ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ 'ਤੇ ਅਮਿਤ ਸ਼ਾਹ ਨੇ ਕਹੀ ਵੱਡੀ ਗੱਲ

By  Riya Bawa December 19th 2021 03:27 PM -- Updated: December 19th 2021 06:22 PM

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ 'ਚ ਸਥਿਤ ਇਤਿਹਾਸਕ ਸ੍ਰੀ ਹਰਿਮੰਦਰ ਸਾਹਿਬ 'ਚ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਗਰਮਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਦੇਸ਼-ਵਿਦੇਸ਼ ਤੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਸੱਚ ਸਾਹਮਣੇ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਘਟਨਾਵਾਂ ਸੋਚੀਆਂ ਸਮਝੀਆਂ ਸਾਜ਼ਿਸ਼ਾਂ ਹਨ। ਦੋ ਦਿਨ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਦੀ ਝੀਲ ਵਿੱਚ ਗੁਟਕਾ ਸਾਹਿਬ ਸੁੱਟਿਆ ਗਿਆ ਸੀ। Punjab: Golden Temple sacrilege accused booked ਇੰਗਲੈਂਡ ਵਿੱਚ ਭਾਰਤੀ ਮੂਲ ਦੀ ਸੰਸਦ ਪ੍ਰੀਤ ਕੌਰ ਗਿਲ ਨੇ ਵੀ ਘਟਨਾ 'ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਇਸ ਤਰ੍ਹਾਂ ਕਿਸੇ ਵੀ ਪੂਜਾ ਸਥਾਨ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ ਹੈ। ਇਹ ਦ੍ਰਿਸ਼ ਬਹੁਤ ਭਿਆਨਕ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। sacrilege guru granth sahib Golden Temple guru granth sahib amritsar, बेअदबी, गुरु ग्रंथ साहिब की बेअदबी, स्वर्ण मंदिर, गोल्डन टैंपल, गोल्डन टैंपल में बेअदबी ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -PTC News

Related Post