ਨਰਮੇ ‘ਤੇ ਆੜ੍ਹਤ 2.5 ਤੋਂ ਘਟਾ ਕੇ 1 ਫ਼ੀਸਦ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

By  Ravinder Singh August 30th 2022 08:38 PM

ਚੰਡੀਗੜ੍ਹ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਮਾਲਵਾ ਦੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਰਾਹਤ ਦੇਣ ਲਈ ਇਤਿਹਾਸਕ ਫ਼ੈਸਲਾ ਲੈਣ ਦਾ ਐਲਾਨ ਕੀਤਾ ਹੈ। ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੁਝ ਦਿਨ ਪਹਿਲਾਂ ਮਾਲਵੇ ਦੀ ਨਰਮਾ ਪੱਟੀ ਦਾ ਦੌਰੇ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ ਤੇ ਅੱਜ ਪੰਜਾਬ ਕਾਟਨ ਫੈਟਰੀਜ਼ ਅਤੇ ਜਿਨਰਜ਼ ਐਸੋਸੀਏਸ਼ਨ ਵੱਲੋਂ ਕਿਸਾਨਾਂ ਤੇ ਆਪਣੀਆਂ ਸਮੱਸਿਆਵਾਂ ਬਾਰੇ ਮੀਟਿੰਗ ਕੀਤੀ। ਨਰਮੇ ‘ਤੇ ਆੜ੍ਹਤ 2.5 ਤੋਂ ਘਟਾ ਕੇ 1 ਫ਼ੀਸਦ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲਅੱਜ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਲਾਭ ਦੇਣ ਲਈ ਨਰਮੇ ‘ਤੇ ਆੜ੍ਹਤ ਫ਼ੀਸ 2.5 ਫ਼ੀਸਦੀ ਤੋਂ ਘਟਾ ਕੇ 1 ਫ਼ੀਸਦੀ ਕੀਤੀ ਜਾਵੇਗੀ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਣਕ ਤੇ ਝੋਨੇ ਦੇ ਅਨੁਪਾਤ ਅਨੁਸਾਰ ਕਪਾਹ ‘ਤੇ ਆੜ੍ਹਤ ਨਹੀਂ ਲਈ ਜਾ ਸਕਦੀ ਕਿਉਂਕਿ ਝੋਨੇ ਤੇ ਕਣਕ ਦੀ ਫ਼ਸਲ ਨੂੰ ਮੰਡੀ ਵਿਚ ਲਾਹੁਣ, ਸਫ਼ਾਈ, ਭਰਨ, ਤੋਲਣ ਤੇ ਢੋਆਈ ਆਦਿ ‘ਤੇ ਕਈ ਖ਼ਰਚੇ ਆਉਂਦੇ ਹਨ, ਜਦਕਿ ਕਿਸਾਨਾਂ ਅਨੁਸਾਰ ਕਪਾਹ ਉਤੇ ਅਜਿਹੇ ਖ਼ਰਚੇ ਨਾ ਮਾਤਰ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਕਾਰਨ ਪਹਿਲਾਂ ਹੀ ਸਰਕਾਰ ਨੇ ਕਪਾਹ ਉਤੇ ਮਾਰਕਿਟ ਫ਼ੀਸ 2 ਫ਼ੀਸਦ ਤੋਂ ਘਟਾ ਕੇ 0.5 ਫ਼ੀਸਦੀ ਕਰ ਦਿੱਤੀ ਗਈ ਹੈ। ਨਰਮੇ ‘ਤੇ ਆੜ੍ਹਤ 2.5 ਤੋਂ ਘਟਾ ਕੇ 1 ਫ਼ੀਸਦ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ ਉਨ੍ਹਾਂ ਨਾਲ ਹੀ ਦੱਸਿਆ ਕਿ ਨਰਮਾ ਪੱਟੀ ਦੇ ਕਿਸਾਨ ਬਹੁਤ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਤੇ ਆੜ੍ਹਤ ਘੱਟ ਕਰਨ ਦੇ ਫ਼ੈਸਲੇ ਨਾਲ ਕਿਸਾਨਾਂ ਨੂੰ ਕੁੱਝ ਰਾਹਤ ਮਿਲੇਗੀ। ਇਸ ਤੋਂ ਇਲਾਵਾ ਪੰਜਾਬ ਕਾਟਨ ਫੈਟਰੀਜ਼ ਤੇ ਜਿਨਰਜ਼ ਐਸੋਸੀਏਸ਼ਨ ਵੱਲੋਂ ਖੇਤੀਬਾੜੀ ਮੰਤਰੀ ਦੇ ਧਿਆਨ 'ਚ ਲਿਆਂਦਾ ਗਿਆ ਕਿ ਪਿਛਲੇ ਕੁਝ ਸਾਲਾਂ ਤੋਂ ਨਰਮੇ ਦੀ ਫ਼ਸਲ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਨਰਮਾ ਪੱਟੀ ਦੇ ਕਿਸਾਨ ਨਰਮੇ ਦੀ ਫ਼ਸਲ ਤੋਂ ਕਿਨਾਰਾ ਕਰਨ ਲੱਗੇ ਹਨ, ਜਿਸ ਦਾ ਮਾੜਾ ਅਸਰ ਕਾਟਨ ਫੈਕਟਰੀਆਂ ‘ਤੇ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀਆਂ ਬਹੁਤ ਸਾਰੀਆਂ ਕਾਟਨ ਫੈਕਟਰੀਆਂ ਘਾਟੇ ਵਿਚ ਜਾਣ ਕਾਰਨ ਬੰਦ ਹੋਣ ਕਿਨਾਰੇ ਹਨ ਜਾ ਬੰਦ ਹੋ ਗਈਆਂ ਹਨ। ਨਰਮੇ ‘ਤੇ ਆੜ੍ਹਤ 2.5 ਤੋਂ ਘਟਾ ਕੇ 1 ਫ਼ੀਸਦ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ ਉਨ੍ਹਾਂ ਖੇਤੀਬਾੜੀ ਮੰਤਰੀ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਵੱਲ ਮੁੜ ਤੋਂ ਉਤਸ਼ਾਹਿਤ ਕਰਨ ਲਈ ਹੋਰ ਕਿਸਾਨ ਹਿਤੈਸ਼ੀ ਫ਼ੈਸਲੇ ਲਏ ਜਾਣ। ਉਨ੍ਹਾਂ ਖੇਤੀਬਾੜੀ ਮੰਤਰੀ ਨੂੰ ਆਪਣੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਬਿਜਲੀ ਬੋਰਡ ਵੱਲੋਂ ਉਨ੍ਹਾਂ ਤੋਂ ਫਿਕਸ ਚਾਰਜ਼ ਲਏ ਜਾਂਦੇ ਹਨ ਜੋ ਵਾਜਿਬ ਨਹੀਂ। ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸਬੰਧੀ ਮੌਕੇ ਉਤੇ ਹੀ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਅਥਾਰਟੀ ਦੇ ਚੇਅਰਮੈਨ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਸ ਮਸਲੇ ਦਾ ਹਾਂਪੱਖੀ ਹੱਲ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਕਾਟਨ ਫੈਕਟਰੀਆਂ ਦੇ ਮਾਲਕਾਂ ਵਲੋਂ ਮੰਡੀ ਫੀਸ ਅਤੇ ਆਰ.ਡੀ.ਐਫ ਸਮੇਂ ਸਿਰ ਜਮ੍ਹਾਂ ਨਾ ਕਰਵਾਉਣ ਲਈ ਲਾਏ ਜਾਂਦੇ 10 ਗੁਣਾ ਜੁਰਮਾਨੇ ਨੂੰ ਘਟਾਉਣ ਦੀ ਬੇਨਤੀ ‘ਤੇ ਵੀ ਵਿਚਾਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। -PTC News ਇਹ ਵੀ ਪੜ੍ਹੋ : ਹਾਕਮ ਥਾਪਰ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

Related Post