ਵੱਡਾ ਹਾਦਸਾ ਟਲਿਆ : ਹਵਾਈ ਅੱਡੇ 'ਤੇ ਉਤਰਦੇ ਸਮੇਂ ਫਲਾਈਟ 'ਚ ਆਈ ਖਰਾਬੀ, 222 ਯਾਤਰੀ ਸਨ ਸਵਾਰ
Air Arabia Flight: ਕੋਚੀ ਹਵਾਈ ਅੱਡੇ 'ਤੇ ਸ਼ੁੱਕਰਵਾਰ ਨੂੰ ਵੱਡੀ ਹਾਦਸਾ ਟਲ ਗਿਆ ਹੈ। ਦਰਅਸਲ UAE ਦੇ ਸ਼ਾਰਜਾਹ ਤੋਂ ਆ ਰਹੀ ਏਅਰ ਅਰਬੀਆ ਦੀ ਫਲਾਈਟ ਨੂੰ ਕੇਰਲ ਦੇ ਕੋਚੀ ਏਅਰਪੋਰਟ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਰਾਤ ਕਰੀਬ 8 ਵਜੇ ਜਹਾਜ਼ ਹਵਾਈ ਅੱਡੇ 'ਤੇ ਸੁਰੱਖਿਅਤ ਉਤਰ ਗਿਆ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ 'ਚ 222 ਯਾਤਰੀ ਅਤੇ 7 ਕਰੂ ਮੈਂਬਰ ਸਵਾਰ ਸਨ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਕੋਚੀਨ ਅੰਤਰਰਾਸ਼ਟਰੀ ਹਵਾਈ ਅੱਡਾ ਅਥਾਰਟੀ ਨੇ ਇਹ ਜਾਣਕਾਰੀ ਦਿੱਤੀ ਹੈ।
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਜਹਾਜ਼ਾਂ ਦੀ ਐਮਰਜੈਂਸੀ ਲੈਂਡਿੰਗ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਹਾਲ ਹੀ 'ਚ ਦਿੱਲੀ ਤੋਂ ਜਬਲਪੁਰ ਜਾ ਰਹੇ ਸਪਾਈਸ ਜੈੱਟ ਦੇ ਜਹਾਜ਼ ਨੂੰ ਕੈਬਿਨ 'ਚ ਧੂੰਆਂ ਦੇਖ ਕੇ ਵਾਪਸ ਪਰਤਣਾ ਪਿਆ।
ਇਹ ਵੀ ਪੜ੍ਹੋ: ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਹੋਇਆ ਦੇਹਾਂਤ
ਕੋਚੀਨ ਅੰਤਰਰਾਸ਼ਟਰੀ ਹਵਾਈ ਅੱਡਾ ਅਥਾਰਟੀ ਨੇ ਕਿਹਾ ਹੈ ਕਿ ਕੋਚੀਨ ਹਵਾਈ ਅੱਡੇ 'ਤੇ ਸੰਚਾਲਨ ਮੁੜ ਸ਼ੁਰੂ ਹੋ ਗਿਆ ਹੈ। ਪਹਿਲੀ ਫਲਾਈਟ ਇੰਡੀਗੋ ਤੋਂ ਚੇਨਈ ਲਈ ਰਵਾਨਾ ਹੋਈ। 8:22 'ਤੇ ਪੂਰੀ ਐਮਰਜੈਂਸੀ ਵਾਪਸ ਲੈ ਲਈ ਗਈ।