ਕੇਜਰੀਵਾਲ ਖਿਲਾਫ਼ ਅਮਿਤ ਸ਼ਾਹ ਨੇ ਚੰਨੀ ਨੂੰ ਲਿਖਿਆ ਪੱਤਰ, ਕਿਹਾ- ਵੱਖਵਾਦੀਆਂ ਨਾਲ ਸੰਬੰਧਾਂ ਦੀ ਕਰਾਂਗੇ ਜਾਂਚ

By  Pardeep Singh February 18th 2022 09:14 PM

ਚੰਡੀਗੜ੍ਹ:ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਜਰੀਵਾਲ ਦੇ ਖਿਲਾਫ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਹੈ। ਅਮਿਤ ਸ਼ਾਹ ਨੇ ਪੱਤਰ ਵਿੱਚ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਸਿੱਖ ਫਾਰ ਜਸਟਿਸ ਵਰਗੀਆਂ ਵੱਖਵਾਦੀਆਂ ਸੰਸਥਾਵਾਂ ਨਾਲ ਸੰਬੰਧ ਰੱਖਦੇ ਹਨ ਅਤੇ ਚੋਣਾਂ ਵਿੱਚ ਸਹਿਯੋਗ ਲੈਣਾ ਆਦਿ ਨੂੰ ਲੈ ਕੇ ਜਾਂਚ ਕੀਤੀ ਜਾਵੇ। ਅਮਿਤ ਸ਼ਾਹ ਨੇ ਪੱਤਰ ਵਿੱਚ ਲਿਖਿਆ ਹੈ ਕਿ ਇਕ ਰਾਜਨੀਤਿਕ ਪਾਰਟੀ ਦੇਸ਼ ਵਿਰੋਧੀ ਅਤੇ ਵੱਖਵਾਦੀਆਂ ਨਾਲ ਸੰਬੰਧ ਰੱਖਣਾ ਅਤੇ ਚੋਣਾਂ ਵਿਚ ਸਹਿਯੋਗ ਲੈਣਾ ਇਹ ਦੇਸ਼ ਦੀ ਅਖੰਡਤਾ ਦੇ ਦ੍ਰਿਸ਼ਟੀਕੋਣ ਤੋਂ ਬੇਹੱਦ ਗੰਭੀਰ ਹੈ। ਉਨ੍ਹਾਂ ਨੇ ਦੇਸ਼ ਦੇ ਦੁਸ਼ਮਣ ਹਮੇਸ਼ਾ ਭਾਰਤ ਨੂੰ ਵੰਡਣਾ ਚਾਹੁੰਦੇ ਹਨ ਇਸ ਲਈ ਸਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਦੀਆਂ ਹਰਕਤਾਂ ਦੇਸ਼ ਵਿਰੋਧੀ ਹਨ ਅਤੇ ਇਹ ਦੇਸ਼ ਲਈ ਖਤਰਾ ਹੈ। ਅਮਿਤ ਸ਼ਾਹ ਨੇ ਕਿਹਾ ਹੈ ਕਿ ਮੈਂ ਇਸ ਵਿਸ਼ੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ ਅਤੇ ਇਸ ਦੀ ਜਾਂਚ ਕਰਵਾਉਣੀ ਹੈ ਤਾਂ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਸਮੇਂ ਸਿਰ ਨੱਪਿਆ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਇਹ ਵੀ ਪੜ੍ਹੋ:ਵਿਧਾਨ ਸਭਾ ਚੋਣਾਂ 'ਚ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ -PTC News

Related Post