ਖੇਤੀ ਮੰਤਰੀ ਨੇ ਵਾਤਾਵਰਣ ਦੀ ਸੰਭਾਲ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਹਿਯੋਗ ਮੰਗਿਆ

By  Ravinder Singh October 10th 2022 05:24 PM

ਅੰਮਿ੍ਤਸਰ : ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਸਹਿਯੋਗ ਦੀ ਮੰਗ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਚ ਇਸ ਵਿਸ਼ੇ ਉਤੇ ਮੰਗ ਪੱਤਰ ਲੈ ਕੇ ਪੁੱਜੇ ਧਾਲੀਵਾਲ ਨੇ ਜਥੇਦਾਰ ਸਾਹਿਬ ਨੂੰ ਪੌਣ, ਪਾਣੀ ਤੇ ਧਰਤੀ ਜਿਸਨੂੰ ਗੁਰੂ ਸਾਹਿਬ ਨੇ ਵੀ ਗੁਰਬਾਣੀ ਵਿਚ ਗੁਰੂ, ਪਿਤਾ ਅਤੇ ਮਾਤਾ ਦੇ ਬਰਾਬਰ ਸਤਿਕਾਰ ਦਿੱਤਾ ਹੈ, ਦੇ ਉਪਦੇਸ਼ ਉਤੇ ਕੌਮ ਨੂੰ ਤੋਰਨ ਲਈ ਸਾਥ ਮੰਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਵਾਤਵਰਨ, ਪਾਣੀ ਤੇ ਧਰਤੀ ਮਾਂ ਨੂੰ ਪ੍ਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਤੋਂ ਵੀ ਸਹਿਯੋਗ ਮੰਗਿਆ ਹੈ। ਇਹ ਵੀ ਪੜ੍ਹੋ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਕਲਮਛੋੜ ਹੜਤਾਲ ਸ਼ੁਰੂ ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਜਾਰੀ ਹੈ ਤੇ ਇਹ ਦਿਨ ਪਰਾਲੀ ਨੂੰ ਸਾਂਭਣ ਵਾਲੇ ਹਨ, ਜਿਸ ਲਈ ਸਰਕਾਰ ਨੇ ਤਕਨੀਕੀ ਸਹਾਇਤਾ ਦੇ ਨਾਲ-ਨਾਲ ਖੇਤੀ ਮਸ਼ੀਨਰੀ ਵੀ ਮੁਹੱਇਆ ਕਰਵਾ ਦਿੱਤੀ ਹੈ ਪਰ ਸਾਨੂੰ ਅਜੇ ਵੀ ਪਰਾਲੀ ਸਾੜਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਧਾਲੀਵਾਲ ਨੇ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਿਰਮੌਰ ਹੈ ਤੇ ਸਾਰੀ ਸਿੱਖ ਕੌਮ ਇਥੋਂ ਜਾਰੀ ਹੋਏ ਹੁਕਮ ਨੂੰ ਖਿੜੇ ਮੱਥੇ ਸਵੀਕਾਰ ਕਰਦੀ ਹੈ। ਇਸ ਲਈ ਅੱਜ ਮੈਂ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਜਥੇਦਾਰ ਸਾਹਿਬ ਨੂੰ ਮਿਲਕੇ ਇਸ ਗੰਭੀਰ ਮੁੱਦੇ ਉਤੇ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। -PTC News  

Related Post