CM ਮਾਨ ਨੇ ਸ਼ੁਭ ਕਰਨ ਦੇ ਪਿਤਾ ਨੂੰ ਅਜੇ ਤੱਕ ਨਹੀਂ ਦਿੱਤਾ 1 ਕਰੋੜ ਰੁਪਏ ਦਾ ਚੈੱਕ- ਕਾਕਾ ਸਿੰਘ ਕੋਟਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਇੱਕ ਕਰੋੜ ਦਾ ਚੈੱਕ ਦੇਣ ਦਾ ਐਲਾਨ ਕੀਤਾ ਸੀ ਪਰ ਉਹ ਅਜੇ ਤੱਕ ਨਹੀਂ ਦਿੱਤਾ ਗਿਆ।

By  Amritpal Singh May 7th 2024 05:52 PM

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਇੱਕ ਕਰੋੜ ਦਾ ਚੈੱਕ ਦੇਣ ਦਾ ਐਲਾਨ ਕੀਤਾ ਸੀ ਪਰ ਉਹ ਅਜੇ ਤੱਕ ਨਹੀਂ ਦਿੱਤਾ ਗਿਆ। ਜਿਸ ਦੇ ਤਹਿਤ ਅੱਜ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂ ਦੇ ਆਗੂ ਕਾਕਾ ਸਿੰਘ ਕੋਟਰਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਬਠਿੰਡਾ ਵਿੱਚ ਗੁਰਮੀਤ ਸਿੰਘ ਖੁਡੀਆਂ ਉਮੀਦਵਾਰ ਆਮ ਪਾਰਟੀ ਲੋਕ ਸਭਾ ਚੋਣ ਲੜ ਰਹੇ ਹਨ ਅਤੇ ਉਹਨਾਂ ਦੇ ਰੋਡ ਸ਼ੋਅ ਵਿੱਚ ਸ਼ਾਮਿਲ ਹੋਣ ਵਾਸਤੇ ਆ ਰਹੇ ਹਨ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਉਹਨਾਂ ਨੂੰ ਪੁੱਛਣ ਲਈ ਤਿਆਰੀ ਕੀਤੀ ਸੀ ਪਰ ਉਲਟਾ ਪੰਜਾਬ ਪੁਲਿਸ ਨੇ ਕਿਸਾਨ ਨੂੰ ਕਾਬੂ ਕਰ ਲਿਆ।

ਕਾਕਾ ਸਿੰਘ ਕੋਟਲਾ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂ ਪੱਤਰਕਾਰਾਂ ਨੂੰ ਦੱਸਿਆ ਕਿ ਪਿੰਡ ਪਵਰੀ ਵਿੱਚ ਮੀਟਿੰਗ ਤੋਂ ਬਾਅਦ ਪੱਤਰਕਾਰ ਨਾਲ ਗੱਲਬਾਤ ਕੀਤੀ ਉਹਨਾਂ ਦੱਸਿਆ ਕਿ ਸਾਨੂੰ ਪਤਾ ਲੱਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਬਠਿੰਡੇ ਆ ਰਹੇ ਹਨ ਅਤੇ ਉਹਨਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ ਕਿਉਂਕਿ ਸ਼ੁਭ ਕਰਨ ਦੇ ਪਿਤਾ ਜੀ ਨੂੰ ਮੈਂ ਅਜੇ ਤੱਕ ਇੱਕ ਕਰੋੜ ਦਾ ਚੈੱਕ ਨਹੀਂ ਦਿੱਤਾ ਗਿਆ ਸਿਰਫ ਐਲਾਨ ਹੀ ਕੀਤਾ ਗਿਆ ਸੀ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 23 ਫਰਵਰੀ ਨੂੰ ਐਕਸ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਸੀ ਕਿ "ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..'


ਦੋ ਭੈਣਾਂ ਦਾ ਇਕਲੌਤਾ ਭਰਾ ਸੀ
22 ਸਾਲਾ ਸ਼ੁਭਕਰਨ ਸਿੰਘ ਸੂਬੇ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦਾ ਰਹਿਣ ਵਾਲਾ ਸੀ। ਉਹ 13 ਫਰਵਰੀ ਤੋਂ ਖਨੌਰੀ ਸਰਹੱਦ 'ਤੇ ਕਿਸਾਨਾਂ ਦੇ ਧਰਨੇ 'ਚ ਮੌਜੂਦ ਸੀ ਅਤੇ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ। ਸ਼ੁਭਕਰਨ ਸਿੰਘ ਆਪਣੇ ਚਾਚਾ ਬਲਜੀਤ ਸਿੰਘ ਨਾਲ ਖੇਤੀ ਦਾ ਕੰਮ ਕਰਦਾ ਸੀ। ਉਸ ਦੇ ਪਰਿਵਾਰ ਕੋਲ ਸਿਰਫ਼ 2 ਏਕੜ ਜ਼ਮੀਨ ਸੀ ਜਦਕਿ ਬਾਕੀ ਜ਼ਮੀਨ ਠੇਕੇ 'ਤੇ ਲੈ ਕੇ 15 ਏਕੜ ਉੱਤੇ ਖੇਤੀ ਕਰਦੇ ਸਨ।


Related Post