Pratap Singh Bajwa: 'ਆਪ' ਸਰਕਾਰ ‘ਤੇ ਭੜਕੇ ਬਾਜਵਾ, ਕਿਹਾ -'ਅਸੀਂ ਵਾਕਆਊਟ ਹੀ ਨਹੀਂ ਸਦਨ ਦਾ ਬਾਈਕਾਟ ਕੀਤਾ'
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇੱਕ ਪਾਸੇ ਜਿੱਥੇ ਸਦਨ ਦੀ ਕਾਰਵਾਈ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ।
Pratap Singh Bajwa: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇੱਕ ਪਾਸੇ ਜਿੱਥੇ ਸਦਨ ਦੀ ਕਾਰਵਾਈ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਕਾਂਗਰਸ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਫਿਰ ਸਦਨ ਦਾ ਵਾਕਆਊਟ ਕਰ ਦਿੱਤਾ ਗਿਆ।
ਪ੍ਰਤਾਵ ਬਾਜਵਾ ਨੇ ਪੁੱਛਿਆ ਇਜਲਾਸ ਬੁਲਾਉਣ ਦਾ ਮਕਸਦ
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਮੰਤਰੀ ਬਲਕਾਰ ਸਿੰਘ ਨੇ ਤਜਵੀਜ਼ ਰੱਖੀ ਕਿ ਜਿਸ ਕੰਮ ਲਈ ਇਹ ਇਜਲਾਸ ਬੁਲਾਇਆ ਗਿਆ ਹੈ, ਉਹ ਹੀ ਕੰਮ ਇੱਥੇ ਕੀਤਾ ਜਾਵੇ। ਕੋਈ ਹੋਰ ਪ੍ਰਸਤਾਵ ਨਹੀਂ ਲਿਆਂਦਾ ਜਾਣਾ ਚਾਹੀਦਾ।ਇਸ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਤਰਾਜ਼ ਕਰਦਿਆਂ ਕਿਹਾ ਕਿ ਪਹਿਲਾਂ ਮਕਸਦ ਦੱਸਿਆ ਜਾਵੇ ਕਿ ਸੈਸ਼ਨ ਕਿਉਂ ਬੁਲਾਇਆ ਗਿਆ ਹੈ।
ਆਪਰੇਸ਼ਨ ਲੋਟਸ ਦਾ ਸਟੇਟਸ ਕੀ- ਬਾਜਵਾ
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ 9 ਮਹੀਨੇ ਪਹਿਲਾਂ ਆਪਰੇਸ਼ਨ ਲੋਟਸ 'ਤੇ ਸੈਸ਼ਨ ਬੁਲਾਇਆ ਗਿਆ ਸੀ। ਇੱਥੇ ਮੁੱਖ ਮੰਤਰੀ ਨਾਲ ਵਿਧਾਇਕ ਨੇ ਗੱਲਬਾਤ ਕੀਤੀ। ਵਿਧਾਇਕਾਂ ਨੇ ਵੀ ਸ਼ਿਕਾਇਤ ਦਰਜ ਕਰਵਾਈ ਹੈ। ਉਸਦਾ ਕੀ ਹੋਇਆ? ਇਸ ਬਾਰੇ ਦੱਸਿਆ ਜਾਵੇ। ਜਿਸ ‘ਤੇ ਸਪੀਕਰ ਨੇ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਆਪਰੇਸ਼ਨ ਲੋਟਸ ਨੂੰ ਲੈ ਕੇ ਬਾਜਵਾ ਨੇ ਚੁੱਕੇ ਸਵਾਲ
ਬਾਜਵਾ ਨੇ ਆਪਰੇਸ਼ਨ ਲੋਟਸ ਨੂੰ ਲੈ ਕੇ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਦਨ ਨੂੰ ਅਜੇ ਤੱਕ ਇਹ ਕਿਉਂ ਨਹੀਂ ਦੱਸਿਆ ਗਿਆ ਕਿ ਵਿਧਾਇਕਾਂ ਨੂੰ ਖਰੀਦਣ ਲਈ ਪੈਸੇ ਦੀ ਪੇਸ਼ਕਸ਼ ਕਿਸ ਨੇ ਕੀਤੀ ਸੀ ਅਤੇ ਪੈਸੇ ਦੇਣ ਵਾਲੇ ਕਿਹੜੇ ਲੋਕ ਸਨ, ਇਸ ਨੂੰ ਲੈ ਕੇ ਦਰਜ ਕਰਵਾਏ ਗਏ ਕੇਸ ਦਾ ਕੀ ਹੋਇਆ। ਉਨ੍ਹਾਂ ਨੇ ਕਿਹਾ ਕਿ ਅੱਜ ਬੁਲਾਏ ਗਏ ਸੈਸ਼ਨ ਦਾ ਹਾਲ ਉਹੀ ਹੋਵੇਗਾ ਜੋ ਪਹਿਲਾਂ ਬੁਲਾਏ ਗਏ ਵਿਧਾਨਸਭਾ ਦੇ ਸੈਸ਼ਨ ਦਾ ਹੋਇਆ ਹੈ।
ਇਹ ਵੀ ਪੜ੍ਹੋ: Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ; ਕਾਂਗਰਸ ਵੱਲੋਂ ਸਦਨ ਦਾ ਵਾਕ ਆਊਟ