ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ, ਚੋਣਾਂ ਤੋਂ ਬਾਅਦ ਬਣੇਗੀ MSP ਕਮੇਟੀ

By  Pardeep Singh February 4th 2022 12:40 PM -- Updated: February 4th 2022 12:44 PM

ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਐਲਾਨ ਸਾਹਮਣੇ ਆਇਆ ਹੈ। ਰਾਜ ਸਭਾ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾ ਤੋਂ ਬਾਅਦ ਐਮਐਸਪੀ ਉੱਤੇ ਇਕ ਕਮੇਟੀ ਬਣਾਈ ਜਾਵੇਗੀ। ਤੋਮਰ ਨੇ ਕਿਹਾ ਹੈ ਕਿ ਐਮਐਸਪੀ ਉੱਤੇ ਕਮੇਟੀ ਬਣਾਉਣ ਦਾ ਐਲਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੰਤਰੀ ਨੇ ਕੀਤਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਕਿਹਾ ਕਿ ਉਹ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 'ਤੇ ਇੱਕ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਹ ਚੋਣਾਂ ਖਤਮ ਹੋਣ ਤੋਂ ਬਾਅਦ ਕੀਤਾ ਜਾ ਸਕਦਾ ਹੈ। ਪਿਛਲੇ ਸਾਲ ਨਵੰਬਰ 'ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਦੀ ਕਿਸਾਨਾਂ ਦੀ ਮੰਗ 'ਤੇ ਚਰਚਾ ਕਰਨ ਲਈ ਇਕ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਸੀ। ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਕਮੇਟੀ ਬਣਾਉਣ ਦਾ ਮਾਮਲਾ ਮੰਤਰਾਲੇ ਦੇ ਵਿਚਾਰ ਅਧੀਨ ਹੈ ਅਤੇ ਚੋਣਾਂ ਖਤਮ ਹੋਣ ਤੋਂ ਬਾਅਦ ਇਸ ਦਾ ਗਠਨ ਕੀਤਾ ਜਾਵੇਗਾ।ਤੋਮਰ ਨੇ ਕਿਹਾ ਪੂਰਾ ਦੇਸ਼ ਜਾਣਦਾ ਹੈ ਕਿ ਪ੍ਰਧਾਨ ਮੰਤਰੀ ਨੇ ਫਸਲੀ ਵਿਭਿੰਨਤਾ, ਕੁਦਰਤੀ ਖੇਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਸਰਕਾਰ ਪ੍ਰਧਾਨ ਮੰਤਰੀ ਵੱਲੋਂ ਕੀਤੇ ਐਲਾਨ ਪ੍ਰਤੀ ਵਚਨਬੱਧ ਹੈ। ਇਹ ਵੀ ਪੜ੍ਹੋ:109 ਸਾਲ ਦੀ ਬੇਬੇ ਭਗਵਾਨ ਕੌਰ ਫਿਰ ਵੋਟ ਪਾਉਣ ਲਈ ਤਿਆਰ -PTC News

Related Post