ਅਲਾਹਾਬਾਦ ਹਾਈ ਕੋਰਟ ਨੇ ਲਖੀਪੁਰ ਖੀਰੀ ਕਾਂਡ ਦੇ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

By  Ravinder Singh May 9th 2022 06:39 PM -- Updated: May 9th 2022 06:59 PM

ਅਲਾਹਾਬਾਦ : ਅਲਾਹਾਬਾਦ ਹਾਈ ਕੋਰਟ ਨੇ ਅੱਜ ਲਖੀਮਪੁਰ ਖੀਰੀ ਕਾਂਡ ਦੇ ਚਾਰ ਮੁਲਜ਼ਮਾਂ ਵੱਲੋਂ ਦਾਇਰ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ। ਅਦਾਲਤ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਕਥਿਤ ‘ਘਿਨਾਉਣੇ ਕੰਮ’ਕਾਰਨ ਪੰਜ ਲੋਕਾਂ ਦੀ ਜਾਨ ਚਲੀ ਗਈ। ਲਖੀਮਪੁਰ ਖੀਰੀ ਕਾਂਡ ਦੇ ਚਾਰ ਮੁਲਜ਼ਮਾਂ ਨੇ ਅਦਾਲਤ ਵਿੱਚ ਜ਼ਮਾਨਤ ਦੀਆਂ ਅਰਜ਼ੀਆਂ ਲਗਾਈਆਂ ਹੋਈਆਂ ਸਨ। ਅਲਾਹਾਬਾਦ ਹਾਈ ਕੋਰਟ ਨੇ ਲਖੀਪੁਰ ਖੀਰੀ ਕਾਂਡ ਦੇ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜਇਸ ਉਤੇ ਸੁਣਵਾਈ ਕਰਦੇ ਹੋਏ ਅਲਾਹਬਾਦ ਹਾਈ ਕੋਰਟ ਨੇ ਅੱਜ ਚਾਰੇ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਅਦਾਲਤ ਨੇ ਟਿੱਪਣੀ ਕੀਤੀ ਕਿ ਮੁਲਜ਼ਮਾਂ ਦੀ ਕਥਿਤ ਹਰਕਤ ਕਾਰਨ ਪੰਜ ਲੋਕਾਂ ਦੀ ਜਾਨ ਚਲੀ ਗਈ। ਜਾਣਕਾਰੀ ਅਨੁਸਾਰ ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਲਖੀਮਪੁਰ ਖੀਰੀ ਕਾਂਡ ਦੇ ਚਾਰ ਮੁੱਖ ਮੁਲਜ਼ਮਾਂ ਨੂੰ ਅੱਜ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਸਟਿਸ ਡੀਕੇ ਸਿੰਘ ਦੀ ਅਗਵਾਈ ਹੇਠਲੇ ਬੈਂਚ ਨੇ ਅੰਕਿਤ ਦਾਸ, ਲਵਕੁਸ਼, ਸੁਮਿਤ ਜੈਸਵਾਲ ਅਤੇ ਸ਼ਿਸ਼ੂਪਾਲ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਲਖੀਮਪੁਰ ’ਚ ਇਹ ਕਾਰਾ ਨਾ ਵਾਪਰਿਆ ਹੁੰਦਾ ਜੇਕਰ ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਕਿਸਾਨਾਂ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਨਾ ਵਰਤੀ ਹੁੰਦੀ। ਅਦਾਲਤ ਨੇ ਕਿਹਾ ਕਿ ਸਿਆਸੀ ਵਿਅਕਤੀਆਂ ਨੂੰ ਗ਼ੈਰਜ਼ਿੰਮੇਵਾਰੀ ਵਾਲੇ ਬਿਆਨ ਨਹੀਂ ਦੇਣੇ ਚਾਹੀਦੇ। ਅਲਾਹਾਬਾਦ ਹਾਈ ਕੋਰਟ ਨੇ ਲਖੀਪੁਰ ਖੀਰੀ ਕਾਂਡ ਦੇ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਹਿੰਸਾ ਕੇਸ ’ਚ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅਸ਼ੀਸ਼ ਦੇ ਵਕੀਲ ਅਵਦੇਸ਼ ਸਿੰਘ ਨੇ ਦੱਸਿਆ ਸੀ ਕਿ ਆਸ਼ੀਸ਼ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਸਾਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਸੀ। ਇਸ ਲਈ ਉਸ ਨੇ ਇੱਕ ਦਿਨ ਪਹਿਲਾਂ ਆਤਮ ਸਮਰਪਣ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਬੀਤੀ 18 ਅਪ੍ਰੈਲ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਉਸ ਨੂੰ ਇੱਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਸੀ। ਲਖੀਮਪੁਰ ਖੀਰੀ ਵਿੱਚ ਪਿਛਲੇ ਸਾਲ ਤਿੰਨ ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਜਣਿਆਂ ਦੀ ਮੌਤ ਹੋ ਗਈ ਸੀ। ਅਲਾਹਾਬਾਦ ਹਾਈ ਕੋਰਟ ਨੇ ਲਖੀਪੁਰ ਖੀਰੀ ਕਾਂਡ ਦੇ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜਇਹ ਘਟਨਾ ਉਸ ਸਮੇਂ ਵਾਪਰੀ ਸੀ, ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਇਸ ਖੇਤਰ ਵਿੱਚ ਹੋਣ ਵਾਲੇ ਦੌਰੇ ਦਾ ਵਿਰੋਧ ਕਰ ਰਹੇ ਸਨ। ਮ੍ਰਿਤਕਾਂ ਵਿੱਚ ਇੱਕ ਪੱਤਰਕਾਰ ਵੀ ਸ਼ਾਮਲ ਸੀ। ਇਨ੍ਹਾਂ ਨੂੰ ਭਾਜਪਾ ਕਾਰਕੁਨਾਂ ਨੂੰ ਲਿਜਾ ਰਹੀ ਕਾਰ ਨੇ ਦਰੜ ਦਿੱਤਾ ਸੀ। ਦਰਜ ਐੱਫਆਈਆਰ ਮੁਤਾਬਕ ਘਟਨਾ ਸਮੇਂ ਆਸ਼ੀਸ਼ ਮਿਸ਼ਰਾ ਵੀ ਕਾਰ ਵਿੱਚ ਮੌਜੂਦ ਸੀ। ਪੁਲਿਸ ਨੇ ਬਾਅਦ ਵਿੱਚ ਆਸ਼ੀਸ਼ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਹ ਵੀ ਪੜ੍ਹੋ : ਭੁਪਿੰਦਰ ਹਨੀ ਦੀ ਨਿਆਇਕ ਹਿਰਾਸਤ 27 ਮਈ ਤੱਕ ਵਧੀ

Related Post