ਗੜ੍ਹਸ਼ੰਕਰ : ਪੰਜਾਬ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵੱਡੇ ਪੱਧਰ ਉਤੇ ਮੁਹਿੰਮ ਵਿੱਢੀ ਹੋਈ ਤੇ ਇਸ ਤਹਿਤ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ। ਜਾਣਕਾਰੀ ਦਿੰਦੇ ਹੋਏ ਐਸਐੱਚਓ ਗੜ੍ਹਸ਼ੰਕਰ ਕਰਨੈਲ ਸਿੰਘ ਨੇ ਦੱਸਿਆ ਕਿ ਸਰਤਾਜ ਸਿੰਘ ਚਾਹਲ ਆਈਪੀਐਸ/ਐਸਐਸਪੀ ਹੁਸ਼ਿਆਰਪੁਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਹਦਾਇਤ ਤੇ ਉਨ੍ਹਾਂ ਦੀ ਨਿਗਰਾਨੀ ਹੇਠ ਏਐਸਆਈ ਕੁਲਵਿੰਦਰ ਸਿੰਘ ਥਾਣਾ ਗੜ੍ਹਸ਼ੰਕਰ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲ਼ ਨਹਿਰ ਪਿੰਡ ਸ਼ਾਹਪੁਰ ਪੁੱਜੇ ਮੁਲਾਜ਼ਮਾਂ ਨੇ ਹਮਣੇ ਤੋਂ ਮੋਟਰਸਾਈਕਲ ਉਪਰ ਸਵਾਰ ਗੁਲਾਮ ਨਬੀ ਪੁੱਤਰ ਗੁਲਾਮ ਮੁਹੰਮਦ ਵਾਸੀ ਪਿੰਡ ਭੋਲ ਥਾਣਾ ਘੁਮਾਨ ਕਲਾਂ ਜ਼ਿਲ੍ਹਾ ਗੁਰਦਾਸਪੁਰ ਨੂੰ ਕਾਬੂ ਕਰਕੇ ਤਲਾਸ਼ੀ ਲਈ ਜਿਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਣ ਉਤੇ ਥਾਣਾ ਗੜ੍ਹਸ਼ੰਕਰ ਵਿਚ ਮੁਕੱਦਮਾ ਦਰਜ ਕੀਤਾ ਗਿਆ। ਇਹ ਵੀ ਪੜ੍ਹੋ : ਹਰਿਆਣਾ ਕਮੇਟੀ ਮਾਮਲੇ 'ਚ SC 'ਚ ਰੀਵਿਊ ਪਟੀਸ਼ਨ ਦਾਇਰ ਕਰੇਗੀ ਸ਼੍ਰੋਮਣੀ ਕਮੇਟੀ : ਧਾਮੀ ਮੁਲਜ਼ਮ ਗੁਲਾਮ ਨਬੀ ਕੋਲੋਂ ਪੁੱਛਗਿੱਛ ਕੀਤੀ ਜਿਸ ਦੌਰਾਨ ਉਸ ਨੇ ਦੱਸਿਆ ਕਿ ਉਹ ਜਸਵਿੰਦਰ ਸਿੰਘ ਉਰਫ ਸ਼ਿੰਦਾ ਪੁੱਤਰ ਬਲਵੀਰ ਸਿੰਘ ਪਿੰਡ ਭੰਗਲਾ ਥਾਣਾ ਨੰਗਲ ਜ਼ਿਲ੍ਹਾ ਰੋਪੜ ਨੂੰ ਹੈਰੋਇਨ ਸਪਲਾਈ ਕਰਦਾ ਸੀ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਮੁਲਜ਼ਮ ਇਹ ਨਸ਼ੀਲਾ ਪਦਾਰਥ ਕਿਸ ਕੋਲੋਂ ਖ਼ਰੀਦਦਾ ਸੀ ਤੇ ਅੱਗੇ ਕਿਹੜੇ-ਕਿਹੜੇ ਵਿਅਕਤੀਆਂ ਨੂੰ ਵੇਚਦਾ ਹੈ। ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਬਖ਼ਸ਼ਿਆ ਨਹੀਂ ਜਾਵੇਗਾ। -PTC News