SGPC ਨੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਗੁਰਮਤਿ ਸਮਾਗਮ

By  Pardeep Singh February 5th 2023 05:01 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਨੇ ਕਥਾਵਾਚਕ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ।  


ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ।

Related Post