ਅੰਮ੍ਰਿਤਸਰ : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਪੰਜਾਬ ,ਦਿੱਲੀ, ਮਹਾਰਾਸ਼ਟਰ ਤੋਂ ਲੈ ਕੇ ਉੱਤਰ-ਪ੍ਰਦੇਸ਼ ਤੱਕ ਕਈ ਸੂਬਿਆਂ ਦੇ ਹਸਪਤਾਲ ਆਕਸੀਜਨ ਦੀ ਕਮੀ ਨਾਲ ਜੂਝ ਰਹੇ ਹਨ। ਜਿਸ ਨਾਲ ਕੋਰੋਨਾ ਮਰੀਜ਼ਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਆਕਸੀਜਨ ਦੀ ਕਮੀ ਨਾਲ ਕੁਝ ਦਿਨਾਂ ਤੋਂ ਹਫੜਾ-ਦਫੜੀ ਮਚੀ ਹੋਈ ਹੈ।
ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ
[caption id="attachment_491974" align="aligncenter"] Oxygen Crisis : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ[/caption]
ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਉੱਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ 6 ਮਰੀਜ਼ਾਂ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ। ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਇਹ ਮੌਤਾਂ ਆਕਸੀਜਨ ਦੀ ਘਾਟ ਕਾਰਨ ਹੋਈਆਂ ਹਨ।ਇਨ੍ਹਾਂ 'ਚੋਂ 5 ਮਰੀਜ਼ ਕੋਰੋਨਾ ਪਾਜ਼ੀਟਿਵ ਸਨ, ਜਦੋਂ ਇਕ ਇਕ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਸੀ।
[caption id="attachment_491978" align="aligncenter"] Oxygen Crisis : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ[/caption]
ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਗੰਗਾਰਾਮ ਹਸਪਤਾਲ 'ਚ 24 ਘੰਟਿਆਂ 'ਚ 25 ਮਰੀਜ਼ਾਂ ਦੀ ਹੋਈ ਮੌਤ
ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਇਹ ਮੌਤਾਂ ਰਾਤ ਨੂੰ ਹੋਈਆਂ ਪਰ ਇਸ ਬਾਰੇ ਦੱਸਿਆ ਸਵੇਰ ਵੇਲੇ ਗਿਆ ਹੈ। ਇਹ ਭੇਤ ਸਾਰੀ ਰਾਤ ਮਰੀਜ਼ਾਂ ਦੇ ਵਾਰਸਾਂ ਕੋਲੋਂ ਲੁਕਾ ਕੇ ਰੱਖਿਆ ਗਿਆ। 28 ਸਾਲ ਦੇ ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿਸਾਰਿਆਂ ਦੀ ਮੌਤ ਤੜਪ ਤੜਪ ਕੇ ਹੋਈ ਹੈ। ਸਵੇਰੇ ਜਿਉਂ ਹੀ ਮਰੀਜ਼ਾਂ ਦੇ ਵਾਰਸਾਂ ਨੂੰ ਇਸ ਬਾਰੇ ਪਤਾ ਲੱਗਾ, ਉਹ ਹਸਪਤਾਲ ਅੱਗੇ ਇਕੱਠੇ ਹੋਣੇ ਸ਼ੁਰੂ ਹੋ ਗਏ।
[caption id="attachment_491976" align="aligncenter"] Oxygen Crisis : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ[/caption]
ਹਸਪਤਾਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਤੋਂ ਲਗਾਤਾਰ ਆਕਸੀਜਨ ਦੀ ਸਪਲਾਈ ਲਈ ਉਹ ਮੰਗ ਕਰ ਰਹੇ ਸਨ। ਪ੍ਰਸ਼ਾਸਨ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਆਕਸੀਜਨ ਸਪਲਾਈ ਕਰਨ ਲਈ ਆਕਸੀਜਨ ਭੇਜਣ ਵਾਲੀਆਂ ਕੰਪਨੀਆਂ ਦੇ ਬਾਹਰ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਆਕਸੀਜਨ ਦੀ ਸਪਲਾਈ ਨਹੀਂ ਮਿਲ ਰਹੀ ਸੀ।
[caption id="attachment_491977" align="aligncenter"] Oxygen Crisis : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ[/caption]
ਉਨ੍ਹਾਂ ਨੇ ਦੱਸਿਆ ਕਿ ਅਜੇ ਵੀ ਉਨ੍ਹਾਂ ਦੀਆਂ ਕਈ ਗੱਡੀਆਂ ਕੰਪਨੀਆਂ ਦੇ ਬਾਹਰ ਆਕਸੀਜਨ ਲੈਣ ਲਈ ਖੜ੍ਹੀਆਂ ਹਨ ਪਰ ਆਕਸੀਜਨ ਨਹੀਂ ਮਿਲੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਪਿਛਲੇ 2 ਦਿਨਾਂ ਤੋਂ ਹਾਲਾਤ ਇਹ ਬਣੇ ਹੋਏ ਹਨ ਕਿ ਉਹ ਮਰੀਜ਼ਾਂ ਨੂੰ ਅਜੇ ਦਾਖ਼ਲ ਨਹੀਂ ਕਰ ਰਹੇ। ਉਨ੍ਹਾਂ ਨੇ ਦੱਸਿਆ ਕਿ ਹਾਲਾਤ ਬਾਰੇ ਪਹਿਲਾਂ ਹੀ ਮਰੀਜ਼ਾਂ ਦੇ ਪਰਿਵਾਰਾਂ ਅਤੇ ਪ੍ਰਸ਼ਾਸਨ ਨੂੰ ਜਾਣੂੰ ਕਰਵਾ ਦਿੱਤਾ ਗਿਆ ਸੀ।
-PTCNews