Ludhiana gas leak: ਲੁਧਿਆਣਾ ’ਚ 11 ਲੋਕਾਂ ਦੀ ਜਾਨ ਲੈਣ ਵਾਲੀ ਗੈਸ ਦੀ ਹੋਈ ਪਛਾਣ, ਜਾਣੋ ਕਿੰਨੀ ਹੋ ਸਕਦੀ ਹੈ ਖ਼ਤਰਨਾਕ
ਲੁਧਿਆਣਾ ’ਚ ਬੀਤੇ ਦਿਨ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 3 ਬੱਚਿਆ ਸਮੇਤ 11 ਲੋਕਾਂ ਦਾੀ ਮੌਤ ਹੋ ਗਈ ਸੀ। ਐਨਡੀਆਰਐਫ ਦੀ ਟੀਮ ਵੱਲੋਂ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਹਾਈਡ੍ਰੋਜਨ ਸਲਫਾਈਡ ਗੈਸ ਕਾਰਨ ਵਾਪਰਿਆ।

Ludhiana gas leak: ਲੁਧਿਆਣਾ 'ਚ ਬੀਤੇ ਦਿਨ ਗਿਆਸਪੁਰਾ ਇਲਾਕੇ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਪੁਲਿਸ ਵੱਲੋਂ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ। ਹੁਣ ਇਸ ਮਾਮਲੇ ’ਚ ਵੱਡਾ ਖੁਲਾਸਾ ਹੋਇਆ ਹੈ। ਦੱਸ ਦਈਏ ਕਿ ਹਾਈਡ੍ਰੋਜਨ ਸੈਲਫਾਈਡ ਗੈਸ ਦੇ ਕਾਰਨ ਇਹ ਹਾਦਸਾ ਵਾਪਰਿਆ ਸੀ। ਐਨਡੀਆਰਐਫ ਵੱਲੋਂ ਕੀਤੀ ਗਈ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ।
ਹਾਈਡ੍ਰੋਜਨ ਸਲਫਾਈਡ ਗੈਸ ਕਾਰਨ ਵਾਪਰਿਆ ਹਾਦਸਾ
ਮਿਲੀ ਜਾਣਕਾਰੀ ਮੁਤਾਬਿਕ ਮਾਮਲੇ ਤੋਂ ਬਾਅਦ ਐਨਡੀਆਰਐਫ ਅਤੇ ਹੋਰ ਵਿਭਾਗਾਂ ਦੀ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਬੀਤੇ ਦਿਨੀਂ ਗੈਸ ਲੀਕ ਹੋਣ ਦੇ ਮਾਮਲੇ ਵਿੱਚ ਐਨਡੀਆਰਐਫ ਅਤੇ ਨਗਰ ਨਿਗਮ ਸਮੇਤ ਸਥਾਨਕ ਪ੍ਰਸ਼ਾਸਨ ਵੱਲੋਂ ਲਗਾਤਾਰ ਗੈਸ ਦੇ ਪੱਧਰ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਹੁਣ ਤੱਕ ਦੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ। ਇਹ ਹਾਦਸਾ ਹਾਈਡ੍ਰੋਜਨ ਸਲਫਾਈਡ ਗੈਸ ਕਾਰਨ ਵਾਪਰਿਆ।
ਹਾਲਾਂਕਿ, ਗੈਸ ਕਿਵੇਂ ਬਣੀ ਇਸ ਦੀ ਜਾਂਚ ਹੋਣੀ ਬਾਕੀ ਹੈ। ਉਨ੍ਹਾਂ ਵੱਲੋਂ ਬੀਤੀ ਰਾਤ ਤੋਂ ਲਗਾਤਾਰ ਗੈਸ ਦੇ ਪੱਧਰ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਗੈਸ ਦਾ ਪੱਧਰ ਘਟਿਆ ਹੈ।
ਪੀਐੱਮ ਮੋਦੀ ਨੇ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
ਉੱਥੇ ਹੀ ਦੂਜੇ ਪਾਸੇ ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਦੁੱਖਦ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ ਜ਼ਰੀਏ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।
ਹਾਈਡ੍ਰੋਜਨ ਸੈਲਫਾਈਡ ਗੈਸ ਹੈ ਕਿੰਨੀ ਖ਼ਤਰਨਾਕ ?
ਆਓ ਹੁਣ ਤੁਹਾਨੂੰ ਦੱਸਦੇ ਹਾਂ ਕਿ ਹਾਈਡ੍ਰੋਜਨ ਸੈਲਫਾਈਡ ਗੈਸ ਕਿੰਨੀ ਖਤਰਨਾਕ ਹੈ। ਦੱਸ ਦਈਏ ਕਿ ਹਾਈਡ੍ਰੋਜਨ ਸਲਫਾਈਡ ਇੱਕ ਰੰਗਹੀਣ ਗੈਸ ਹੈ ਜਿਸਦੀ ਤੇਜ਼ ਗੰਧ ਸੜੇ ਹੋਏ ਆਂਡਿਆਂ ਦੇ ਸਮਾਨ ਹੈ। ਹਾਈਡ੍ਰੋਜਨ ਸਲਫਾਈਡ ਦੇ ਸੰਪਰਕ ਵਿੱਚ ਆਉਣ ਨਾਲ ਅੱਖਾਂ ਅਤੇ ਸਾਹ ਲੈਣ ਵਿੱਚ ਜਲਣ ਹੋ ਸਕਦੀ ਹੈ। ਇਸ ਦੇ ਸੰਪਰਕ ਵਿੱਚ ਆਉਣ ਨਾਲ ਚੱਕਰ ਆਉਣਾ, ਸਿਰਦਰਦ, ਕਮਜ਼ੋਰੀ, ਚਿੜਚਿੜਾਪਨ, ਇਨਸੌਮਨੀਆ, ਪੇਟ ਖਰਾਬ ਹੋ ਸਕਦਾ ਹੈ। ਹਾਈਡ੍ਰੋਜਨ ਸਲਫਾਈਡ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਲਈ ਜੋਖਮ ਦਾ ਪੱਧਰ ਮਾਤਰਾ, ਸਮੇਂ ਅਤੇ ਕੀਤੇ ਜਾ ਰਹੇ ਕੰਮ 'ਤੇ ਨਿਰਭਰ ਕਰਦਾ ਹੈ। ਇਸ ਦੀ ਓਵਰਡੋਜ਼ ਨਾਲ ਤੁਰੰਤ ਮੌਤ ਦਾ ਖ਼ਤਰਾ ਵੀ ਰਹਿੰਦਾ ਹੈ।
3 ਬੱਚਿਆ ਸਮੇਤ 11 ਦੀ ਮੌਤ
ਕਾਬਿਲੇਗੌਰ ਹੈ ਕਿ 30 ਅਪ੍ਰੈਲ ਨੂੰ ਕਥਿਤ ਤੌਰ 'ਤੇ ਜ਼ਹਿਰੀਲੀ ਗੈਸ ਸਾਹ ਲੈਣ ਨਾਲ 11 ਵਿਅਕਤੀਆਂ ਵਿੱਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਸੀ। ਗਿਆਸਪੁਰਾ ਇਲਾਕਾ ਬਹੁਤ ਸੰਘਣੀ ਆਬਾਦੀ ਵਾਲਾ ਇਲਾਕਾ ਹੈ। ਚਾਰ ਹੋਰ ਲੋਕ ਇਲਾਜ ਅਧੀਨ ਹਨ। ਸਾਰੇ ਪੀੜਤ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ: Punjab Weather Update: ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਰਹੇਗਾ ਇਸ ਤਰ੍ਹਾ ਦਾ ਮੌਸਮ, ਅਲਰਟ ਹੋਇਆ ਜਾਰੀ