ਮੁਹਾਲੀ: ਮੋਹਾਲੀ ਅਦਾਲਤ ਨੇ ਅੱਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਏਆਈਜੀ ਆਸ਼ੀਸ਼ ਕਪੂਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਉੱਤੇ ਦਿੱਤਾ। ਵਿਜੀਲੈਂਸ ਨੇ ਉਸਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਨਹੀਂ ਕੀਤੀ। ਆਸ਼ੀਸ਼ ਕਪੂਰ ਵੱਲੋਂ ਕੀਤੀ ਅਪੀਲ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਉਸਨੂੰ ਰੋਪੜ ਦੀ ਥਾਂ ਪਟਿਆਲਾ ਜੇਲ੍ਹ ਵਿਚ ਭੇਜਣ ਦਾ ਫੈਸਲਾ ਸੁਣਾਇਆ। ਦੱਸ ਦੇਈਏ ਕਿ ਅਸ਼ੀਸ਼ ਕਪੂਰ ਖਿਲਾਫ ਸਾਲ 2019 ‘ਚ ਜ਼ੀਰਕਪੁਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਜਾਂਚ ਵਿੱਚ ਆਸ਼ੀਸ਼ ਕਪੂਰ ਨੂੰ ਦੋਸ਼ੀ ਪਾਇਆ ਸੀ ਪਰ ਉਸ ਵੇਲੇ ਦੀ ਕੈਪਟਨ ਸਰਕਾਰ ਦੌਰਾਨ ਕਪੂਰ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਸੀ। ਇਹ ਵੀ ਪੜ੍ਹੋ:ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਨਹੀਂ ਮਿਲੀ ਜ਼ਮਾਨਤ -PTC News