Amarnath Yatra 2022: ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, 5000 ਤੋਂ ਵਾਧੂ ਜਵਾਨ ਤਾਇਨਾਤ

By  Riya Bawa June 25th 2022 10:41 AM

Amarnath Yatra 2022 : ਸਾਲ 2022 ਦੀ ਅਮਰਨਾਥ ਯਾਤਰਾ ਜਲਦੀ ਹੀ ਸ਼ੁਰੂ ਹੋਣ ਜਾ ਰਹੀ ਹੈ। ਯਾਤਰਾ ਦਾ ਪਹਿਲਾ ਜਥਾ ਜੰਮੂ ਤੋਂ 29 ਜੂਨ ਨੂੰ ਰਵਾਨਾ ਹੋਵੇਗਾ। ਯਾਤਰਾ ਤੋਂ ਪਹਿਲਾਂ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਜੰਮੂ 'ਚ ਕਰੀਬ 5000 ਵਾਧੂ ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਜੰਮੂ 'ਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਤਕਾਲ ਪ੍ਰਤੀਕਿਰਿਆ ਟੀਮ ਨੂੰ ਵੀ ਤਾਇਨਾਤ ਕੀਤਾ ਗਿਆ ਹੈ।ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ ਵਿੱਚ ਜੰਮੂ-ਕਸ਼ਮੀਰ ਪੁਲਿਸ ਸਮੇਤ ਸੁਰੱਖਿਆ ਏਜੰਸੀਆਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੇ ਗਏ ਕਈ ਸਟਿੱਕੀ ਬੰਬਾਂ ਸਮੇਤ ਮੈਗਨੈਟਿਕ ਬੰਬ ਬਰਾਮਦ ਕੀਤੇ ਹਨ। Amarnath Yatra ਪੁਲਿਸ ਨੇ ਅਲਰਟ ਜਾਰੀ ਕਰਦੇ ਹੋਏ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੱਡੀ ਚਲਾਉਣ ਤੋਂ ਪਹਿਲਾਂ ਇੱਕ ਵਾਰ ਪੂਰੇ ਵਾਹਨ ਦੀ ਜਾਂਚ ਕਰ ਲੈਣ। ਖੁਫੀਆ ਜਾਣਕਾਰੀ ਮੁਤਾਬਕ ਪਾਕਿਸਤਾਨ ਇਸ ਸਾਲ ਹੋਣ ਵਾਲੀ ਅਮਰਨਾਥ ਯਾਤਰਾ 'ਚ ਰੁਕਾਵਟ ਪਾਉਣ ਲਈ ਹਮਲਾ ਕਰ ਸਕਦਾ ਹੈ, ਜਿਸ ਲਈ ਉਹ ਸਟਿੱਕੀ ਬੰਬ ਜਾਂ ਮੈਗਨੈਟਿਕ ਬੰਬ ਦੀ ਵਰਤੋਂ ਕਰ ਸਕਦਾ ਹੈ। Amarnath Yatra ਇਹ ਵੀ ਪੜ੍ਹੋ: ਮਨਾਲੀ ਦੇ ਹੋਟਲ 'ਚ ਪਤਨੀ ਦੇ ਦੋਸਤ ਦੀ ਹੱਤਿਆ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ ਦੱਸ ਦੇਈਏ ਕਿ ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਜਾਣਕਾਰੀ ਮੁਤਾਬਕ ਇਸ ਦੌਰਾਨ ਅਧਿਕਾਰੀਆਂ ਨੇ ਸਿਨਹਾ ਨੂੰ ਸੁਰੱਖਿਆ ਦੀ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਯਾਤਰਾ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ 'ਤੇ ਚਰਚਾ ਕੀਤੀ। Amarnath Yatra ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਿਨਹਾ ਨੇ ਸੁਰੱਖਿਆ ਪ੍ਰਬੰਧਾਂ ਸਮੇਤ ਸਾਰੀਆਂ ਬੁਨਿਆਦੀ ਲੋੜਾਂ ਲਈ ਵਿਸਤ੍ਰਿਤ ਯੋਜਨਾਵਾਂ ਦਾ ਵੀ ਜਾਇਜ਼ਾ ਲਿਆ ਜੋ ਜੰਮੂ ਪੁਲਿਸ ਦੁਆਰਾ ਫੌਜ ਸਮੇਤ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੁਆਰਾ ਤਿਆਰ ਕੀਤੀਆਂ ਗਈਆਂ ਸਨ। -PTC News

Related Post