ ਹਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਮਲਾਵਰਾਂ ਨੂੰ ਮਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੀ ਫੌਜ ਤੇ ਹਮਲਾਵਰਾਂ ਵਿਚਾਲੇ ਹੋਈ ਗੋਲੀਬਾਰੀ ਕਾਰਨ ਇਕ ਸਿੱਖ ਵਿਅਕਤੀ ਦੀ ਮੌਤ ਹੋਈ ਹੈ ਤੇ ਆਈਈਏ ਦੇ ਇਕ ਜਵਾਨ ਦੀ ਵੀ ਮੌਤ ਹੋਈ ਹੈ।
ਪੀਐਮ ਮੋਦੀ ਨੇ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
ਇਸ ਦੌਰਾਨ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ (Kabul) 'ਚ ਸਥਿਤ ਗੁਰਦੁਆਰਾ ਕਰਤ-ਏ-ਪਰਵਾਨ (Karte Parwan) 'ਤੇ ਹੋਏ 'ਬਰਬਰ' ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਪੀਐਮ ਮੋਦੀ ਨੇ ਟਵੀਟ ਕੀਤਾ, 'ਕਾਬੁਲ ਦੇ ਕਰਤੈ ਪਰਵਾਨ ਗੁਰਦੁਆਰੇ 'ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਤੋਂ ਸਦਮੇ 'ਚ ਹਾਂ।