ਅੰਮ੍ਰਿਤਸਰ: BSF ਹੈੱਡ ਕੁਆਰਟਰ ਦੀ ਮੈੱਸ 'ਚ ਹੋਈ ਅੰਨ੍ਹੇਵਾਹ ਫਾਇਰਿੰਗ, 5 ਜਵਾਨਾਂ ਦੀ ਮੌਤ, 8 ਜ਼ਖਮੀ

By  Riya Bawa March 6th 2022 12:02 PM -- Updated: March 6th 2022 09:25 PM

ਅੰਮ੍ਰਿਤਸਰ: ਅੰਮ੍ਰਿਤਸਰ ਦੇ ਬੀ ਐੱਸ ਐੱਫ ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ ਤੇ ਤਾਇਨਾਤ ਇਕ ਜਵਾਨ ਨੇ ਡਿਊਟੀ ਵੱਧ ਲਾਏ ਜਾਣ ਤੇ ਅੰਨ੍ਹੇਵਾਹ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ ਡਿਊਟੀ ਤੇ ਤਾਇਨਾਤ 5 ਜਵਾਨਾਂ  ਨੂੰ ਮੌਕੇ ਤੇ ਮਾਰ ਦਿੱਤਾ ਤੇ 8 ਬੀਐਸਐਫ਼ ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀਆਂ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਫਾਇਰਿੰਗ ਦਾ ਕਾਰਨ ਡਿਊਟੀ ਦਾ ਵਿਵਾਦ ਦੱਸਿਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਡੀਸੀ ਦੇ ਹੁਕਮਾਂ 'ਤੇ 4 ਜਵਾਨਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਦਕਿ ਇਕ ਜਵਾਨ ਦੀ ਲਾਸ਼ ਨੂੰ ਮੈਡੀਕਲ ਕਾਲਜ ਲਿਆਂਦਾ ਗਿਆ। ਰਾਤ 9 ਵਜੇ ਤੱਕ ਪੰਜਾਂ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਵਾਨਾਂ ਦੀ ਛਾਤੀ, ਸਿਰ ਅਤੇ ਪੱਟ 'ਤੇ ਗੋਲੀਆਂ ਚਲਾਈਆਂ ਗਈਆਂ।ਮੁਲਜ਼ਮ ਸਤਿਆਪਾ ਦੀ ਲੱਤ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈੈ। ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਦੇ ਅਨੁਸਾਰ ਬੀਐਸਐਫ ਦੇ ਅੰਮ੍ਰਿਤਸਰ ਮੁੱਖ ਦਫ਼ਤਰ ਖਾਸਾ ਅਟਾਰੀ ਰੋਡ ਤੇ ਸਥਿਤ ਬੀਐਸਐਫ ਦੀ ਬਟਾਲੀਅਨ 144 ਵਿਖੇ ਹੈੱਡ ਕਾਂਸਟੇਬਲ ਦੀ ਡਿਊਟੀ ਨਿਭਾ ਰਹੇ ਜਵਾਨ ਸਤੁੱਪਾ ਮਹਾਰਾਸ਼ਟਰ ਜੋ ਕਿ ਇੱਥੇ ਡਿਊਟੀ ਤੇ ਤਾਇਨਾਤ ਸੀ ਜਿਸ ਨੇ ਆਪਣੀ ਡਿਊਟੀ ਦੌਰਾਨ ਰਾਈਫਲ ਵਿਚੋਂ ਲਗਾਤਾਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਅੰਮ੍ਰਿਤਸਰ: BSF ਹੈੱਡ ਕੁਆਰਟਰ ਦੀ ਮੈੱਸ 'ਚ ਹੋਈ ਅੰਨ੍ਹੇਵਾਹ ਫਾਇਰਿੰਗ, 2 ਜਵਾਨਾਂ ਦੀ ਮੌਤ, 8 ਜ਼ਖਮੀ

ਡਿਊਟੀ 'ਤੇ ਤਾਇਨਾਤ ਜਵਾਨਾਂ ਨੂੰ ਗੋਲੀਆਂ ਲੱਗੀਆਂ ਜਿਸ ਦੇ ਸਿੱਟੇ ਵਜੋਂ ਦੋ ਜਵਾਨ ਮੌਕੇ ਤੇ ਮਾਰੇ ਗਏ ਤੇ 8 ਜਵਾਨ ਗੰਭੀਰ ਰੂਪ ਵਿੱਚ ਗੋਲੀਆਂ ਵੱਜਣ ਕਾਰਨ ਜ਼ਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਵੱਧ ਡਿਊਟੀ ਲਾਏ ਜਾਣ ਤੋਂ ਸਤਾਏ ਜ਼ੁਬਾਨ ਸੁਤਪਾ ਨੇ ਇਹ ਫੈਸਲਾ ਅੱਕ ਕੇ ਲਿਆ ਤੇ ਆਪਣੀ ਡਿਊਟੀ ਰਾਈਫਲ ਨਾਲ ਇਸ ਘਟਨਾ ਨੂੰ ਇਲਜ਼ਾਮ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਗੋਲੀਆਂ ਚਲਾਉਣ ਵਾਲਾ ਜਵਾਨ ਲਗਾਤਾਰ ਆਪਣੇ ਖਾਸਾ ਕੈਂਪ ਵਿੱਚ ਫਾਇਰਿੰਗ ਕਰਦਾ ਹੋਇਆ ਲੰਮਾ ਸਮਾਂ ਭੱਜਦਾ ਰਿਹਾ ਜਿੱਥੇ ਉਸ ਨੂੰ ਇਕ ਬੀਐਸਐਫ ਦੇ ਅਫ਼ਸਰ ਦੀ ਗੱਡੀ ਮਿਲੀ ਤੇ ਉਸਨੇ ਅਫ਼ਸਰ ਦੀ ਗੱਡੀ ਤੇ ਵੀ ਅੰਨ੍ਹੇਵਾਹ ਗੋਲੀਆਂ ਚਲਾਈਆਂ ਜਿਸ ਨਾਲ ਅਫ਼ਸਰ ਦੀ ਜਾਨ ਵਾਲ ਵਾਲ ਬਚ ਗਈ।

ਅੰਮ੍ਰਿਤਸਰ: BSF ਹੈੱਡ ਕੁਆਰਟਰ ਦੀ ਮੈੱਸ 'ਚ ਹੋਈ ਅੰਨ੍ਹੇਵਾਹ ਫਾਇਰਿੰਗ, 2 ਜਵਾਨਾਂ ਦੀ ਮੌਤ, 8 ਜ਼ਖਮੀ

ਉਪਰੰਤ ਦੋਸ਼ੀ ਬੀਐਸਐਫ ਦੇ ਜਵਾਨ ਨੇ ਬੀਐਸਐਫ ਦੇ ਹੈੱਡਕੁਆਰਟਰ ਵਿਖੇ ਸਥਿਤ ਹਸਪਤਾਲ ਦੇ ਨਜ਼ਦੀਕ ਜਾ ਕੇ ਆਪਣੇ ਆਪ ਨੂੰ ਵੀ ਗੋਲੀਆਂ ਮਾਰ ਲਈਆਂ ਜਿਸ ਦੇ ਸਿੱਟੇ ਵਜੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਵਾਲਾ ਜਵਾਨ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖ਼ਮੀ ਹੋਏ ਸਾਰੇ ਬੀਐਸਐਫ ਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਅੰਮ੍ਰਿਤਸਰ ਵਿਖੇ ਪਹੁੰਚਾਇਆ ਗਿਆ ਹੈ।

ਅੰਮ੍ਰਿਤਸਰ: BSF ਹੈੱਡ ਕੁਆਰਟਰ ਦੀ ਮੈੱਸ 'ਚ ਹੋਈ ਅੰਨ੍ਹੇਵਾਹ ਫਾਇਰਿੰਗ, 2 ਜਵਾਨਾਂ ਦੀ ਮੌਤ, 8 ਜ਼ਖਮੀ


(ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ)



-PTC News

Related Post