ਅਮਰੀਕਾ: ਸਕੂਲ ਦੇ ਬਾਹਰ ਇੱਕ ਵਾਰ ਫਿਰ ਹੋਈ ਅੰਨ੍ਹੇਵਾਹ ਗੋਲੀਬਾਰੀ, 1 ਔਰਤ ਦੀ ਮੌਤ, 2 ਜ਼ਖਮੀ

By  Riya Bawa June 1st 2022 08:06 AM -- Updated: June 1st 2022 08:11 AM

America firing news: ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਸਥਾਨਕ ਪੁਲਿਸ ਦੇ ਹਵਾਲੇ ਨਾਲ ਕਿਹਾ ਕਿ ਨਿਊ ਓਰਲੀਨਜ਼ ਵਿੱਚ ਇੱਕ ਹਾਈ ਸਕੂਲ ਗ੍ਰੈਜੂਏਸ਼ਨ ਸਮਾਰੋਹ ਦੌਰਾਨ ਸਕੂਲ ਦੇ ਬਾਹਰ ਤਿੰਨ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਇਸ ਵਿੱਚ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਜਦੋਂ ਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਗੋਲੀਬਾਰੀ ਦੀ ਘਟਨਾ ਮੰਗਲਵਾਰ ਸਵੇਰੇ 11.45 ਵਜੇ ਵਾਪਰੀ। ਨਿਊ ਓਰਲੀਨਜ਼ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਗੋਲੀਬਾਰੀ ਜ਼ੇਵੀਅਰ ਯੂਨੀਵਰਸਿਟੀ ਦੇ ਕੈਂਪਸ ਕਨਵੋਕੇਸ਼ਨ ਸੈਂਟਰ ਦੇ ਬਾਹਰ ਹੋਈ। America firing news ਇਸ ਦੌਰਾਨ ਮੌਰਿਸ ਜੈਫ ਹਾਈ ਸਕੂਲ ਦੇ ਗ੍ਰੈਜੂਏਟ ਵਿਦਿਆਰਥੀ ਇਕੱਠੇ ਹੋਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਨਿਊ ਓਰਲੀਨਜ਼ ਪੁਲਸ ਨੇ ਦੱਸਿਆ ਹੈ ਕਿ ਮਾਰਿਸ ਜੇਫ ਹਾਈ ਸਕੂਲ 'ਚ ਗ੍ਰੈਜੂਏਸ਼ਨ ਸਮਾਰੋਹ ਤੋਂ ਬਾਅਦ ਜ਼ੇਵੀਅਰ ਯੂਨੀਵਰਸਿਟੀ ਦੀ ਪਾਰਕਿੰਗ 'ਚ ਕਿਸੇ ਗੱਲ ਨੂੰ ਲੈ ਕੇ ਦੋ ਔਰਤਾਂ ਵਿਚਾਲੇ ਬਹਿਸ ਹੋ ਗਈ। ਇਸ ਤੋਂ ਬਾਅਦ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਇੱਕ ਦੀ ਮੌਤ ਹੋ ਗਈ। ਜਦੋਂ ਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਜ਼ਖਮੀਆਂ 'ਚੋਂ ਇਕ ਦੇ ਮੋਢੇ 'ਚ ਗੋਲੀ ਲੱਗੀ ਹੈ। ਜਦਕਿ ਦੂਜੇ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਸ ਦੇ ਨਾਲ ਹੀ ਅਮਰੀਕੀ ਮੀਡੀਆ ਦੇ ਹਵਾਲੇ ਨਾਲ ਕਿਹਾ ਕਿ ਪੁਲਿਸ ਮੁਤਾਬਕ ਨਿਊ ਓਰਲੀਨਜ਼, ਲੁਈਸਿਆਨਾ ਵਿੱਚ ਇੱਕ ਹਾਈ ਸਕੂਲ ਗ੍ਰੈਜੂਏਸ਼ਨ ਸਮਾਰੋਹ ਦੇ ਬਾਹਰ ਤਿੰਨ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਸ ਗੋਲੀਬਾਰੀ ਦੀ ਘਟਨਾ ਨਾਲ ਸਬੰਧਤ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। America firing news ਇਹ ਵੀ ਪੜ੍ਹੋ: ਲੋਕਾਂ ਲਈ ਚੰਗੀ ਖ਼ਬਰ! ਜਲਦ ਹੀ ਪੰਜਾਬ-ਹਿਮਾਚਲ ਸਮੇਤ 12 ਸੂਬਿਆਂ 'ਚ ਪਵੇਗਾ ਮੀਂਹ ਦੱਸ ਦੇਈਏ ਕਿ ਇਸ ਘਟਨਾ ਤੋਂ ਪਹਿਲਾਂ ਅਮਰੀਕਾ ਦੇ ਟੈਕਸਾਸ ਸੂਬੇ ਦੇ ਉਵਾਲਡੇ ਦੇ ਰਾਅਬ ਐਲੀਮੈਂਟਰੀ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸ ਵਿੱਚ 19 ਬੱਚਿਆਂ ਦੀ ਮੌਤ ਹੋ ਗਈ ਸੀ। ਇਸ ਘਟਨਾ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਹਥਿਆਰਾਂ 'ਤੇ ਪਾਬੰਦੀ ਨੂੰ ਲੈ ਕੇ ਸਖ਼ਤ ਸੰਦੇਸ਼ ਦਿੱਤਾ ਹੈ। -PTC News

Related Post