ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਦੀ ਹੋਈ ਜਿੱਤ, ਮੋਰਚੇ ਦੇ ਦਬਾਅ ਹੇਠ ਹੋਈ ਜਿੱਤ
ਇਸ ਦੌਰਾਨ ਮੋਰਚੇ ਦੇ ਆਗੂਆਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ 25 ਅਪ੍ਰੈਲ ਨੂੰ ਮੀਟਿੰਗ ਦਾ ਭਰੋਸਾ ਦਿੱਤਾ ਹੈ।

ਗਗਨਦੀਪ ਸਿੰਘ ਅਹੂਜਾ/ਪਟਿਆਲਾ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਵਲੋਂ ਪਿਛਲੇ 38 ਦਿਨਾਂ ਤੋਂ ਲਾਇਆ ਧਰਨਾ ਮੁਲਤਵੀ ਕਰ ਦਿੱਤਾ ਹੈ।
ਐਮਐਲਏ ਅਜੀਤਪਾਲ ਕੋਹਲੀ ਦਾ ਘਰ ਘੇਰਨ ਦੇ ਐਕਸ਼ਨ ਦੇ ਦਬਾਅ ਹੇਠ ਐਮਐਲਏ ਅਜੀਤਪਾਲ ਕੋਹਲੀ ਅਤੇ ਗੁਰਲਾਲ ਘਨੌਰ ਵੱਲੋਂ ਮੋਰਚੇ ਨਾਲ ਮੀਟਿੰਗ ਕੀਤੀ ਗਈ।
ਇਸ ਦੌਰਾਨ ਮੋਰਚੇ ਦੇ ਆਗੂਆਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ 25 ਅਪ੍ਰੈਲ ਨੂੰ ਮੀਟਿੰਗ ਦਾ ਭਰੋਸਾ ਦਿੱਤਾ ਹੈ।
ਦੱਸ ਦਈਏ ਕਿ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਵੀ ਨਾਲ ਮੌਜੂਦ ਸਨ।
ਦੋਹਾਂ ਵਿਧਾਇਕਾਂ ਨੇ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਸਰਕਾਰ ਵਲੋਂ ਯੂਨੀਵਰਸਿਟੀ ਨੂੰ 30 ਕਰੋੜ ਦੀ ਗਰਾਂਟ ਮਹੀਨਾਵਾਰ ਦਿੱਤੇ ਜਾਣਾ ਯਕੀਨੀ ਬਣਾਉਣਗੇ।